MLA ਬਲਕਾਰ ਸਿੱਧੂ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਪਹੁੰਚੇ CM ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ; ਨਵ-ਵਿਆਹੀ ਜੋੜੀ ਨੂੰ ਦਿੱਤੀਆਂ ਅਸੀਸਾਂ
ਚੰਡੀਗੜ੍ਹ/ਰਾਮਪੁਰਾ ਫੂਲ: 3 ਜਨਵਰੀ, 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਖ਼ੁਸ਼ੀ ਦੇ ਮੌਕੇ 'ਤੇ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਨਵ-ਵਿਆਹੀ ਜੋੜੀ ਨੂੰ ਨਵੀਂ ਜ਼ਿੰਦਗੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ 'ਤੇ ਇਸ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਇੱਕ ਭਾਵੁਕ ਪੋਸਟ ਪਾਈ। ਉਨ੍ਹਾਂ ਲਿਖਿਆ, "ਪਾਰਟੀ ਵਿਧਾਇਕ ਤੇ ਨਾਮੀ ਪੰਜਾਬੀ ਗਾਇਕ ਬਲਕਾਰ ਸਿੱਧੂ ਜੀ ਦੇ ਬੇਟੀ ਦੇ ਸ਼ੁਭ ਕਾਰਜਾਂ ਮੌਕੇ ਮਾਨ ਸਾਬ੍ਹ ਨਾਲ ਸ਼ਿਰਕਤ ਕੀਤੀ। ਪਰਿਵਾਰ ਤੇ ਸਨੇਹੀਆਂ ਨਾਲ ਖ਼ੁਸ਼ੀਆਂ ਮਨਾਈਆਂ।"
ਡਾ. ਗੁਰਪ੍ਰੀਤ ਕੌਰ ਨੇ ਅੱਗੇ ਲਿਖਿਆ, "ਕਸਮਜੋਤ ਕੌਰ ਅਤੇ ਅੰਗਦ ਸਿੰਘ ਨੂੰ ਨਵੇਂ ਸਫ਼ਰ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਸ ਦੇ ਨਾਲ ਹੀ ਸਿੱਧੂ ਅਤੇ ਢਿੱਲੋਂ ਪਰਿਵਾਰ ਨੂੰ ਇਸ ਖ਼ੁਸ਼ੀ ਦੇ ਮੌਕੇ 'ਤੇ ਲੱਖ-ਲੱਖ ਵਧਾਈਆਂ।"
ਇਸ ਹਾਈ-ਪ੍ਰੋਫਾਈਲ ਵਿਆਹ ਸਮਾਗਮ ਵਿੱਚ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ, ਕੈਬਨਿਟ ਮੰਤਰੀ ਅਤੇ ਕਲਾਕਾਰ ਜਗਤ ਦੀਆਂ ਨਾਮੀ ਹਸਤੀਆਂ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਕਾਫ਼ੀ ਸਮਾਂ ਸਮਾਗਮ ਵਿੱਚ ਰੁਕੇ ਅਤੇ ਉਨ੍ਹਾਂ ਨੇ ਬਲਕਾਰ ਸਿੱਧੂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ।