ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪੀੜਤਾਂ ਲਈ ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਂਡੇਸ਼ਨ ਦਾ ਟਰੱਕ ਰਵਾਨਾ
ਅਸ਼ੋਕ ਵਰਮਾ
ਬਠਿੰਡਾ, 25ਦਸੰਬਰ 2025 : ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧਿਮਾਨ ਨੇ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਬਠਿੰਡਾ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੰਬਲ ਗਰਮ ਸ਼ਾਲ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਸਮਾਨ ਨਾਲ ਭਰੇ ਟਰੱਕ ਨੂੰ ਹਰੀ ਝੰਡੀ ਦਿਖਾਈ । ਇਸ ਮੌਕੇ ਵਿਸ਼ੇਸ਼ ਤੌਰ ਤੇ ਮੇਅਰ ਨਗਰ ਨਿਗਮ ਬਠਿੰਡਾ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਸਰਕਾਰ ਦੇ ਚੇਅਰਮੈਨ ਨੀਲ ਗਰਗ ਵੀ ਹਾਜ਼ਰ ਸਨ।ਡੀਸੀ ਬਠਿੰਡਾ, ਮੇਅਰ ਮਹਿਤਾ ਅਤੇ ਚੇਅਰਮੈਨ ਨੀਲ ਗਰਗ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਇਹ ਸੰਸਥਾ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਦੇ ਨਾਲ ਹਰ ਸਮਾਜਿਕ ਕਾਰਜ ਵਿੱਚ ਹਿੱਸਾ ਪਾਉਂਦੀ ਹੈ।
ਉਹਨਾਂ ਸੰਸਥਾ ਦੇ ਮੈਂਬਰਾਂ ਵੱਲੋਂ 3 ਲੱਖ ਰੁਪਏ ਦੀ ਰਾਹਤ ਸਮੱਗਰੀ ਦਾ ਟਰੱਕ ਹੜ੍ਹ ਪੀੜਤਾਂ ਲਈ ਭੇਜਣ ਦੀ ਸ਼ਲਾਘਾ ਕੀਤੀ। ਉਹਨਾਂ ਪ੍ਰਸ਼ਾਸਨ ਵੱਲੋਂ ਸੰਸਥਾ ਨੂੰ ਹਰ ਕਿਸਮ ਦੇ ਸਹਿਯੋਗ ਦਾ ਭਰੋਸਾ ਦਵਾਇਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਨੇ ਸੰਸਥਾ ਵੱਲੋਂ ਵਿਰਾਸਤੀ ਮੇਲੇ ਦੇ ਨਾਲ ਨਾਲ ਕੀਤੇ ਜਾ ਰਹੇ ਹੋਰ ਸਮਾਜਿਕ ਕਾਰਜਾਂ ਤੇ ਚਾਨਣਾ ਪਾਇਆ। ਇਸ ਮੌਕੇ ਮੇਲਾ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ ਮਾਨ,ਇੰਦਰਜੀਤ ਸਿੰਘ, ਰਾਮ ਪ੍ਰਕਾਸ਼ ਗੋਨਿਆਣਾ , ਗੁਰ ਅਵਤਾਰ ਸਿੰਘ ਗੋਗੀ, ਸੁਖਦੇਵ ਸਿੰਘ ਗਰੇਵਾਲ, ਜਗਤਾਰ ਸਿੰਘ ਭੰਗੂ ,ਬਲਦੇਵ ਸਿੰਘ ਚਹਿਲ, ਜਗਜੀਤ ਸਿੰਘ ਧਨੌਲਾ, ਡੀਸੀ ਸ਼ਰਮਾ, ਗੁਰਮੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।