ਪੰਜਾਬ ਪੁਲਿਸ ਦੇ ਪੈਨਸ਼ਨਰਾਂ ਵੱਲੋਂ ਸਰਕਾਰ ਨੂੰ ਸਬਕ ਸਿਖਾਉਣ ਦੀ ਚਿਤਾਵਨੀ
ਅਸ਼ੋਕ ਵਰਮਾ
ਬਠਿੰਡਾ ,6 ਜਨਵਰੀ 2026:ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੇਵਾਮੁਕਤ ਮੁਲਾਜਮਾਂ ਦੀਆਂ ਮੰਗਾਂ ਤੇ ਕੋਈ ਗੌਰ ਨਾਂ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਕੇ ਹਾਕਮ ਧਿਰ ਨੂੰ ਸਬਕ ਸਿਖਾਇਆ ਜਾਏਗਾ। ਐਸੋਸੀਏਸ਼ਨ ਦੇ ਪ੍ਰਧਾਨ ਸਾਬਕਾ ਡੀਐਸਪੀ ਰਣਜੀਤ ਸਿੰਘ ਤੌਰ ਦੀ ਅਗਵਾਈ ਹੇਠ ਹੋਈ ਇੱਕ ਮੀਟਿੰਗ ਦੌਰਾਨ ਸਾਲ 2025 ਦੌਰਾਨ ਡੀਏ ਦੀ ਕਿਸ਼ਤ ਨਾਂ ਦੇਣ ਖਿਲਾਫ ਰੋਸ ਜਾਹਰ ਕੀਤਾ ਗਿਆ ਅਤੇ ਕਿਹਾ ਕਿ ਬਕਾਇਆ ਲੈਣ ਲਈ ਸੰਘਰਸ਼ ਵਿੱਢਿਆ ਜਾਏਗਾ।
ਇਸ ਮੌਕੇ ਹਾਜਰ ਮੈਂਬਰਾਂ ਨੇ 16 ਫੀਸਦੀ ਡੀਏ ਜਾਰੀ ਕਰਨ ਦੀ ਮੰਗ ਕੀਤੀ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਜਰਨਲ ਸਕੱਤਰ ਜਰਨੈਲ ਸਿੰਘ ਬਾਹੀਆ ਨੇ ਵਿਛੜ ਚੁੱਕੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਆਗੂਆਂ ਨੇ ਪੱਤਰਕਾਰਾਂ ਅਤੇ ਆਰਟੀਆਈ ਕਾਰਕੁੰਨਾਂ ਖਿਲਾਫ ਦਰਜ ਕੇਸਾਂ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਰਕੇ ਹੱਕਾਂ ਦੀ ਅਵਾਜ ਬੰਦ ਕਰਨਾ ਚਾਹੁੰਦੀ ਹੈ। ਐਸੋਸੀਏਸ਼ਨ ਨੇ ਇਹ ਪੁਲਿਸ ਕੇਸ ਰੱਦ ਕਰਨ ਦੀ ਮੰਗ ਕੀਤੀ। ਅੰਤ ਵਿੱਚ ਪ੍ਰਧਾਨ ਰਣਜੀਤ ਸਿੰਘ ਤੂਰ ਨੇ ਸਮੂਹ ਮੈਂਬਰਾਂ ਨੂੰ ਜੀ ਆਇਆਂ ਆਖਦਿਆਂਂ ਐਸੋਸੀਏਸ਼ਨ ’ਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਨੂੰ ਸਨਮਾਨਿਤ ਕੀਤਾ ।