‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ 'ਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ! ਪੰਜਾਬ 'ਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਕੇਜਰੀਵਾਲ
• ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਮਿਲੇ, ਕਿਹਾ ‘ਆਪ’ ਦੀ ਹਰੇਕ ਪਿੰਡ ਤੱਕ ਪਹੁੰਚ ਨਾਲ ਪੰਜਾਬ ਦੀ ਕੰਮ ਦੀ ਰਾਜਨੀਤੀ ਦੀ ਚੋਣ ਝਲਕਦੀ ਹੈ
• ‘ਆਪ’ ਪੰਜਾਬ ਭਰ ਵਿੱਚ ਲੋਕਾਂ ਦੀ ਸ਼ਮੂਲੀਅਤ, ਇਮਾਨਦਾਰੀ ਤੇ ਵਿਕਾਸ ਦੇ ਮਾਡਲ ਨੂੰ ਹੋਰ ਮਜ਼ਬੂਤ ਕਰੇਗੀ: ਅਰਵਿੰਦ ਕੇਜਰੀਵਾਲ
• ਕਾਂਗਰਸ ਤੇ ਅਕਾਲੀਆਂ ਦੇ ਸ਼ਾਸਨ ਅਧੀਨ ਚੱਲਦੇ ਡਰ, ਝੂਠੇ ਕੇਸਾਂ ਤੇ ਗੁੰਡਾਗਰਦੀ ਦੇ ਸੱਭਿਆਚਾਰ ਦਾ ‘ਆਪ’ ਨੇ ਕੀਤਾ ਸਫ਼ਾਇਆ: ਅਰਵਿੰਦ ਕੇਜਰੀਵਾਲ
• ‘ਆਪ’ ਨੇ ਸਾਫ਼—ਸੁਥਰੀ ਸਿਆਸਤ, ਇਮਾਨਦਾਰ ਸ਼ਾਸਨ ਤੇ ਲੋਕਾਂ ਦੇ ਭਰੋਸੇ ਨਾਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ 70 ਫੀਸਦੀ ਸੀਟਾਂ ਜਿੱਤੀਆਂ: ਅਰਵਿੰਦ ਕੇਜਰੀਵਾਲ
• ਪੰਜਾਬ ਵਿੱਚ ਸਭ ਤੋਂ ਵੱਧ ਸਾਫ਼ਗੋਈ ਨਾਲ ਸਥਾਨਕ ਇਕਾਈਆਂ ਦੀਆਂ ਵੋਟਾਂ ਪਈਆਂ ਅਤੇ ਇਕ ਵੀ ਵੋਟ ਤਬਦੀਲ ਨਹੀਂ ਹੋਈ: ਅਰਵਿੰਦ ਕੇਜਰੀਵਾਲ
• ਮੁਫ਼ਤ ਬਿਜਲੀ, ਜ਼ੀਰੋ ਬਿੱਲ, ਸਮਾਂਬੱਧ ਤਨਖ਼ਾਹਾਂ ਨਾਲ ਇਮਾਨਦਾਰ ਤੇ ਚੰਗੇ ਸ਼ਾਸਨ ਲਈ ਵੋਟ ਝਲਕਦੀ ਹੈ: ਅਰਵਿੰਦ ਕੇਜਰੀਵਾਲ
• ਪਾਰਟੀ ਕਾਡਰ ਤੇ ਨਵੇਂ ਚੁਣੇ ਨੁਮਾਇੰਦਿਆਂ ਲਈ ‘ਮਿਸ਼ਨ 45 ਫੀਸਦੀ ਵੋਟ’ ਕੀਤਾ ਸਾਂਝਾ
• ਰਵਾਇਤੀ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਹੋਈਆਂ ਅਤੇ ਸਿੱਖਿਆ, ਸਿਹਤ ਤੇ ਬਿਜਲੀ ਹੁਣ ਕੇਂਦਰੀ ਨੁਕਤੇ ਬਣੇ: ਭਗਵੰਤ ਸਿੰਘ ਮਾਨ
• ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਲਈ ਸਭ ਤੋਂ ਮੁਕੱਦਸ ਅਤੇ ਇਸ ਦਾ ਹਰੇਕ ਹੁਕਮ ਮੇਰੇ ਲਈ ਹਮੇਸ਼ਾ ਸਭ ਤੋਂ ਉੱਪਰ ਹੋਵੇਗਾ: ਭਗਵੰਤ ਸਿੰਘ ਮਾਨ
• ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ
• ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਮੈਂਬਰਾਂ ਨੂੰ ਪੇਂਡੂ ਇਲਾਕਿਆਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਜ਼ੋਰ—ਸ਼ੋਰ ਨਾਲ ਕੰਮ ਕਰਨ ਦਾ ਸੱਦਾ
ਲੁਧਿਆਣਾ, 8 ਜਨਵਰੀ:
ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ ਤੌਰ ਉੱਤੇ ਬਾਹਰ ਆ ਗਿਆ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਵਿWੱਧ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕਰੇਗੀ।
ਪੰਚਾਇਤ ਚੋਣਾਂ ਵਿੱਚ ‘ਆਪ’ ਦੀ 70 ਪ੍ਰਤੀਸ਼ਤ ਤੋਂ ਵੱਧ ਸੀਟਾਂ ਉੱਤੇ ਸ਼ਾਨਦਾਰ ਜਿੱਤ ਨੂੰ ਸਾਫ਼—ਸੁਥਰੀ ਰਾਜਨੀਤੀ ਅਤੇ ਇਮਾਨਦਾਰ ਸ਼ਾਸਨ ਲਈ ਫਤਵਾ ਦੱਸਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਸਥਾਨਕ ਇਕਾਈਆਂ ਦੀਆਂ ਚੋਣਾਂ ਸਭ ਤੋਂ ਸਾਫ਼ਗੋਈ ਨਾਲ ਹੁੰਦੀਆਂ ਦੇਖੀਆਂ ਹਨ, ਜਿਨ੍ਹਾਂ ਵਿੱਚ ਇਕ ਵੀ ਵੋਟ ਤਬਦੀਲ ਨਹੀਂ ਹੋਈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਪੱਖੀ ਸ਼ਾਸਨ ਨੇ ਰਵਾਇਤੀ ਪਾਰਟੀਆਂ ਨੂੰ ਆਪਣੇ ਮੈਨੀਫੈਸਟੋ ਦੁਬਾਰਾ ਲਿਖਣ ਲਈ ਮਜਬੂਰ ਕੀਤਾ ਹੈ।
‘ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ ਅਤੇ ਅਕਾਲ ਤਖ਼ਤ ਦਾ ਹੁਕਮ ਸਭ ਤੋਂ ਉੱਪਰ ਹੈ: ਭਗਵੰਤ ਸਿੰਘ ਮਾਨ*
ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਮੁੱਦੇ ਉੱਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਰੇ ਸਬੂਤਾਂ ਨਾਲ ਤਖ਼ਤ ਸਾਹਿਬ ਅੱਗੇ ਜ਼ਰੂਰ ਪੇਸ਼ ਹੋਣਗੇ ਅਤੇ ਬੇਨਤੀ ਕੀਤੀ ਕਿ ਕਾਰਵਾਈ ਦਾ ਸਾਰੇ ਚੈਨਲਾਂ ਉੱਤੇ ਸਿੱਧਾ ਪ੍ਰਸਾਰਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ “ਮੈਂ ਉੱਥੇ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ। ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਹੈ ਅਤੇ ਸਾਡੇ ਭਾਈਚਾਰੇ ਦਾ ਸਭ ਤੋਂ ਮੁਕੱਦਸ ਸਥਾਨ ਹੈ। ਭਾਵੇਂ ਉਸ ਦਿਨ ਦੇਸ਼ ਦੇ ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦਾ ਦੌਰਾ ਕਰਨਗੇ, ਮੈਂ ਫਿਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀ ਹਾਜ਼ਰੀ ਯਕੀਨੀ ਬਣਾਵਾਂਗਾ।”
ਉਨ੍ਹਾਂ ਸਪੱਸ਼ਟ ਤੌਰ ਉੱਤੇ ਕਿਹਾ ਕਿ ਉਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਤੋਂ ਉੱਪਰ ਹਨ। ਉਥੋਂ ਪ੍ਰਾਪਤ ਹੋਣ ਵਾਲੇ ਕਿਸੇ ਵੀ ਹੁਕਮ ਦੀ ਸੱਚੇ ਦਿਲੋਂ ਪਾਲਣਾ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ “ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੇਰੇ ਅਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਸੀ, ਹੈ ਅਤੇ ਰਹੇਗਾ। ਇਹ ਇਕ ਬਹੁਤ ਹੀ ਸਤਿਕਾਰਯੋਗ ਸਥਾਨ ਹੈ, ਜਿੱਥੋਂ ਸਿੱਖਾਂ ਨੂੰ ਸਦੀਵੀ ਸਕੂਨ ਅਤੇ ਤਾਕਤ ਮਿਲਦੀ ਹੈ।”
ਲੁਧਿਆਣਾ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ “ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ, ਜੋ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸਮਿਤੀਆਂ ਦੇ ਮੈਂਬਰਾਂ ਵਜੋਂ ਇੰਨੀ ਵੱਡੀ ਗਿਣਤੀ ਵਿੱਚ ਚੁਣੇ ਗਏ ਹਨ। ਤੁਹਾਨੂੰ ਅੱਜ ਖ਼ੁਸ਼ੀ ਹੋਣੀ ਚਾਹੀਦੀ ਹੈ ਕਿਉਂਕਿ ਲੋਕਾਂ ਨੇ ਤੁਹਾਨੂੰ ਇਕ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਚੋਣਾਂ ਵਿੱਚ ‘ਆਪ’ ਨੇ ਕੁੱਲ ਸੀਟਾਂ ਵਿੱਚੋਂ 70 ਪ੍ਰਤੀਸ਼ਤ ਤੋਂ ਵੱਧ ਜਿੱਤੀਆਂ ਹਨ। ਇਹ ਤੁਹਾਡੀ ਪਾਰਟੀ ਦੀਆਂ ਸੀਟਾਂ ਹਨ।”
ਬੀਤੇ ਸਮੇਂ ਨੂੰ ਯਾਦ ਕਰਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਰਵਾਇਤੀ ਤੌਰ ਉੱਤੇ ਸੱਤਾਧਾਰੀ ਪਾਰਟੀ ਵੱਲੋਂ ਪੰਚਾਇਤੀ ਚੋਣਾਂ ਤਾਕਤ ਅਤੇ ਹੇਰਾਫੇਰੀ ਰਾਹੀਂ ਜਿੱਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ “2013 ਵਿੱਚ ਪੰਚਾਇਤੀ ਚੋਣਾਂ ਸਰਕਾਰ ਬਣਨ ਤੋਂ ਇਕ ਸਾਲ ਬਾਅਦ ਹੋਈਆਂ ਸਨ। 2017 ਵਿੱਚ ਵੀ ਸਰਕਾਰ ਬਣਨ ਤੋਂ ਇਕ ਸਾਲ ਬਾਅਦ 2018 ਵਿੱਚ ਚੋਣਾਂ ਹੋਈਆਂ। ਇਸ ਦੇ ਬਾਵਜੂਦ ਵੱਡੇ ਪੱਧਰ ਉੱਤੇ ਬੂਥ ਕੈਪਚਰਿੰਗ, ਗੁੰਡਾਗਰਦੀ ਅਤੇ ਜ਼ਬਰਦਸਤੀ ਹੋਈ ਅਤੇ ਉਦੋਂ ਹੀ ਉਹ ਜਿੱਤੇ।”
ਇਸ ਦੀ ਮੌਜੂਦਾ ਸਮੇਂ ਨਾਲ ਤੁਲਨਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਅੱਜ, ਸਾਡੀ ਸਰਕਾਰ ਦੇ ਚਾਰ ਸਾਲਾਂ ਬਾਅਦ ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਈਆਂ ਅਤੇ ਬਿਲਕੁੱਲ ਵੀ ਜ਼ਬਰਦਸਤੀ ਨਹੀਂ ਕੀਤੀ ਗਈ। ਨਤੀਜੇ ਦੇਖੋ, 600 ਤੋਂ ਵੱਧ ਸੀਟਾਂ ਅਜਿਹੀਆਂ ਹਨ, ਜਿੱਥੇ ਉਮੀਦਵਾਰ 100 ਤੋਂ ਘੱਟ ਵੋਟਾਂ ਨਾਲ ਜਿੱਤੇ। ਇਨ੍ਹਾਂ ਵਿੱਚੋਂ 350 ਤੋਂ ਵੱਧ ਸੀਟਾਂ ਵਿਰੋਧੀ ਧਿਰ ਨੇ ਜਿੱਤੀਆਂ। ਬਹੁਤੀਆਂ ਸੀਟਾਂ ਅਜਿਹੀਆਂ ਹਨ, ਜਿੱਥੇ ਕਾਂਗਰਸ ਜਾਂ ਅਕਾਲੀ ਦਲ ਦੇ ਉਮੀਦਵਾਰ ਸਿਰਫ਼ ਇਕ ਵੋਟ ਨਾਲ ਜਿੱਤੇ ਹਨ। ਕੀ ਤੁਸੀਂ ਕਦੇ ਸੁਣਿਆ ਹੈ ਕਿ ਕੋਈ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਇੱਕ ਵੋਟ ਨਾਲ ਹਾਰ ਗਿਆ ਹੈ।”
ਉਨ੍ਹਾਂ ਅੱਗੇ ਕਿਹਾ ਕਿ ਜੇ ‘ਆਪ’ ਸੱਤਾ ਦੀ ਦੁਰਵਰਤੋਂ ਕਰਨਾ ਚਾਹੁੰਦੀ ਤਾਂ ਇਹ ਬਹੁਤ ਆਸਾਨ ਹੁੰਦਾ। “ਜੇ ਅਸੀਂ ਜ਼ਬਰਦਸਤੀ ਕਰਨਾ ਚਾਹੁੰਦੇ ਤਾਂ ਅਸੀਂ ਸਬ—ਡਿਵੀਜ਼ਨਲ ਮੈਜਿਸਟਰੇਟ (ਐਸ.ਡੀ.ਐਮ.) ਨੂੰ ਬੁਲਾ ਸਕਦੇ ਸੀ ਅਤੇ ਆਪਣੇ ਉਮੀਦਵਾਰ ਨੂੰ ਚੁਣੇ ਹੋਏ ਐਲਾਨ ਸਕਦੇ ਸੀ। ਇਕ ਵੋਟ ਨੂੰ ਇੱਥੇ ਜਾਂ ਉੱਥੇ ਬਦਲਣਾ ਮੁਸ਼ਕਲ ਨਹੀਂ ਹੈ ਪਰ ਅਸੀਂ ਅਜਿਹਾ ਨਹੀਂ ਕੀਤਾ। ਅਸੀਂ ਇਸ ਲਈ ਰਾਜਨੀਤੀ ਵਿੱਚ ਨਹੀਂ ਆਏ। ‘ਆਪ’ ਜ਼ਬਰਦਸਤੀ, ਭ੍ਰਿਸ਼ਟਾਚਾਰ ਜਾਂ ਗੁੰਡਾਗਰਦੀ ਕਰਨ ਲਈ ਨਹੀਂ ਬਣਾਈ ਗਈ। ਜੇ ਇਹੀ ਟੀਚਾ ਹੁੰਦਾ ਤਾਂ ਸਾਡੇ ਅਤੇ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਵਿੱਚ ਕੀ ਫ਼ਰਕ ਰਹਿੰਦਾ। ਅਸੀਂ ਰਾਜਨੀਤੀ ਬਦਲਣ, ਰਾਜਨੀਤੀ ਨੂੰ ਸਾਫ਼ ਕਰਨ ਅਤੇ ਜ਼ਬਰਦਸਤੀ ਤੇ ਗੁੰਡਾਗਰਦੀ ਨੂੰ ਖ਼ਤਮ ਕਰਨ ਲਈ ਆਏ ਹਾਂ।”
ਪੰਜਾਬ ਵਿੱਚ ਡੂੰਘੀਆਂ ਜੜ੍ਹਾਂ ਜਮਾਈ ਬੈਠੀਆਂ ਸਮੱਸਿਆਵਾਂ ਬਾਰੇ ਬੋਲਦਿਆਂ ‘ਆਪ’ ਮੁਖੀ ਨੇ ਕਿਹਾ “ਉਹ ਪੂਰੇ ਪੰਜਾਬ ਵਿੱਚ ਨਸ਼ੇ ਫੈਲਾਉਂਦੇ ਹਨ। ਨਸ਼ੇ ਕੌਣ ਵੇਚਦਾ ਹੈ? ਭਾਵੇਂ ਇਹ ਇਕ ਪਾਰਟੀ ਹੋਵੇ ਜਾਂ ਦੂਜੀ, ਇਹ ਉਨ੍ਹਾਂ ਦੇ ਚਾਚੇ, ਭਰਾ, ਜਵਾਈ ਹਨ, ਜੋ ਨਸ਼ੇ ਵੇਚ ਰਹੇ ਹਨ, ਅਪਰਾਧ ਵਿੱਚ ਸ਼ਾਮਲ ਹਨ ਅਤੇ ਗੈਂਗ ਚਲਾ ਰਹੇ ਹਨ। ਉਹ ਖੁੱਲ੍ਹੇਆਮ ਗੈਂਗਸਟਰਾਂ ਨੂੰ ਟਿਕਟਾਂ ਦਿੰਦੇ ਹਨ। ਅਸੀਂ ਇਹ ਕਰਨ ਨਹੀਂ ਆਏ। ਅਸੀਂ ਇਸ ਸਿਸਟਮ ਨੂੰ ਸਾਫ਼ ਕਰਨ ਆਏ ਹਾਂ। ਅਸੀਂ ਆਪਣੀਆਂ ਜਾਨਾਂ ਦਾਅ ਉੱਤੇ ਲਗਾ ਦਿੱਤੀਆਂ ਹਨ, ਸਭ ਕੁਝ ਕੁਰਬਾਨ ਕਰ ਦਿੱਤਾ ਹੈ। ਉਨ੍ਹਾਂ ਨੇ ਮੈਨੂੰ ਆਪਣੇ ਵਿਰੁੱਧ ਆਵਾਜ਼ ਉਠਾਉਣ ਲਈ ਜੇਲ੍ਹ ਭੇਜਿਆ। ਉਨ੍ਹਾਂ ਨੂੰ ਲੱਗਦਾ ਸੀ ਕਿ ਅਰਵਿੰਦ ਕੇਜਰੀਵਾਲ ਬੋਲਣਾ ਬੰਦ ਕਰ ਦੇਵੇਗਾ। ਮੈਂ ਬਾਹਰ ਆਇਆ ਅਤੇ ਹੋਰ ਵੀ ਉੱਚੀ ਆਵਾਜ਼ ਵਿੱਚ ਗਰਜਿਆ।”
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਸਾਫ਼—ਸੁਥਰੇ ਢੰਗ ਨਾਲ ਚੋਣਾਂ ਹੋਈਆਂ। ਉਨ੍ਹਾਂ ਕਿਹਾ ਕਿ “ਇਕ ਵੀ ਵੋਟ ਨਹੀਂ ਬਦਲੀ ਗਈ। ਚਾਰ ਸਾਲਾਂ ਦੇ ਸ਼ਾਸਨ ਤੋਂ ਬਾਅਦ ਪੰਜਾਬ ਨੂੰ ਚਲਾਉਣ ਦੀਆਂ ਵੱਡੀਆਂ ਚੁਣੌਤੀਆਂ ਦੇ ਬਾਵਜੂਦ ਲੋਕਾਂ ਨੇ ਅਜੇ ਵੀ ਸਾਨੂੰ ਵੋਟ ਦਿੱਤੀ। ਜਦੋਂ ਅਸੀਂ ਸੱਤਾ ਸੰਭਾਲੀ ਤਾਂ ਪੈਸਾ ਨਹੀਂ ਸੀ ਅਤੇ ਪੰਜਾਬ ਕਰਜ਼ੇ ਵਿੱਚ ਡੁੱਬਿਆ ਹੋਇਆ ਸੀ। ਉਨ੍ਹਾਂ ਨੇ ਸਭ ਕੱੁਝ ਲੁੱਟ ਲਿਆ। ਪਹਿਲਾਂ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ ਸਨ। ਸਾਡੇ ਸਮੇਂ ਵਿੱਚ ਇਕ ਮਹੀਨਾ ਵੀ ਨਹੀਂ ਬੀਤਿਆ, ਜਦੋਂ ਤਨਖਾਹਾਂ ਵਿੱਚ ਦੇਰੀ ਹੋਈ ਹੋਵੇ। ਹਰ ਕਿਸੇ ਨੂੰ ਸਮੇਂ ਸਿਰ ਤਨਖ਼ਾਹ ਮਿਲਦੀ ਹੈ। ਅਸੀਂ ਇਮਾਨਦਾਰੀ ਨਾਲ ਸਰਕਾਰ ਚਲਾ ਰਹੇ ਹਾਂ, ਇਕ—ਇਕ ਪੈਸਾ ਬਚਾ ਰਹੇ ਹਾਂ ਅਤੇ ਨਤੀਜੇ ਦੇ ਰਹੇ ਹਾਂ।”
ਅਰਵਿੰਦ ਕੇਜਰੀਵਾਲ ਨੇ ਆਪਣੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ “ਵੱਡੇ ਕੰਮ ਹੋ ਰਹੇ ਹਨ। ਬਿਜਲੀ ਮੁਫ਼ਤ ਹੋ ਗਈ ਹੈ। ਪਹਿਲਾਂ ਪਿਛਲੀਆਂ ਚੋਣਾਂ ਦੌਰਾਨ ਮੈਂ ਜਿੱਥੇ ਵੀ ਜਾਂਦਾ ਸੀ, ਲੋਕ ਬਿਜਲੀ ਦੇ ਬਿੱਲ ਲੈ ਕੇ ਬੈਠਦੇ ਸਨ ਅਤੇ ਕਹਿੰਦੇ ਸਨ ਕਿ ਉਨ੍ਹਾਂ ਕੋਲ ਛੋਟਾ ਜਿਹਾ ਘਰ ਹੈ, ਇਕ ਪੱਖਾ ਹੈ, ਫਿਰ ਵੀ ਉਨ੍ਹਾਂ ਨੂੰ 10 ਹਜ਼ਾਰ ਰੁਪਏ ਦੇ ਬਿੱਲ ਮਿਲੇ ਹਨ। ਅੱਜ ਲੋਕਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਮਿਲ ਰਹੇ ਹਨ। ਜੇ ਇਹ ਚਮਤਕਾਰ ਨਹੀਂ ਹੈ ਤਾਂ ਕੀ ਹੈ, ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ ਗਏ ਹਨ।”
ਉਨ੍ਹਾਂ ਕਿਹਾ ਕਿ ਚੋਣ ਫਤਵਾ ਪ੍ਰਦਰਸ਼ਨ ਨੂੰ ਦਰਸਾਉਂਦਾ ਹੈ। “ਚਾਰ ਸਾਲ ਸਰਕਾਰ ਵਿੱਚ ਰਹਿਣ ਤੋਂ ਬਾਅਦ ਜੇਕਰ ਅਸੀਂ 38 ਪ੍ਰਤੀਸ਼ਤ ਵੋਟ ਹਿੱਸੇਦਾਰੀ ਨਾਲ 70 ਪ੍ਰਤੀਸ਼ਤ ਤੋਂ ਵੱਧ ਸੀਟਾਂ ਜਿੱਤਦੇ ਹਾਂ ਤਾਂ ਉਹ 38 ਪ੍ਰਤੀਸ਼ਤ ਸਾਡੇ ਕੰਮ ਲਈ ਵੋਟ ਹੈ, ਜ਼ਬਰਦਸਤੀ ਜਾਂ ਭ੍ਰਿਸ਼ਟਾਚਾਰ ਲਈ ਨਹੀਂ। ਇਹ ਇਮਾਨਦਾਰੀ ਅਤੇ ਸ਼ਿਸ਼ਟਾਚਾਰ ਲਈ ਵੋਟ ਹੈ। ਸਾਡੀ ਪਾਰਟੀ ਨੇਕ ਲੋਕਾਂ ਦੀ ਪਾਰਟੀ ਹੈ।”
ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਭਵਿੱਖ ਲਈ ਅਹਿਮ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ “ਹੁਣ ਇਹ ਤੁਹਾਡੀ ਜ਼ਿੰਮੇਵਾਰੀ ਹੈ ਕਿ ਅਗਲੀਆਂ ਚੋਣਾਂ ਵਿੱਚ ਇਸ 38 ਪ੍ਰਤੀਸ਼ਤ ਵੋਟ ਹਿੱਸੇਦਾਰੀ ਨੂੰ 45 ਪ੍ਰਤੀਸ਼ਤ ਤੱਕ ਲੈ ਜਾਓ। 45 ਪ੍ਰਤੀਸ਼ਤ ਤੋਂ ਘੱਟ ਸਵੀਕਾਰਯੋਗ ਨਹੀਂ ਹੈ। ਤੁਹਾਨੂੰ ਪਿੰਡ—ਪਿੰਡ ਜਾਣਾ ਚਾਹੀਦਾ ਹੈ, ਲੋਕਾਂ ਨੂੰ ਹੱਥ ਜੋੜ ਕੇ ਮਿਲਣਾ ਚਾਹੀਦਾ ਹੈ। ਹੰਕਾਰ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਤਬਾਹ ਕਰ ਦਿੱਤਾ। ਜੇ ਤੁਸੀਂ ਹੰਕਾਰੀ ਬਣ ਜਾਂਦੇ ਹੋ ਤਾਂ ਸਾਡੇ ਨਾਲ ਵੀ ਇਹੀ ਹੋਵੇਗਾ। ਲੋਕਾਂ ਦੇ ਘਰਾਂ ਵਿੱਚ ਜਾਓ, ਉਨ੍ਹਾਂ ਦੀਆਂ ਖੁਸ਼ੀਆਂ—ਗਮੀਆਂ ਵਿੱਚ ਉਨ੍ਹਾਂ ਲਈ ਕੰਮ ਕਰੋ, ਸਿਰਫ਼ ਸਰਕਾਰੀ ਮਾਮਲਿਆਂ ਵਿੱਚ ਹੀ ਨਹੀਂ, ਸਗੋਂ ਨਿੱਜੀ ਮੁਸ਼ਕਲਾਂ ਵਿੱਚ ਵੀ, ਲੋਕਾਂ ਦੇ ਭਰਾ, ਉਨ੍ਹਾਂ ਦੇ ਪੁੱਤਰ ਬਣੋ।”
‘ਆਪ’ ਮੁਖੀ ਨੇ ਆਮ ਨਾਗਰਿਕਾਂ ਪ੍ਰਤੀ ‘ਆਪ’ ਦੀ ਵਚਨਬੱਧਤਾ ਉੱਤੇ ਜ਼ੋਰ ਦਿੱਤਾ। “ਆਪ ਉਹ ਪਾਰਟੀ ਹੈ, ਜੋ ਆਮ ਲੋਕਾਂ ਨੂੰ ਟਿਕਟਾਂ ਦਿੰਦੀ ਹੈ। ਇਹ ਉਹ ਪਾਰਟੀ ਹੈ, ਜਿੱਥੇ ਇੱਕ ਆਮ ਵਿਅਕਤੀ ਮੁੱਖ ਮੰਤਰੀ ਬਣਦਾ ਹੈ। ਭਗਵੰਤ ਸਿੰਘ ਮਾਨ ਦੇ ਪਿਤਾ ਸਿਆਸਤਦਾਨ ਨਹੀਂ ਸਨ। ਉਨ੍ਹਾਂ ਦੇ ਰਿਸ਼ਤੇਦਾਰਾਂ ਵਿੱਚੋਂ ਕੋਈ ਵੀ ਸਿਆਸਤ ਵਿੱਚ ਨਹੀਂ ਸੀ। ਫਿਰ ਵੀ ਉਹ ਮੁੱਖ ਮੰਤਰੀ ਬਣੇ। ਮੇਰੇ ਪਰਿਵਾਰ ਵਿੱਚ ਵੀ ਕੋਈ ਸਿਆਸਤਦਾਨ ਨਹੀਂ ਸੀ, ਫਿਰ ਵੀ ਮੈਂ ਮੁੱਖ ਮੰਤਰੀ ਬਣਿਆ। ਤੁਹਾਡੇ ਵਿੱਚੋਂ 90 ਪ੍ਰਤੀਸ਼ਤ ਤੋਂ ਵੱਧ ਅਜਿਹੇ ਪਰਿਵਾਰਾਂ ਤੋਂ ਵੀ ਆਉਂਦੇ ਹਨ, ਜਿਨ੍ਹਾਂ ਦਾ ਕੋਈ ਸਿਆਸੀ ਪਿਛੋਕੜ ਨਹੀਂ ਹੈ। ਜੇ ਤੁਸੀਂ ਚੰਗਾ ਕੰਮ ਕਰਦੇ ਹੋ ਤਾਂ ਤੁਸੀਂ ਸਿਰਫ਼ ਆਪਣੇ ਕੰਮ ਦੇ ਆਧਾਰ ਉੱਤੇ ਵਿਧਾਇਕ, ਮੰਤਰੀ ਬਣ ਸਕਦੇ ਹੋ।”
ਢਿੱਲ—ਮੱਠ ਵਿਰੁੱਧ ਸਪੱਸ਼ਟ ਚੇਤਾਵਨੀ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਨੇ ਜ਼ੋਰ ਦੇ ਕੇ ਕਿਹਾ ‘ਇਹ ਨਾ ਸੋਚੋ ਕਿ ਦਿੱਲੀ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਨੂੰ ਨਹੀਂ ਪਤਾ ਕਿ ਪੰਜਾਬ ਵਿੱਚ ਕੀ ਹੋ ਰਿਹਾ ਹੈ। ਅਸੀਂ ਜਾਣਦੇ ਹਾਂ ਕਿ ਕੌਣ ਕੰਮ ਕਰ ਰਿਹਾ ਹੈ ਅਤੇ ਕੌਣ ਨਹੀਂ। ਤੁਹਾਨੂੰ ਕਿਸੇ ਦੀ ਚਾਪਲੂਸੀ ਕਰਨ ਜਾਂ ਦਿੱਲੀ ਆਉਣ ਜਾਂ ਭਗਵੰਤ ਸਿੰਘ ਮਾਨ ਨੂੰ ਮਿਲਣ ਦੀ ਜ਼ਰੂਰਤ ਨਹੀਂ ਹੈ। ਜਿਸ ਵਿਅਕਤੀ ਨੂੰ ਲੋਕ ਪਿਆਰ ਕਰਦੇ ਹਨ, ਜਿਸ ਦੇ ਕੰਮ ਦੀ ਉਹ ਪ੍ਰਸ਼ੰਸਾ ਕਰਦੇ ਹਨ, ਅਰਵਿੰਦ ਕੇਜਰੀਵਾਲ ਉਸ ਦੇ ਘਰ ਜਾ ਕੇ ਉਸ ਨੂੰ ਟਿਕਟ ਦੇਵੇਗਾ। ਤੁਹਾਨੂੰ ਟਿਕਟ ਮੰਗਣ ਦੀ ਜ਼ਰੂਰਤ ਨਹੀਂ ਹੈ।”
ਉਨ੍ਹਾਂ ਨੇ ਸਵਾਰਥ ਤੋਂ ਉੱਪਰ ਉੱਠ ਕੇ ਸੇਵਾ ਦੀ ਅਪੀਲ ਕਰਦਿਆਂ ਕਿਹਾ “ਲੋਕਾਂ ਦੀ ਸੇਵਾ ਕਰੋ। ਪਰਮਾਤਮਾ ਨੇ ਤੁਹਾਨੂੰ ਇਹ ਮੌਕਾ ਦਿੱਤਾ ਹੈ ਅਤੇ ਬਹੁਤ ਘੱਟ ਲੋਕਾਂ ਨੂੰ ਅਜਿਹਾ ਮੌਕਾ ਮਿਲਦਾ ਹੈ। ਇਹ ਮੌਕੇ ਸਿਰਫ਼ ‘ਆਪ’ ਵਿੱਚ ਹੀ ਹੁੰਦੇ ਹਨ। ਹੋਰ ਪਾਰਟੀਆਂ ਗੈਂਗਸਟਰਾਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਟਿਕਟਾਂ ਦਿੰਦੀਆਂ ਹਨ। ਅਸੀਂ ਕਦੇ ਵੀ ਆਪਣੇ ਬੱਚਿਆਂ ਜਾਂ ਰਿਸ਼ਤੇਦਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ। ਸਿਰਫ਼ ਉਨ੍ਹਾਂ ਨੂੰ ਹੀ ਟਿਕਟਾਂ ਮਿਲਦੀਆਂ ਹਨ, ਜੋ ਲੋਕਾਂ ਦੀ ਸੇਵਾ ਕਰਦੇ ਹਨ।”
2017 ਤੋਂ ਪਹਿਲਾਂ ਦੇ ਮਾਹੌਲ ਬਾਰੇ ਗੱਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਅਕਾਲੀ ਦਲ ਅਤੇ ਕਾਂਗਰਸ ਦੇ ਸ਼ਾਸਨ ਦੌਰਾਨ ਪੰਜਾਬ ਡਰ ਦੇ ਮਾਹੌਲ ਵਿੱਚ ਰਹਿੰਦਾ ਸੀ। ਝੂਠੇ ਮਾਮਲੇ ਆਮ ਸਨ। ਲੋਕ ਡਰੇ ਹੋਏ ਸਨ। ਅਸੀਂ ਉਸ ਮਾਹੌਲ ਨੂੰ ਖ਼ਤਮ ਕਰ ਦਿੱਤਾ। ਝੂਠੇ ਕੇਸ ਅਤੇ ਗੁੰਡਾਗਰਦੀ ਦਾ ਸੱਭਿਆਚਾਰ ਖ਼ਤਮ ਹੋ ਗਿਆ ਹੈ। ਪਹਿਲਾਂ, ਅਖ਼ਬਾਰਾਂ ਦਲਿਤ ਭਾਈਚਾਰੇ ਵਿWੱਧ ਬੇਰਹਿਮੀ ਦੀਆਂ ਰਿਪੋਰਟਾਂ ਨਾਲ ਭਰੀਆਂ ਰਹਿੰਦੀਆਂ ਸਨ। ਅੱਜ ਅਸੀਂ ਅਜਿਹੀਆਂ ਘਟਨਾਵਾਂ ਨੂੰ ਸਫ਼ਲਤਾਪੂਰਵਕ ਰੋਕਿਆ ਹੈ। ਅੱਜ ਕੋਈ ਵੀ ਸਰਕਾਰ ਤੋਂ ਨਹੀਂ ਡਰਦਾ ਕਿਉਂਕਿ ਲੋਕ ਜਾਣਦੇ ਹਨ ਕਿ ਸਰਕਾਰ ਉਨ੍ਹਾਂ ਦੀ ਸੇਵਾ ਕਰਨ ਲਈ ਹੈ।”
ਨਸ਼ਿਆਂ ਵਿWੱਧ ਲੜਾਈ ਬਾਰੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿWੱਧ ਚੱਲ ਰਹੀ ਜੰਗ ‘ਆਪ’ ਸਰਕਾਰ ਦੀ ਰਾਜਨੀਤਿਕ ਇੱਛਾ ਸ਼ਕਤੀ ਅਤੇ ਹਿੰਮਤ ਦਾ ਨਤੀਜਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ “ਲੋਕ ਪੁੱਛਦੇ ਹਨ ਕਿ ਇਹ ਨਸ਼ਾ ਵਿਰੋਧੀ ਮੁਹਿੰਮ ਕਿੱਥੋਂ ਆਈ ਹੈ। ਪੰਜਾਬ ਵਿੱਚ ਨਸ਼ੇ ਕਿਸ ਨੇ ਫੈਲਾਏ। ਨਸ਼ੇ ਪਿਛਲੀਆਂ ਸਰਕਾਰਾਂ ਸਮੇਂ ਫੈਲੇ ਅਤੇ ਉਨ੍ਹਾਂ ਦੇ ਚਾਚੇ ਅਤੇ ਰਿਸ਼ਤੇਦਾਰ ਨਸ਼ੇ ਵੇਚਦੇ ਸਨ। ਉਨ੍ਹਾਂ ਦਾ ਇੱਕ ਸਭ ਤੋਂ ਵੱਡਾ ਆਗੂ ਅੱਜ ਜੇਲ੍ਹ ਵਿੱਚ ਬੈਠਾ ਹੈ। ਪਹਿਲਾਂ ਨਾ ਤਾਂ ਪੁਲਿਸ ਅਤੇ ਨਾ ਹੀ ਪ੍ਰਸ਼ਾਸਨ ਕੋਲ ਉਸ ਨੂੰ ਛੂਹਣ ਦੀ ਹਿੰਮਤ ਸੀ। ਜਦੋਂ ਅਸੀਂ ਕਿਹਾ ਕਿ ਉਸ ਨੂੰ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ ਤਾਂ ਇਹ ਸਿਰਫ਼ ‘ਆਪ’ ਸਰਕਾਰ ਸੀ, ਜਿਸ ਕੋਲ ਅਜਿਹਾ ਕਰਨ ਦਾ ਇਰਾਦਾ ਸੀ ਕਿਉਂਕਿ ਅਸੀਂ ਫੈਸਲਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾਣਾ ਚਾਹੀਦਾ ਹੈ।”
ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰਾਂ ਵਿWੱਧ ਸਖ਼ਤ ਕਾਰਵਾਈ ਕੀਤੀ ਹੈ।ਉਨ੍ਹਾਂ ਕਿਹਾ “ਹਿੰਮਤ ਨਾਲ, ਅਸੀਂ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਹੈ। 28,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਅਤੇ 400 ਤੋਂ ਵੱਧ ਨਸ਼ਾ ਤਸਕਰ ਇਸ ਸਮੇਂ ਸਲਾਖਾਂ ਪਿੱਛੇ ਹਨ। ਸਰਕਾਰ ਨੇ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ। ਭਲਕ ਤੋਂ ਹਰ ਪਿੰਡ ਅਤੇ ਹਰ ਘਰ ਵਿੱਚ ਜਾਓ ਅਤੇ ਲੋਕਾਂ ਨੂੰ ਸਪੱਸ਼ਟ ਤੌਰ ਉੱਤੇ ਦੱਸੋ ਕਿ ਜੇ ਉਹ ਇਨ੍ਹਾਂ ਪਾਰਟੀਆਂ ਨੂੰ ਦੁਬਾਰਾ ਵੋਟ ਪਾਉਂਦੇ ਹਨ ਤਾਂ ਪੰਜਾਬ ਵਿੱਚ ਨਸ਼ੇ ਵਾਪਸ ਆ ਜਾਣਗੇ ਅਤੇ ਇਸ ਵਾਰ ਇਹ ਸੂਬੇ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ। ਗਲਤੀ ਨਾਲ ਵੀ ਇਨ੍ਹਾਂ ਪਾਰਟੀਆਂ ਨੂੰ ਵੋਟ ਨਾ ਦਿਓ।”
