ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮਾਪੇ–ਅਧਿਆਪਕ ਸਾਂਝ ਅਹਿਮ: ਡਾ. ਪਰਮਜੀਤ ਸਿੰਘ ਭੋਗਲ
ਅਸ਼ੋਕ ਵਰਮਾ
ਮਾਨਸਾ ,20 ਦਸੰਬਰ 2025:ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਅਕਾਦਮਿਕ ਤਰੱਕੀ ਅਤੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮੈਗਾ ਮਾਪੇ–ਅਧਿਆਪਕ ਮਿਲਣੀ ਦੌਰਾਨ ਮਾਪਿਆਂ ਦੀ ਭਾਗੀਦਾਰੀ ਸਬੰਧੀ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ ਜਿਸ ਦਾ ਮੁੱਖ ਉਦੇਸ਼ ਸਕੂਲੀ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣਾ ਹੈ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾਕਟਰ ਪਰਮਜੀਤ ਸਿੰਘ ਭੋਗਲ ਨੇ ਮਾਪੇ ਅਧਿਆਪਕ ਮਿਲਣੀ ਦੋਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਖਰ ਕਲਾ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਦੋਰਾਨ ਮਾਪਿਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਮੂਹਿਕ ਵਿਕਾਸ ‘ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਅਕਾਦਮਿਕ ਤਰੱਕੀ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝ ਬਹੁਤ ਜ਼ਰੂਰੀ ਹੈ। ਮਾਪਿਆਂ ਦੇ ਸਹਿਯੋਗ ਨਾਲ ਹੀ ਵਿਦਿਆਰਥੀਆਂ ਨੂੰ ਇੱਕ ਸੁਚੱਜਾ ਅਤੇ ਉਜਲਾ ਭਵਿੱਖ ਦਿੱਤਾ ਜਾ ਸਕਦਾ ਹੈ। ਅਜੋਕੇ ਸਮੇਂ ਸਰਕਾਰੀ ਸਕੂਲ ਅਧੁਨਿਕ ਸਹੂਲਤਾਂ ਉਪਲਬਧ ਹਨ। ਸਾਡੇ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹ੍ਨ।ਇਸ ਲਈ ਆਪਣੇ ਬੱਚਿਆਂ ਦੇ ਵੱਧ ਤੋਂ ਵੱਧ ਬੱਚਿਆਂ ਦਾ ਦਾਖਲਾ ਕਰਵਾਉਣ।
ਉਨ੍ਹਾਂ ਸਕੂਲ ਸਟਾਫ਼ ਵਲੋਂ ਕੀਤੇ ਜਾ ਰਹੇ ਸਿੱਖਿਆਕ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਨਾਲ ਨਾਲ ਉਨ੍ਹਾਂ ਦੀ ਹਾਜ਼ਰੀ, ਸਵੱਛਤਾ, ਨੈਤਿਕ ਮੁੱਲਾਂ ‘ਤੇ ਵੀ ਧਿਆਨ ਦੇਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਮੋਨਿਕਾ ਰਾਣੀ, ਗੁਰਦੀਪ ਸਿੰਘ ਚੈਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਸਮੂਹ ਸਟਾਫ਼ ਅਤੇ ਪਿੰਡ ਦੇ ਪਤਵੰਤੇ ਹਾਜਰ ਸਨ।