ਲੁਧਿਆਣਾ ਪੁਲਿਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਦੋ ਸਮੱਗਲਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 30 ਦਸੰਬਰ 2025 ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ IPS ਅਤੇ ਜਸਕਿਰਨਜੀਤ ਸਿੰਘ ਤੇਜਾ PPS /ਡੀ.ਸੀ.ਪੀ (ਦਿਹਾਤੀ) ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਰਵਾਈ ਕਰਦਿਆਂ ਹੋਇਆਂ 1 ਕਿਲੋ 500 ਗ੍ਰਾਮ ਅਫੀਮ ਸਮੇਤ 02 ਦੋਸ਼ੀ ਕਾਬੂ ਕੀਤੇ ਗਏ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਕਰਨਵੀਰ ਸਿੰਘ PPS/ ਏ.ਡੀ.ਸੀ.ਪੀ-2 ਅਤੇ ਹਰਜਿੰਦਰ ਸਿੰਘ PPS/ਏ.ਸੀ.ਪੀ ਦੱਖਣੀ ਲੁਧਿਆਣਾ ਜੀ ਨੇ ਦੱਸਿਆ ਕਿ ਇੰਸਪੈਕਟਰ ਜਗਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਲੁਧਿਆਣਾ ਦੀ ਅਗਵਾਈ ਹੇਠ ਏ.ਐਸ.ਆਈ ਧਰਮਿੰਦਰ ਸਿੰਘ ਇੰਚਾਰਜ ਚੌਂਕੀ ਬਸੰਤ ਐਵਨਿਊ ਨੇ ਦੌਰਾਨੇ ਗਸ਼ਤ ਮਿਤੀ 28-12-25 ਨੂੰ 02 ਦੋਸ਼ੀ ਸੁਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਲੁਧਿਆਣਾ ਅਤੇ ਦਲੀਪ ਕੁਮਾਰ ਪੁੱਤਰ ਉਮ ਪ੍ਰਕਾਸ਼ ਵਾਸੀ ਪਿੰਡ ਮੰਨਸੋਰ, ਥਾਣਾ ਮੰਨਸੋਰ, ਜ਼ਿਲ੍ਹਾ ਮੰਨਸੋਰ, ਮੱਧ ਪ੍ਰਦੇਸ਼ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 1 ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਣ ਤੇ ਮੁਕੱਦਮਾ ਨੰਬਰ 311 ਮਿਤੀ 28-12-2025 ਅਧੀਨ ਧਾਰਾ 18/29 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਦਰ ਲੁਧਿਆਣਾ ਵਿੱਚ ਦਰਜ ਕੀਤਾ ਸੀ।
ਦੋਵੇਂ ਦੋਸ਼ੀਆਂ ਨੂੰ ਮਿਤੀ 29-12-2025 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਜਿਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ।