ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਵੈਟਨਰੀ ਸੇਵਾਵਾਂ ਕੀਤੀਆਂ ਗਈਆਂ ਠੱਪ
ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਵੀ ਸਾੜੀਆਂ
ਰੋਹਿਤ ਗੁਪਤਾ
ਗੁਰਦਾਸਪੁਰ 23 ਦਸੰਬਰ 2025 ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਸੱਦੇ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਵੈਟਨਰੀ ਡਾਕਟਰਾਂ ਵੱਲੇ ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੇਵਾਵਾਂ ਨੂੰ ਮੁਕੰਮਲ ਰੂਪ ਵਿੱਚ ਰੋਕ ਦਿੱਤਾ ਗਿਆ। ਜ਼ਿਲ੍ਹੇ ਵਿੱਚ ਸਾਰੀਆਂ ਵੈਟਨਰੀ ਸੇਵਾਵਾਂ ਠੱਪ ਰਹੀਆਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੈਟਰਨਰੀ ਡਾਕਟਰ ਪਿਛਲੇ ਕਰੀਬ 5 ਸਾਲਾਂ ਤੋਂ ਆਪਣੀਆਂ ਮੰਗਾਂ ਦੇ ਲਈ ਸੰਘਰਸ਼ ਕਰ ਰਹੇ ਹਨ ਜਿਨਾਂ ਵਿੱਚੋਂ ਮੁੱਖ ਮੰਗਾਂ ਹਨ 42 ਸਾਲ ਚੱਲੀ ਮੈਡੀਕੋਜ਼ ਨਾਲ ਪੇਅ-ਪੈਰਿਟੀ ਦੀ ਬਹਾਲੀ ,ਡੀ.ਏ.ਸੀ.ਪੀ. (ਡਾਇਨਾਮਿਕ ਅਸ਼ੋਰਡ ਕੈਰੀਅਰ ਪ੍ਰੋਗਰੈਸ਼ਨ ) 4-9-14 ਸਕੀਮ ਦੀ ਬਹਾਲੀ ,ਐਚ.ਆਰ.ਏ. ਆਨ ਐਨ.ਪੀ.ਏ. ਮੁੜ ਲਾਗੂ ਕਰਵਾਉਣਾ ਅਤੇ ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ।
ਦੋ ਦਿਨਾਂ ਲਈ ਸੇਵਾਵਾਂ ਠੱਪ ਰੱਖਣ ਦੇ ਫੈਸਲੇ ਦੇ ਅੱਜ ਪਹਿਲੇ ਦਿਨ ਮਿਤੀ ਸੂਬੇ ਦੇ ਵੈਟਨਰੀ ਡਾਕਟਰਾਂ ਨੇ ਆਪੋ ਆਪਣੇ ਜ਼ਿਲ੍ਹਿਆਂ ਦੇ ਪੌਲੀਕਲੀਨਿਕਾਂ ਵਿਖੇ ਇਕੱਠੇ ਹੋ ਕੇ ਸਰਕਾਰ ਦੇ ਬੇਰੁਖੀ ਵਾਲੇ ਰਵੱਈਏ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਧੋਖੇ ਅਤੇ ਗਲਤ ਢੰਗ ਅਪਣਾ ਕੇ ਪੇਅ ਪੈਰਿਟੀ ਭੰਗ ਕਰਨ ਵਾਲਾ ਮਿਤੀ 4.1.2021 ਦਾ ਪੱਤਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਮਿਤੀ 12.1.2021 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਡਾਕਟਰਾਂ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ ਤੇ ਦਖਲ ਦੇ ਕੇ ਪਹਿਲ ਦੇ ਆਧਾਰ ਤੇ ਹੱਲ ਕਰਨਾ ਚਾਹੀਦਾ ਹੈ। ਧਰਨੇ ਵਿੱਚ ਡਾ ਮੰਜੇਸ਼ ਸ਼ਰਮਾ,ਡਾ ਜਤਿੰਦਰ ਜੋਤੀ,ਡਾ ਵਿਕਾਸ ਮਹਿਤਾ,ਡਾ ਮੁਨੀਸ਼ ਜੁਲਕਾ,ਡਾ ਸੁਮਿਤ ਸਿਆਲ,ਡਾ ਨੀਲਮ,ਡਾ ਚਰਨਜੀਵ,ਡਾ ਨੇਹਾ,ਡਾ ਚੇਤਨ,ਡਾ ਸਹਿਲਦੀਪ ਸਿੰਘ,ਡਾ ਸਨੇਹਦੀਪ,ਡਾ ਪੁਨੀਤ,ਡਾ ਮਹਿਕ,ਡਾ ਕੁਨਾਲ,ਡਾ ਰੀਤੂ,ਆਦਿ ਵਲੋਂ ਸੰਬੋਧਨ ਕੀਤਾ ਗਿਆ।