ਲੁਧਿਆਣਾ ਪੁਲਿਸ ਵੱਲੋਂ ਰਾਤ ਨੂੰ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਆਈਫੋਨ ਤੇ ਦਾਤਰ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ 18 ਦਸੰਬਰ 2025
ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਆਈ.ਪੀ.ਐਸ ਅਤੇ ਰੁਪਿੰਦਰ ਸਿੰਘ ਆਈ.ਪੀ. ਐੱਸ/ ਡਿਪਟੀ ਕਮਿਸ਼ਨਰ ਪੁਲਿਸ, ਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ-4 ਦੀ ਪੁਲਿਸ ਵੱਲੋਂ ਰਾਤ ਸਮੇਂ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਕਰਨ ਵਾਲੇ 1 ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈਫੋਨ ਤੇ ਦਾਤਰ ਬਰਾਮਦ ਕੀਤਾ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਮੀਰ ਵਰਮਾ ਪੀ.ਪੀ.ਐੱਸ/ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-1 ਅਤੇ ਅਨਿਲ ਕੁਮਾਰ ਭਨੋਟ ਪੀ.ਪੀ.ਐੱਸ/ਸਹਾਇਕ ਕਮਿਸ਼ਨਰ ਪੁਲਿਸ, ਕੇਂਦਰੀ, ਲੁਧਿਆਣਾ ਨੇ ਦੱਸਿਆ ਕਿ ਇੰਸਪੈਕਟਰ ਗੁਰਜੀਤ ਸਿੰਘ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ-4, ਲੁਧਿਆਣਾ ਦੀ ਅਗਵਾਈ ਵਿੱਚ ਏ.ਐੱਸ.ਆਈ ਹਰਦੀਪ ਸਿੰਘ ਦੀ ਪੁਲਿਸ ਪਾਰਟੀ ਨੇ ਇੱਕ ਦੋਸ਼ੀ ਪ੍ਰਿੰਸ ਸੋਨੀ ਉਰਫ ਗੋਰਾ ਪੁੱਤਰ ਸਰਵਣ ਸੋਨੀ ਵਾਸੀ ਲੁਧਿਆਣਾ ਦੇ ਖਿਲਾਫ਼ ਰਾਤ ਦੇ ਸਮੇਂ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਕਰਨ ਦੇ ਸਬੰਧ ਵਿੱਚ ਮੁਕੱਦਮਾ ਨੰਬਰ 110 ਮਿਤੀ 12.12.2025 ਅਧੀਨ ਧਾਰਾ 305, 331(4) BNS ਤਹਿਤ ਥਾਣਾ ਡਵੀਜ਼ਨ ਨੰਬਰ-4 ਵਿੱਚ ਦਰਜ ਰਜਿਸਟਰ ਕਰਕੇ ਉਸਨੂੰ ਮਿਤੀ 17-12-2025 ਨੂੰ ਗ੍ਰਿਫਤਾਰ ਕੀਤਾ।
ਦੋਸ਼ੀ ਪ੍ਰਿੰਸ ਸੋਨੀ ਉਰਫ ਗੋਰਾ ਪਾਸੋਂ 2 ਮੋਬਾਈਲ ਫੋਨ ਮਾਰਕਾ ਐਪਲ (ਆਈਫੋਨ) ਅਤੇ 1 ਲੋਹੇ ਦਾ ਦਾਤਰ ਬਰਾਮਦ ਹੋਇਆ। ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਪ੍ਰਿੰਸ ਸੋਨੀ ਉਰਫ ਗੋਰਾ ਨੇ ਨਸ਼ੇ ਦੀ ਆਦਤ ਕਾਰਨ ਸਾਥੀਆਂ ਨਾਲ ਮਿਲ ਕੇ ਰਾਤ ਸਮੇਂ ਚੋਰੀਆਂ ਕਰਨ ਦੀ ਗੱਲ ਕਬੂਲੀ ਹੈ, ਜਿਸ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਹੈਬੋਵਾਲ ਵਿੱਚ ਚੋਰੀ ਦੇ 04 ਮੁਕੱਦਮੇ ਦਰਜ ਹਨ। ਪੁਲਿਸ ਵੱਲੋਂ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸਦੇ ਸਾਥੀਆਂ ਅਤੇ ਹੋਰ ਵਾਰਦਾਤਾਂ ਬਾਰੇ ਪੂਰੀ ਜਾਂਚ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।