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ੇ ਦੇ ਸੰਕਟ ਵਿੱਚੋਂ ਕੱਢਣਾ ਬਹੁਤ ਮੁਸ਼ਕਲ ਰਿਹਾ ਹੈ। ਉਨ੍ਹਾਂ ਕਿਹਾ “ਬਹੁਤ ਹਿੰਮਤ ਅਤੇ ਮਿਹਨਤ ਨਾਲ ਅਸੀਂ ਪੰਜਾਬ ਨੂੰ ਨਸ਼ਿਆਂ ਤੋਂ ਬਾਹਰ ਕੱਢ ਰਹੇ ਹਾਂ। ਘਰ—ਘਰ ਜਾ ਕੇ ਲੋਕਾਂ ਨੂੰ ਸਮਝਾਓ ਕਿ ਜੇ ਇਹ ਲੋਕ ਸੱਤਾ ਵਿੱਚ ਵਾਪਸ ਆਉਂਦੇ ਹਨ ਤਾਂ 10,000 Wਪਏ ਦੇ ਬਿਜਲੀ ਬਿੱਲ ਵਾਪਸ ਆ ਜਾਣਗੇ। ਅਸੀਂ ਬਹੁਤ ਮੁਸ਼ਕਲ ਨਾਲ ਪੰਜਾਬ ਦੀ ਵਿੱਤੀ ਸਥਿਤੀ ਨੂੰ ਠੀਕ ਕੀਤਾ ਹੈ। ਅਸੀਂ ਰਾਜ ਦੇ ਬਜਟ ਦਾ ਪ੍ਰਬੰਧਨ ਕੀਤਾ ਹੈ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ।”
ਲੋਕ ਭਲਾਈ ਦਾ ਜ਼ਿਕਰ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਦਿੱਲੀ ਵਿੱਚ ਮੈਂ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਮੁਹੱਲਾ ਕਲੀਨਿਕ ਬਣਾਏ। ਹੁਣ ਉੱਥੇ ਭਾਜਪਾ ਸਰਕਾਰ ਸੱਤਾ ਵਿੱਚ ਆ ਗਈ ਹੈ ਅਤੇ ਉਹ ਇਕ—ਇਕ ਕਰ ਕੇ ਮੁਹੱਲਾ ਕਲੀਨਿਕਾਂ ਨੂੰ ਬੰਦ ਕਰ ਰਹੇ ਹਨ। ਤੁਸੀਂ ਇਹ ਅਖ਼ਬਾਰਾਂ ਵਿੱਚ ਪੜਿ੍ਹਆ ਹੋਵੇਗਾ। ਜੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਗਿਆ ਤਾਂ ਉਹ ਸਾਰੇ ਮੁਹੱਲਾ ਕਲੀਨਿਕਾਂ ਨੂੰ ਬੰਦ ਕਰ ਦੇਣਗੇ। ਜੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਗਿਆ ਤਾਂ ਉਹ ਉਨ੍ਹਾਂ ਸਕੂਲਾਂ ਨੂੰ ਬੰਦ ਕਰ ਦੇਣਗੇ, ਜਿਨ੍ਹਾਂ ਦੀ ਅਸੀਂ ਇੰਨੀ ਮਿਹਨਤ ਨਾਲ ਮੁਰੰਮਤ ਕਰ ਰਹੇ ਹਾਂ।”
ਰੋਜ਼ਗਾਰ ਪੈਦਾ ਕਰਨ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ “ਅੱਜ ਪੰਜਾਬ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪਹਿਲਾਂ ਇੱਕ ਵੀ ਸਰਕਾਰੀ ਨੌਕਰੀ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਨਹੀਂ ਮਿਲਦੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 60,000 ਨੌਕਰੀਆਂ ਦਿੱਤੀਆਂ ਹਨ। ਮੈਨੂੰ ਇੱਕ ਅਜਿਹਾ ਵਿਅਕਤੀ ਦਿਖਾਓ, ਜੋ ਕਹਿੰਦਾ ਹੈ ਕਿ ਉਸ ਨੇ ਰਿਸ਼ਵਤ ਦੇ ਕੇ ਨੌਕਰੀ ਪ੍ਰਾਪਤ ਕੀਤੀ ਹੈ। ਮੈਨੂੰ ਇੱਕ ਅਜਿਹਾ ਵਿਅਕਤੀ ਦਿਖਾਓ, ਜੋ ਕਹਿੰਦਾ ਹੈ ਕਿ ਉਸ ਨੂੰ ਸਿਫ਼ਾਰਸ਼ ਰਾਹੀਂ ਨੌਕਰੀ ਮਿਲੀ ਹੈ। ਅੱਜ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਦੇ ਬੱਚਿਆਂ ਨੂੰ ਸਿਰਫ਼ ਯੋਗਤਾ ਦੇ ਆਧਾਰ ਉੱਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਨੂੰ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਭਰਤੀ ਕੀਤਾ ਜਾ ਰਿਹਾ ਹੈ। ਪਹਿਲੀ ਵਾਰ, ਲੋਕਾਂ ਨੂੰ ਇਮਾਨਦਾਰੀ ਨਾਲ ਨੌਕਰੀਆਂ ਮਿਲ ਰਹੀਆਂ ਹਨ।”
ਉਨ੍ਹਾਂ ਯਾਦ ਕੀਤਾ ਕਿ ਪਹਿਲਾਂ ਵਿਰੋਧ ਪ੍ਰਦਰਸ਼ਨ ਕਿਵੇਂ ਆਮ ਹੋ ਗਏ ਸਨ। ਉਨ੍ਹਾਂ ਕਿਹਾ “ਪਹਿਲਾਂ, ਜਦੋਂ ਮੈਂ ਅਤੇ ਭਗਵੰਤ ਸਿੰਘ ਮਾਨ ਪੰਜਾਬ ਦਾ ਦੌਰਾ ਕਰਦੇ ਸੀ ਤਾਂ ਅਸੀਂ ਹਰ ਜਗ੍ਹਾ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਪਾਣੀ ਦੀਆਂ ਟੈਂਕੀਆਂ ਉੱਤੇ ਬੈਠੇ ਦੇਖਦੇ ਸੀ। ਅਧਿਆਪਕਾਂ ਨੂੰ ਕਲਾਸ—ਰੂਮਾਂ ਵਿੱਚ ਹੋਣਾ ਚਾਹੀਦਾ ਹੈ। ਅੱਜ, ਤੁਹਾਨੂੰ ਇਕ ਵੀ ਕਰਮਚਾਰੀ ਪਾਣੀ ਦੀ ਟੈਂਕੀ ਉੱਤੇ ਬੈਠਾ ਨਹੀਂ ਮਿਲੇਗਾ। ਅਸੀਂ ਸਾਰਿਆਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਹਨ।”
ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਬੋਲਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ “ਅੱਜ ਬਣ ਰਹੀਆਂ ਸੜਕਾਂ ਨੂੰ ਦੇਖੋ। ਹਰ ਪਿੰਡ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਲਗਪਗ 19,000 ਕਿਲੋਮੀਟਰ ਪਿੰਡਾਂ ਦੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਪੰਜਾਬ ਦੀਆਂ ਕੁੱਲ 64,000 ਕਿਲੋਮੀਟਰ ਸੜਕਾਂ ਵਿੱਚੋਂ, 42,000 ਕਿਲੋਮੀਟਰ ਇਸ ਸਮੇਂ ਨਿਰਮਾਣ ਅਧੀਨ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਸਾਰੀਆਂ ਸੜਕਾਂ ਛੇ ਮਹੀਨਿਆਂ ਦੇ ਅੰਦਰ ਪੂਰੀਆਂ ਹੋ ਜਾਣਗੀਆਂ। ਤੁਸੀਂ ਖੁਦ ਦੇਖੋਗੇ।”
