File Photo
ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 29 ਦਸੰਬਰ ਨੂੰ ਹੋਵੇਗੀ ਅਹਿਮ ਮੀਟਿੰਗ
Babushahi Network
ਚੰਡੀਗੜ੍ਹ, 26 ਦਸੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 29 ਦਸੰਬਰ 2025 ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ।
ਸੂਤਰਾਂ ਅਨੁਸਾਰ, ਸਾਲ ਦੇ ਅਖੀਰ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਹੋਰ ਕਈ ਅਹਿਮ ਜਨਤਕ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਕਈ ਫ਼ੈਸਲਿਆਂ ਤੇ ਮੋਹਰ ਵੀ ਲੱਗ ਸਕਦੀ ਹੈ।
ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਿੱਚ ਆਉਣ ਵਾਲੇ ਸਾਲ 2026 ਲਈ ਸਰਕਾਰ ਦੀਆਂ ਤਰਜੀਹਾਂ ਅਤੇ ਨਵੀਂਆਂ ਰਣਨੀਤੀਆਂ 'ਤੇ ਵੀ ਚਰਚਾ ਹੋ ਸਕਦੀ ਹੈ।