ਅੰਮ੍ਰਿਤਪਾਲ ਦੀ ਪਾਰਟੀ ਵੱਲੋਂ ਮੁੱਖ ਬੁਲਾਰਿਆਂ ਦਾ ਐਲਾਨ
ਬਲਰਾਜ ਸਿੰਘ ਰਾਜਾ
ਬਾਬਾ ਬਕਾਲਾ ਸਾਹਿਬ 4 ਜਨਵਰੀ 2025- ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੇ ਮੁੱਖ ਬੁਲਾਰਿਆਂ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰੈਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਨੇ ਕਿਹਾ ਕਿ ਪਾਰਟੀ ਦੀ ਨੀਤੀਆਂ, ਸੰਘਰਸ਼ਾਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਜਨਤਾ ਤੱਕ ਪਹੁੰਚਾਉਣ ਲਈ ਪਾਰਟੀ ਦੇ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਨਿਯੁਕਤੀਆਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਮੀਡੀਆ ਤੇ ਜਨਤਕ ਮੰਚਾਂ ‘ਤੇ ਪਾਰਟੀ ਦਾ ਪੱਖ ਸਪਸ਼ਟਤਾ ਨਾਲ ਰੱਖਣ ਲਈ ਕੀਤੀਆਂ ਗਈਆਂ ਹਨ। ਪਾਰਟੀ ਦਾ ਮੰਨਣਾ ਹੈ ਕਿ ਨਿਯੁਕਤ ਬੁਲਾਰੇ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ, ਪੰਥਕ ਮਸਲਿਆਂ, ਲੋਕਤੰਤਰਕ ਅਧਿਕਾਰਾਂ ਅਤੇ ਸਰਬੱਤ ਦੇ ਭਲੇ ਦੀ ਸੋਚ ਨੂੰ ਨਿਡਰਤਾ ਨਾਲ ਪੇਸ਼ ਕਰਨਗੇ। ਇਹ ਬੁਲਾਰੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਵਿਚਾਰਾਂ ਅਤੇ ਨੀਤੀਆਂ ਨੂੰ ਸਹੀ ਅਤੇ ਜ਼ਿੰਮੇਵਾਰ ਢੰਗ ਨਾਲ ਜਨਤਾ ਸਾਹਮਣੇ ਰੱਖਣਗੇ। ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਬੁਲਾਰਿਆਂ ਵਿੱਚ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਸੰਦੀਪ ਸਿੰਘ ਰੁਪਾਲੋਂ, ਬੀਬੀ ਸਤਨਾਮ ਕੌਰ ਜੀ, ਐਡਵੋਕੇਟ ਹਰਜੋਤ ਸਿੰਘ ਮਾਨ, ਐਡਵੋਕੇਟ ਇਮਾਨ ਸਿੰਘ ਖ਼ਾਰਾ, ਭਾਈ ਚਮਕੌਰ ਸਿੰਘ ਧੁੰਨ, ਭਾਈ ਪ੍ਰਿਥੀਪਾਲ ਸਿੰਘ ਬਟਾਲਾ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਤੇਜਿੰਦਰ ਸਿੰਘ ਢਿਲੋਂ, ਭਾਈ ਨਵਤੇਜ ਸਿੰਘ ਛੱਜਲਵੱਡੀ, ਐਡਵੋਕੇਟ ਕਰਮਵੀਰ ਸਿੰਘ ਪੰਨੂ ਅਤੇ ਭਾਈ ਜਸਕਰਨ ਸਿੰਘ ਰਿਆੜ ਸ਼ਾਮਿਲ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਨਿਯੁਕਤ ਬੁਲਾਰੇ ਪਾਰਟੀ ਦੀ ਲੜਾਈ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਗੇ ਅਤੇ ਪੰਜਾਬ ਦੀ ਅਵਾਜ਼ ਨੂੰ ਹਰ ਮੰਚ ‘ਤੇ ਬੁਲੰਦ ਕਰਨਗੇ।
