ਬਾਬੂਸ਼ਾਹੀ ਦੇ ਮੁੱਖ ਸੰਪਾਦਕ ਬਲਜੀਤ ਬੱਲੀ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 2 ਜਨਵਰੀ 2026- 'ਬਾਬੂਸ਼ਾਹੀ ਨੈੱਟਵਰਕ' ਦੇ ਮੁੱਖ ਸੰਪਾਦਕ ਬਲਜੀਤ ਬੱਲੀ ਨੇ ਅਜੀਤ ਗਰੁੱਪ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣੇ 'ਤੇ ਡੂੰਘੇ ਅਫ਼ਸੋਸ ਦਾ ਇਜ਼ਹਾਰ ਕੀਤਾ ਹੈ।
ਬਲਜੀਤ ਬੱਲੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਸਾਇਆ ਸਿਰ ਤੋਂ ਉੱਠਣਾ ਪਰਿਵਾਰ ਲਈ ਇੱਕ ਅਸਹਿ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਬਲਜੀਤ ਬੱਲੀ ਦੇ ਨਾਲ-ਨਾਲ ਬਾਬੂਸ਼ਾਹੀ ਦੀ ਸਮੂਹ ਟੀਮ ਨੇ ਵੀ ਡਾ. ਬਰਜਿੰਦਰ ਸਿੰਘ ਹਮਦਰਦ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਪੱਤਰਕਾਰ ਜਗਤ ਦੀਆਂ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਵੀ ਇਸ ਦੁਖਦਾਈ ਘੜੀ ਵਿੱਚ ਹਮਦਰਦ ਪਰਿਵਾਰ ਨਾਲ ਸੰਵੇਦਨਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ।