ਰਤਨ ਸ਼ਰਮਾ ਨੂੰ ਬਣਾਇਆ ਬਠਿੰਡਾ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਦਾ ਮੀਡੀਆ ਕਨਵੀਨਰ
ਅਸ਼ੋਕ ਵਰਮਾ
ਬਠਿੰਡਾ, 28 ਦਸੰਬਰ 2025:ਭਾਜਪਾ ਦੇ ਸੂਬਾ ਜਰਨਲ ਸਕੱਤਰ ਦਿਆਲ ਸੋਢੀ ਅਤੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਨੇ ਰਤਨ ਸ਼ਰਮਾ ਮਲੂਕਾ ਨੂੰ ਜ਼ਿਲ੍ਹਾ ਮੀਡੀਆ ਕਨਵੀਨਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਰਤਨ ਸ਼ਰਮਾ ਮਲੂਕਾ ਲੰਮਾ ਸਮਾਂ ਯੂਥ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਚ ਜਿਲ੍ਹਾ ਪ੍ਰੈਸ ਸਕੱਤਰ ਵੱਜੋ ਸੇਵਾਵਾਂ ਨਿਭਾਉਂਦੇ ਰਹੇ ਸਨ।
2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਸੇਵਾ ਮੁਕਤ ਆਈ ਏ ਐਸ ਪਰਮਪਾਲ ਕੌਰ ਸਿੱਧੂ ਦੇ ਭਾਜਪਾ ਚ ਸ਼ਮੂਲੀਅਤ ਕਰਨ ਤੋਂ ਬਾਅਦ ਰਤਨ ਸ਼ਰਮਾਂ ਮਲੂਕਾ ਨੇ ਵੀ ਅਕਾਲੀ ਦਲ ਦੇ ਜਿਲ੍ਹਾ ਪ੍ਰੈਸ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਭਾਜਪਾ ਚ ਸ਼ਾਮਿਲ ਹੋ ਗਏ ਸਨ। ਉਨ੍ਹਾਂ ਅੱਜ ਆਪਣੀ ਨਿਯੁਕਤੀ ਲਈ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪਰਮਪਾਲ ਕੌਰ ਸਿੱਧੂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦਾ ਧੰਨਵਾਦ ਕਰਦਿਆਂ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ ਹੈ।