ਕਰਜ਼ਾ ਚੁੱਕ ਕੇ ਦੁਕਾਨ ਅੰਦਰ ਸਰਦੀਆਂ ਦੇ ਸੀਜ਼ਨ ਵਿੱਚ ਪਏ ਸੀ ਰੈਡੀਮੇਡ ਕੱਪੜੇ , ਸਾਰੀ ਦੀ ਸਾਰੀ ਦੁਕਾਨ ਸੜ ਕੇ ਹੋਈ ਸੁਆਹ
ਰਿਪੋਰਟਰ ਰੋਹਿਤ ਗੁਪਤਾ
ਗੁਰਦਾਸਪੁਰ
ਪਿੰਡ ਧਰਮਕੋਟ ਰੰਧਾਵਾ ਵਿਖੇ ਬੀਤੀ ਰਾਤ ਇੱਕ ਰੈਡੀਮੈਂਟ ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੁਕਾਨਦਾਰ ਨੇ ਕਰੀਬ ਚਾਰ ਮਹੀਨੇ ਪਹਿਲਾਂ ਹੀ ਦੁਕਾਨ ਖੋਲੀ ਸੀ ਅਤੇ ਕਰਜ਼ਾ ਚੁੱਕ ਕੇ ਦੁਕਾਨ ਅੰਦਰ ਮਾਲ ਪਾਇਆ ਸੀ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਬਲਵਿੰਦਰ ਮਸੀਹ ਵਾਸੀ ਪਿੰਡ ਮੰਗੀਆ ਨੇ ਦੱਸਿਆ ਕਿ ਉਹ ਅੱਡਾ ਧਰਮਕੋਟ ਰੰਧਾਵਾ ਵਿਖੇ ਅਨੰਨਿਆ ਕਲੈਕਸ਼ਨ ਦੇ ਨਾਮ ਤੇ ਰੈਡੀਮੈਂਟ ਕੱਪੜਿਆਂ ਦੀ ਦੁਕਾਨ ਕਰੀਬ ਚਾਰ ਮਹੀਨਿਆਂ ਤੋਂ ਕਰ ਰਿਹਾ ਹੈ ਤੇ ਬੀਤੇ ਸ਼ਨੀਵਾਰ ਨੂੰ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਘਰ ਚਲਿਆ ਗਿਆ ਤੇ ਅੱਜ ਜਦ ਦੁਕਾਨ ਦਾ ਆਣ ਕੇ ਸਟਰ ਖੋਲਿਆ ਤਾਂ ਦੁਕਾਨ ਅੰਦਰ ਪਏ ਸਾਰੇ ਕੱਪੜੇ ਸੜ ਕੇ ਸਵਾਹ ਹੋ ਚੁੱਕੇ ਸਨ,ਅੱਗ ਲੱਗਣ ਦਾ ਮੁੱਖ ਕਾਰਨ ਸੋਰਟ ਸਰਕਟ ਲੱਗ ਰਿਹਾ ਹੈ ।ਉਨਾਂ ਦੱਸਿਆ ਕਿ ਅੱਗ ਲੱਗਣ ਨਾਲ ਕਰੀਬ ਦੋ ਲੱਖ ਰੁਪਏ ਤੋਂ ਉੱਪਰ ਦਾ ਨੁਕਸਾਨ ਹੋਇਆ ਹੈ।ਇਸ ਸਬੰਧੀ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ।ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਹਨਾਂ ਨੇ ਕਰਜ਼ਾ ਚੁੱਕ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਦੁਕਾਨ ਅੰਦਰ ਮਹਿੰਗੇ ਭਾਅ ਦੇ ਕੱਪੜੇ ਪਾਏ ਸਨ ਪਰ ਇਸ ਅੱਗ ਨੇ ਉਹਨਾਂ ਦੇ ਅਰਮਾਨਾਂ ਤੇ ਪਾਣੀ ਫੇਰ ਦਿੱਤਾ ਹੈ ।
ਪੀੜਤ ਦੁਕਾਨਦਾਰ ਅਤੇ ਇਲਾਕੇ ਦੇ ਮੋਹਤਬਰ ਆਗੂ ਡਾਕਟਰ ਜਸਵੰਤ ਸਿੰਘ ਮੰਗੀਆ, ਪ੍ਰੇਮ ਮਸੀਹ ਧਰਮਕੋਟ ਅਤੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਗਰੀਬ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇ।ਇਸ ਸਬੰਧੀ ਜਦੋਂ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਇਨਚਾਰਜ ਨੰਦ ਭੱਟੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਸਾਡੇ ਵੱਲੋਂ ਮੌਕਾ ਦੇਖਿਆ ਗਿਆ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਜਾਂਚ ਵਿੱਚ ਸਾਹਮਣੇ ਆਏਗਾ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।