ਪੀੜਤ ਮਹਿਲਾ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਜਮਹੂਰੀ ਜਥੇਬੰਦੀਆਂ ਵਲੋਂ ਸਮਰਥਨ ਦੇਣ ਦਾ ਐਲਾਨ
22 ਦਿਸੰਬਰ ਨੂੰ ਹੋਵੇਗਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਅੱਗੇ ਹੋਵੇਗਾ ਰੋਸ ਮੁਜਾਹਰਾ
ਰੋਹਿਤ ਗੁਪਤਾ
ਗੁਰਦਾਸਪੁਰ 20 ਦਿਸੰਬਰ ਸਿਖਿਆ ਵਿਭਾਗ ਪੰਜਾਬ ਗੁਰਦਾਸਪੁਰ ਵਲੋਂ ਬੀ ਪੀ ਈ ਓ ਕਾਦੀਆਂ 2 ਪੋਹਲਾ ਸਿੰਘ ਖਿਲਾਫ ਕੋਈ ਕਾਰਵਾਈ ਨਾ ਕਰਨ ਤੇ ਗੁਰਦਾਸਪੁਰ ਜ਼ਿਲ੍ਹੇ ਦੀਆਂ ਸਮੂਹ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ ਰਾਜ ਕੁਮਾਰ ਪੰਡੋਰੀ ਪੇਂਡੂ ਮਜ਼ਦੂਰ ਯੂਨੀਅਨ ਗੁਰਦਾਸਪੁਰ ਦੀ ਅਗਵਾਈ ਹੇਠ ਸਥਾਨਕ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਵਿਖੇ ਮੀਟਿੰਗ ਕਰਕੇ ਤਿੱਖਾ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ ਹੋਈ। ਜਿਸ ਵਿਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਡੈਮੋਕ੍ਰੇਟਿਕ ਜੰਗਲਾਤ ਵਰਕਰਜ ਯੂਨੀਅਨ, ਡੈਮੋਕ੍ਰੇਟਿਕ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਗੁਰਦਾਸਪੁਰ, ਪੰਜਾਬ ਸਟੂਡੈਂਟਸ ਯੂਨੀਅਨ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਅਤੇ ਡੈਮੋਕ੍ਰੇਟਿਕ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਨੇ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਗੁਰਦਾਸਪੁਰ ਦੇ ਸੱਦੇ ਤੇ ਭਾਗ ਲਿਆ। ਮੀਟਿੰਗ ਵਿੱਚ ਸਿਖਿਆ ਵਿਭਾਗ ਪੰਜਾਬ ਵੱਲੋਂ ਬੀ ਪੀ ਈ ਓ ਕਾਦੀਆਂ 2 ਖਿਲਾਫ ਕੋਈ ਕਾਰਵਾਈ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਗਿਆ। ਅਤੇ 22 ਦਿਸੰਬਰ ਨੂੰ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ 12 ਵਜੇ ਇਕਠੇ ਹੋ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਗੁਰਦਾਸਪੁਰ ਦੀ ਕਨਵੀਨਰ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਅਤੇ ਕੋ ਕਨਵੀਨਰ ਗੁਰਮਿੰਦਰ ਕੌਰ ਬਹਿਰਾਮਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਫਰੰਟ ਵੱਲੋਂ ਲਗਾਤਾਰ ਸਿਖਿਆ ਵਿਭਾਗ ਪੰਜਾਬ ਦੇ ਨਾਲ ਰਾਬਤਾ ਕਾਇਮ ਕਰਕੇ ਬੀ ਪੀ ਈ ਓ ਕਾਦੀਆਂ 2 ਪੋਹਲਾ ਸਿੰਘ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬੀ ਪੀ ਈ ਓ ਕਾਦੀਆਂ 2 ਦੀਆਂ ਵਧੀਕੀਆਂ ਵਿਰੁੱਧ ਜਾਣਕਾਰੀ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਕੂਲ ਗੁਰਦਾਸਪੁਰ ਦੇ ਦਫ਼ਤਰ ਵਿਚ ਬਣੀ ਐਂਟੀ ਸੈਕਸੁਅਲ ਹਰਾਸਮੈਂਟ ਕਮੇਟੀ ਵੱਲੋਂ 30 ਅਕਤੂਬਰ ਨੂੰ ਬਿਆਨ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਫ਼ਤਹਿਗੜ੍ਹ ਚੂੜੀਆਂ ਬਲਾਕ ਵਿੱਚ ਪੋਹਲਾ ਸਿੰਘ ਵੱਲੋਂ ਵਿਭਾਗੀ ਹੁਕਮਾਂ ਵਿਰੁੱਧ ਲਾਏ ਡੈਪੂਟੇਸ਼ਨ ਰੱਦ ਨਹੀਂ ਕੀਤੇ ਗਏ ਹਨ। ਔਰਤ ਮੁਲਾਜ਼ਮਾਂ ਨੂੰ ਬਣਦੀ ਛੁੱਟੀ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਮਾਨਯੋਗ ਏ ਡੀ ਸੀ ਸਾਹਿਬ ਨੂੰ ਮੰਗ ਪੱਤਰ ਸੌਪ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ। ਪਰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਜਿਸ ਕਰਕੇ ਪੀੜਤ ਅਧਿਆਪਕਾਂਵਾਂ ਨੂੰ ਇਨਸਾਫ ਦਿਵਾਉਣ ਲਈ 22 ਤਾਰੀਖ ਨੂੰ ਰੋਸ਼ ਪ੍ਰਦਰਸਨ ਕਰਨ ਲਈ ਮਜਬੂਰ ਹੋਣਾ ਪਿਆ ਹੈ । ਇਸ ਮੌਕੇ ਪ੍ਰਿੰਸੀਪਲ ਅਮਰਜੀਤ ਸਿੰਘ ਮਨੀ, ਅਮਰਜੀਤ ਸ਼ਾਸਤਰੀ, ਅਮਰਜੀਤ ਸਿੰਘ ਕੋਠੇ ਘੁਰਾਲਾ, ਕਾਮਰੇਡ ਸਤਿਬੀਰ ਸਿੰਘ ਸੁਲਤਾਨੀ ਗੁਰਮਿੰਦਰ ਕੌਰ, ਮੋਨਿਕਾ ਗੁਰਦਾਸਪੁਰ, ਸੁਖਦੇਵ ਸਿੰਘ ਬਹਿਰਾਮਪੁਰ, ਜੋਗਿੰਦਰ ਪਾਲ ਪਨਿਆੜ, ਜੋਗਿੰਦਰ ਪਾਲ ਘੁਰਾਲਾ ਮੇਜ਼ਰ ਸਿੰਘ ਕੋਟ ਟੋਡਰਮਲ, ਨਿਰਮਲ ਸਿੰਘ ਸਰਵਾਲੀ, ਅਮਰ ਕ੍ਰਾਂਤੀ, ਮੋਹਨ ਲਾਲ ਨੇ ਔਰਤ ਅਧਿਆਪਕਾਂਵਾਂ ਨੂੰ ਇਨਸਾਫ ਦਿਵਾਉਣ ਲਈ ਦ੍ਰਿੜਤਾ ਨਾਲ ਸੰਘਰਸ਼ ਕਰਨ ਦਾ ਭਰੋਸਾ ਦਿੱਤਾ।