ਕੁੰਵਰ ਅੰਮ੍ਰਿਤਬੀਰ ਸਿੰਘ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ
ਨਵੀਂ ਦਿੱਲੀ 18 ਦਸੰਬਰ, ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਸਿੱਖ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ਦੀ ਕੈਨਟਰੀ ਸਟੇਟ ਵਿੱਚ ਕਰਨਲ ਦੀ ਉਪਾਧੀ ਮਿਲਣ ਤੇ ਸਨਮਾਨਿਤ ਕੀਤਾ ਗਿਆ ਹੈ। ਸਰਦਾਰ ਕਾਲਕਾ ਨੇ ਦੱਸਿਆ ਕਿ ਕੁੰਵਰ ਅੰਮ੍ਰਿਤਬੀਰ ਸਿੰਘ ਜੋ ਕਿ ਪੰਜਾਬ ਰਾਜ ਦੇ ਗੁਰਦਾਸਪੁਰ ਜਿਲੇ ਤੋਂ ਹੈ ਅਤੇ ਇਸ ਨੋਜਵਾਨ ਨੇ 2023 ਵਿੱਚ 86 ਪੁਸ਼ਅਪ ਮਾਰਸ਼ਲ ਵਿੱਚ ਬਰੂਸਲੀ ਦਾ ਰਿਕਾਰਡ ਤੋੜਿਆ ਸੀ ਉਸ ਵੇਲੇ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨੋਜਵਾਨ ਨੂੰ ਸਨਮਾਨਿਤ ਕੀਤਾ ਗਿਆ ਸੀ । ਉਹਨਾਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੁਸ਼ੀ ਹੈ ਕਿ ਇਸ ਨੌਜਵਾਨ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਨੌਜਵਾਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵੀ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਤੇ ਨੌਜਵਾਨ ਕੁੰਵਰ ਅੰਮ੍ਰਿਤਵੀਰ ਸਿੰਘ ਨੇ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਨੂੰ ਸਨਮਾਨਿਤ ਕਰਨ ਤੇ ਧੰਨਵਾਦ ਕੀਤਾ । ਨੌਜਵਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਖੇਡਾਂ ਰਾਹੀਂ ਸਿੱਖ ਕੌਮ ਦਾ ਨਾਮ ਉਜਾਗਰ ਕਰਨ ਲਈ ਯਤਨਸ਼ੀਲ ਰਹੇਗਾ।