Breaking: ਰੋਪੜ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੁਲਿਸ ਪ੍ਰਸ਼ਾਸਨ ਤੁਰੰਤ ਆਇਆ ਹਰਕਤ 'ਚ
ਅਦਾਲਤ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਸਟਾਫ ਨੂੰ ਛੁੱਟੀ ਕਰ ਦਿੱਤੀ ਗਈ
ਮਨਪ੍ਰੀਤ ਸਿੰਘ
ਰੂਪਨਗਰ,8 ਜਨਵਰੀ 2026- ਵੀਰਵਾਰ ਨੂੰ ਰੋਪੜ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਦਾਲਤ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਸਟਾਫ ਨੂੰ ਛੁੱਟੀ ਕਰ ਦਿੱਤੀ ਗਈ। ਵੀਰਵਾਰ ਸਵੇਰੇ ਰੋਪੜ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਅਤੇ ਰੋਪੜ ਅਦਾਲਤ ਵਿੱਚ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਅਤੇ ਕੋਰਟ ਵਿੱਚ ਪੇਸ਼ੀ ਭੁਗਤਣ ਆਈ ਲੋਕਾਂ ਅਤੇ ਹੋਰ ਵਕੀਲ ਭਾਈਚਾਰੇ ਨੂੰ ਰੋਪੜ ਅਦਾਲਤ ਵਿੱਚੋਂ ਬਾਹਰ ਜਿਸ ਤੋਂ ਬਾਅਦ ਰੋਪੜ ਅਦਾਲਤ ਦਾ ਕੰਮ ਪ੍ਰਭਾਵਿਤ ਹੋ ਗਿਆ। ਮੌਕੇ ਤੇ ਪਹੁੰਚੇ ਰੋਪੜ ਦੇ ਐਸਐਸਪੀ ਗੁਲਜੀਤ ਸਿੰਘ ਖੁਰਾਣਾ ਅਤੇ ਸਮੂਹ ਪੁਲਿਸ ਅਧਿਕਾਰੀਆਂ ਵੱਲੋਂ ਰੋਪੜ ਅਦਾਲਤ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।