ਇਸ ਸਾਲ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਰਹੇਗੀ ਨਿਰਵਿਘਨ ਜਾਰੀ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ- ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਪੱਤੀ ਰਿਆੜ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦੀ ਕਰਵਾਈ ਸ਼ੁਰੂਆਤ
ਰੋਹਿਤ ਗੁਪਤਾ
ਬਟਾਲਾ, 2 ਜਨਵਰੀ
ਜਿਸ ਤਰ੍ਹਾਂ ਪਿਛਲੇ ਕਰੀਬ ਚਾਰ ਸਾਲਾਂ ਦੌਰਾਨ ਹਲਕੇ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ, ਉਸੇ ਰਫਤਾਰ ਨਾਲ ਨਵੇਂ ਸਾਲ 2026 ਵਿੱਚ ਵੀ ਵਿਕਾਸ ਕਾਰਜਾਂ ਦੀ ਰਫਤਾਰ ਜਾਰੀ ਰਹੇਗੀ ਤੇ ਲੋਕਾਂ ਦੀਆਂ ਪਹਿਲ ਦੇ ਆਧਾਰ 'ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ-ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਪੱਤੀ ਰਿਆੜ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਤੇ ਮਜ਼ਬੂਤ ਕਰਨ ਲਈ ਕੰਮ ਸ਼ੁਰੂ ਕਰਵਾਉਣ ਉਪਰੰਤ ਕੀਤਾ।
ਹਲਕਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਲੋਕਾਂ ਦੇ ਹਿੱਤ ਵਿੱਚ ਵੱਡੇ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਬਟਾਲੇ ਹਲਕੇ ਅੰਦਰ ਵੀ ਕਰੋੋੜਾਂ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਵਲੋਂ ਬਟਾਲਾ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਬਟਾਲਾ ਹਲਕੇ ਸਮੇਤ ਕਰੀਬ 314 ਪਿੰਡਾਂ ਦੇ ਲੋਕਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਮੈਂ ਤੁਹਡੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ।