ਥਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਔਰਤ ਦੀ ਦਰਦਨਾਕ ਮੌਤ
ਸਬਜ਼ੀ ਲੈ ਕੇ ਘਰ ਨੂੰ ਜਾ ਰਹੀ ਸੀ ਮ੍ਰਿਤਕ ਔਰਤ, ਲੋਕਾਂ ਨੇ ਥਾਰ ਭੱਜਦੇ ਚਾਲਕ ਨੂੰ ਫੜਕ ਕੀਤਾ ਪੁਲਿਸ ਦੇ ਹਵਾਲੇ
ਰੋਹਿਤ ਗੁਪਤਾ
ਗੁਰਦਾਸਪੁਰ 2 ਦਸੰਬਰ
ਗੁਰਦਾਸਪੁਰ ਦੀ ਇੰਪਰੂਵਮੈਂਟ ਟਰਸਟ ਦੀ ਸਕੀਮ ਨੰਬਰ ਸੱਤ ਵਿਖੇ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਇੱਕ ਸਕੂਟਰੀ ਸਵਾਰ ਮਹਿਲਾ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਨਾਮ ਦੀ ਔਰਤ ਜੋ ਇੰਪਰੂਵਮੈਂਟ ਟਰਸਟ ਦੀ ਸੱਤ ਨੰਬਰ ਸਕੀਮ ਆਪਣੀ 14 ਸਾਲਾ ਲੜਕੀ ਨਾਲ ਰਹਿੰਦੀ ਸੀ, ਸਬਜ਼ੀ ਲੈ ਕੇ ਆਪਣੇ ਘਰ ਨੂੰ ਆ ਰਹੇ ਸੀ ਕਿ ਇੱਕ ਤੇਜ਼ ਰਫਤਾਰ ਥਾਰ ਨੇ ਉਸਨੂੰ ਟੱਕਰ ਮਾਰ ਦਿੱਤੀ । ਦੋਸ਼ ਲਗਾਇਆ ਗਿਆ ਹੈ ਕਿ ਥਾਰ ਚਾਲਕ ਨਸ਼ੇ ਵਿੱਚ ਸੀ । ਜਾਣਕਾਰੀ ਅਨੁਸਾਰ ਥਾਰ ਸਕੂਟਰੀ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ ਜਿਸ ਕਾਰਨ ਪਰਮਜੀਤ ਕੌਰ (35) ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕਾ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾਂ ਦੀ ਨੌਕਰੀ ਕਰਦੀ ਸੀ।
ਜਾਣਕਾਰੀ ਅਨੁਸਾਰ ਦੁਰਘਟਨਾ ਤੋਂ ਬਾਅਦ ਥਾਰ ਚਾਲਕ ਨੇ ਮੌਕੇ ਤੋਂ ਦੌੜਨ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਵੱਲੋਂ ਉਸਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਉੱਥੇ ਵੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਏਐਸਆਈ ਜੈ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।