ਸਰਦੀ ਦੇ ਮੌਸਮ ਨੂੰ ਦੇਖਦਿਆਂ ਡੀ.ਸੀ. ਦਫ਼ਤਰ ਵਿਖੇ ਆਮ ਲੋਕਾਂ ਲਈ ਚਾਹ ਦੇ ਲੰਗਰ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 23 ਦਸੰਬਰ 2025: ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਦੂਰ-ਦੁਰਾਡੇ ਪਿੰਡਾਂ ਤੋਂ ਸਵੇਰੇ-ਸਵੇਰੇ ਲੋਕ ਬੱਸਾਂ ਰਾਹੀਂ ਆਪਣੇ ਕੰਮਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਂਦੇ ਹਨ ਤਾਂ ਵੱਧ ਰਹੀ ਠੰਡ ਨੂੰ ਦੇਖਦੇ ਹੋਏ ਆਮ ਪਬਲਿਕ ਦਾ ਸਵਾਗਤ ਚਾਹ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਚਾਹ ਦਾ ਲੰਗਰ ਸਰਦੀ ਦੌਰਾਨ ਲਗਾਤਾਰ ਜਾਰੀ ਰਹੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈੱਡ ਕ੍ਰਾਸ ਸੋਸਾਇਟੀ ਮਨੁੱਖਤਾ ਦੀ ਸੇਵਾ ਹਮੇਸ਼ਾਂ ਤਤਪਰ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਦੇ ਕਾਰਜ ਜਾਰੀ ਰਹਿਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੈੱਡ ਕ੍ਰਾਸ ਦੇ ਸਵੈਇਛੁੱਕ ਸੇਵਕਾਂ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਮਾਜਿਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫਤਰ ਡਿਪਟੀ ਕਮਿਸ਼ਨਰ ਅਤੇ ਰੈੱਡ ਕ੍ਰਾਸ ਸੋਸਾਇਟੀ ਬਠਿੰਡਾ ਵੱਲੋਂ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।