ਉਨ੍ਹਾਂ ਨੇ ਤੀਰਥ ਯਾਤਰਾ ਪਹਿਲਕਦਮੀ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ “ਅਸੀਂ ਤੀਰਥ ਯਾਤਰਾਵਾਂ ਸ਼ੁਰੂ ਕੀਤੀਆਂ ਹਨ। ਹਰ ਪਿੰਡ ਤੋਂ ਇਕ ਜਾਂ ਦੋ ਬੱਸਾਂ ਤੀਰਥ ਯਾਤਰਾ ਲਈ ਜਾ ਰਹੀਆਂ ਹਨ। ਬੱਸਾਂ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਵਾਹਗਾ ਸਰਹੱਦ ਵੱਲ ਜਾ ਰਹੀਆਂ ਹਨ।”
ਕਾਨੂੰਨ ਵਿਵਸਥਾ ਬਾਰੇ ‘ਆਪ’ ਮੁਖੀ ਨੇ ਕਿਹਾ ਕਿ ਨਸ਼ਿਆਂ ਤੋਂ ਬਾਅਦ ਸਰਕਾਰ ਗੈਂਗਸਟਰਾਂ ਵਿWੱਧ ਵੱਡੀ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ “ਜਿਵੇਂ ਅਸੀਂ ਨਸ਼ਿਆਂ ਵਿWੱਧ ਜੰਗ ਸ਼ੁਰੂ ਕੀਤੀ ਸੀ, ਉਸੇ ਤਰ੍ਹਾਂ ਅਸੀਂ ਗੈਂਗਸਟਰਾਂ ਵਿWੱਧ ਵੀ ਜੰਗ ਸ਼ੁਰੂ ਕਰਾਂਗੇ। ਪੰਜਾਬ ਵਿੱਚ ਸਾਰੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਦਾ ਖ਼ਾਤਮਾ ਕੀਤਾ ਜਾਵੇਗਾ। ਅਸੀਂ ਉਨ੍ਹਾਂ ਨੂੰ ਨਹੀਂ ਬਖਸ਼ਾਂਗੇ।”
ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਜ਼ਿੰਮੇਵਾਰੀ ਸੰਭਾਲਣ ਦਾ ਸੱਦਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਅੱਜ ਤੁਹਾਡੇ ਸਾਰਿਆਂ ਨੂੰ ਮਿਲ ਕੇ ਬਹੁਤ ਵਧੀਆ ਲੱਗਿਆ। ਜਿਵੇਂ ਕਿ ਮੈਂ ਪਹਿਲਾਂ ਕਿਹਾ ਸੀ, ਸਾਡਾ ਸਿਰਫ਼ ਇਕ ਹੀ ਟੀਚਾ ਹੈ। ਸਾਡੇ ਕੋਲ ਜੋ 38 ਪ੍ਰਤੀਸ਼ਤ ਵੋਟ ਸ਼ੇਅਰ ਹੈ, ਉਸ ਨੂੰ 45 ਪ੍ਰਤੀਸ਼ਤ ਤੱਕ ਲੈ ਜਾਣਾ ਚਾਹੀਦਾ ਹੈ। ਇਹ ਜ਼ਿੰਮੇਵਾਰੀ ਹੁਣ ਤੁਹਾਡੇ ਮੋਢਿਆਂ ਉੱਤੇ ਹੈ। ਲੋਕਾਂ ਨੇ ਤੁਹਾਨੂੰ ਮੌਕਾ ਦਿੱਤਾ ਹੈ। ਤੁਹਾਡੇ ਵਿੱਚੋਂ ਬਹੁਤ ਸਾਰੇ ਪਹਿਲੀ ਵਾਰ ਰਾਜਨੀਤੀ ਵਿੱਚ ਆਏ ਹਨ। ਪਰਮਾਤਮਾ ਨੇ ਤੁਹਾਨੂੰ ਇਹ ਮੌਕਾ ਦਿੱਤਾ ਹੈ।”
ਅਰਵਿੰਦ ਕੇਜਰੀਵਾਲ ਨੇ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ “ਜੇ ਤੁਸੀਂ ਹੰਕਾਰੀ ਹੋ ਜਾਂਦੇ ਹੋ, ਜੇ ਤੁਸੀਂ ਪੈਸਾ ਕਮਾਉਣ ਉੱਤੇ ਧਿਆਨ ਕੇਂਦਰਿਤ ਕਰਨਾ ਸ਼ੁਰੂ ਕਰ ਦਿੰਦੇ ਹੋ ਜਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋ ਜਾਂਦੇ ਹੋ ਤਾਂ ਤੁਹਾਡਾ ਰਾਜਨੀਤਿਕ ਜੀਵਨ ਹਮੇਸ਼ਾ ਲਈ ਖਤਮ ਹੋ ਜਾਵੇਗਾ। ਪਰ ਜੇ ਤੁਸੀਂ ਆਪਣੇ ਆਪ ਨੂੰ ਸੇਵਾ ਲਈ ਸਮਰਪਿਤ ਕਰ ਦਿੰਦੇ ਹੋ, ਤਾਂ ਪਰਮਾਤਮਾ ਤੁਹਾਨੂੰ ਬਹੁਤ ਦੂਰ ਲੈ ਜਾਵੇਗਾ। ਇਹ ਸੰਭਵ ਹੈ ਕਿ ਮਾਨ ਸਾਹਿਬ ਤੋਂ ਬਾਅਦ, ਪੰਜਾਬ ਦਾ ਅਗਲਾ ਮੁੱਖ ਮੰਤਰੀ ਅੱਜ ਇਸੇ ਹਾਲ ਵਿੱਚ ਬੈਠਾ ਹੋਵੇ।”
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਅਤੇ ਗਤੀਸ਼ੀਲਤਾ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਨੂੰ ਦੁਬਾਰਾ ਲਿਖਣ ਅਤੇ ਆਪਣੀਆਂ ਤਰਜੀਹਾਂ ਉੱਤੇ ਮੁੜ ਵਿਚਾਰ ਕਰਨ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ “ਅਰਵਿੰਦ ਕੇਜਰੀਵਾਲ ਕਾਰਨ ਇਸ ਦੇਸ਼ ਦੀ ਰਾਜਨੀਤੀ ਬਦਲ ਗਈ ਹੈ। ਸਿੱਖਿਆ, ਸਿਹਤ ਅਤੇ ਬਿਜਲੀ ਸਿਰਫ਼ ‘ਆਪ’ ਦੇ ਕਾਰਨ ਰਾਜਨੀਤਿਕ ਚਰਚਾ ਦੇ ਕੇਂਦਰ ਵਿੱਚ ਆਏ ਹਨ। ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਖੇਤਰਾਂ ਦੀ ਚਿੰਤਾ ਨਹੀਂ ਕੀਤੀ, ਭਾਵੇਂ ਇਹ ਆਮ ਆਦਮੀ ਲਈ ਸਭ ਤੋਂ ਵੱਧ ਮਾਇਨੇ ਰੱਖਦੇ ਹਨ।”
ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਵਧਾਈ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸਬੰਧ ਬਣਾ ਕੇ ਇਹ ਚੋਣਾਂ ਜਿੱਤੀਆਂ ਹਨ, ਉਨ੍ਹਾਂ ਕਿਹਾ ਕਿ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿਧਾਨ ਸਭਾ ਜਾਂ ਸੰਸਦੀ ਚੋਣਾਂ ਨਾਲੋਂ ਕਿਤੇ ਜ਼ਿਆਦਾ ਚੁਣੌਤੀਪੂਰਨ ਹੁੰਦੀਆਂ ਹਨ। ਉਨ੍ਹਾਂ ਕਿਹਾ “ਤੁਸੀਂ ਲੋਕਾਂ ਵਿੱਚ ਕੰਮ ਕਰਕੇ ਜੇਤੂ ਹੋ ਕੇ ਉੱਭਰੇ ਹੋ। ਇਸ ਜਿੱਤ ਦੀ ਵਰਤੋਂ ਰਾਜਨੀਤੀ ਵਿੱਚ ਨਵੀਆਂ ਉਚਾਈਆਂ ਨੂੰ ਛੂਹਣ ਲਈ ਕੀਤੀ ਜਾਣੀ ਚਾਹੀਦੀ ਹੈ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਭਵਿੱਖ ਵਿੱਚ ਵਿਧਾਨ ਸਭਾ ਚੋਣਾਂ ਲੜਨਗੇ।” ਉਨ੍ਹਾਂ ਕਿਹਾ “ਇਹ ਦੂਜੀਆਂ ਪਾਰਟੀਆਂ ਦੇ ਬਿਲਕੁਲ ਉਲਟ ਹੈ, ਜਿੱਥੇ ਪਰਿਵਾਰਵਾਦ ਦੀ ਰਾਜਨੀਤੀ ਭਾਰੂ ਹੁੰਦੀ ਹੈ ਅਤੇ ਟਿਕਟਾਂ ਪਰਿਵਾਰਾਂ ਵਿੱਚ ਹੀ ਵੰਡੀਆਂ ਜਾਂਦੀਆਂ ਹਨ।”
ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦੇ ਹੋਏ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਮਾਘੀ ਕਾਨਫਰੰਸ ਲਈ ਬੁਲਾਰੇ ਲੱਭਣ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ “ਉਨ੍ਹਾਂ ਕੋਲ ਲੋਕਾਂ ਨੂੰ ਸੰਬੋਧਨ ਕਰਨ ਲਈ ਕੋਈ ਆਗੂ ਨਹੀਂ ਬਚਿਆ।” ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਗਈਆਂ। “ਇਹੀ ਕਾਰਨ ਹੈ ਕਿ ਕਈ ਸੀਟਾਂ ਉੱਤੇ ਜਿੱਤ ਦਾ ਫਰਕ ਬਹੁਤ ਘੱਟ ਸੀ। ਲੋਕ ‘ਆਪ’ ਦੀਆਂ ਲੋਕ—ਪੱਖੀ ਨੀਤੀਆਂ ਕਾਰਨ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ, ਜਦੋਂ ਕਿ ਕਈ ਪਾਰਟੀਆਂ ਨੂੰ ਉਮੀਦਵਾਰ ਵੀ ਨਹੀਂ ਮਿਲ ਰਹੇ ਕਿਉਂਕਿ ਜਨਤਾ ਉਨ੍ਹਾਂ ਦੀ ਵੰਡ ਪਾਊ ਰਾਜਨੀਤੀ ਤੋਂ ਤੰਗ ਆ ਚੁੱਕੀ ਹੈ।”
ਉਨ੍ਹਾਂ ਕਿਹਾ ਕਿ ਤਿੱਖੇ ਮੁਕਾਬਲੇ ਦੌਰਾਨ ਲੋਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਜਿੱਤਣਾ ਸੱਚਮੁੱਚ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ “ਕਾਂਗਰਸ ਅਤੇ ਅਕਾਲੀਆਂ ਦਾ ਕੋਈ ਏਜੰਡਾ ਨਹੀਂ ਹੈ। ਉਹ ਸਿਰਫ਼ ਸੱਤਾ ਵਿੱਚ ਵਾਪਸ ਆਉਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ ਕਿਉਂਕਿ ਲੋਕ ਪੰਜਾਬ ਅਤੇ ਲੋਕਾਈ ਵਿWੱਧ ਉਨ੍ਹਾਂ ਦੀ ਸ਼ੱਕੀ ਭੂਮਿਕਾ ਤੋਂ ਪੂਰੀ ਤਰ੍ਹਾਂ ਜਾਣੂ ਹਨ।”
ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਵੇਂ ਚੁਣੇ ਗਏ ਮੈਂਬਰਾਂ ਨੂੰ ਲੋਕਾਂ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ “ਇਹ ਫਤਵਾ ਪੰਜਾਬ ਸਰਕਾਰ ਦੀਆਂ ਲੋਕ—ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।”
ਮਨੀਸ਼ ਸਿਸੋਦੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਸੀ, ਜਿਸ ਨਾਲ ਇਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਕਿਹਾ “ਪੰਜਾਬ ਦੀ ਆਤਮਾ ਇਸ ਦੇ ਪਿੰਡਾਂ ਵਿੱਚ ਵਸਦੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਪਿੰਡਾਂ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੋਗੇ।”
ਪੂਰੀ ਸਰਕਾਰੀ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ “ਪੰਜਾਬ ਸਰਕਾਰ ਤੁਹਾਡੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਮੈਂ ਤੁਹਾਨੂੰ ਪੰਚਾਇਤਾਂ ਨਾਲ ਤਾਲਮੇਲ ਕਰ ਕੇ ਕੰਮ ਕਰਨ ਦੀ ਤਾਕੀਦ ਕਰਦਾ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਪਰਿਵਾਰਾਂ ਦੇ ਸਿਹਤ ਕਾਰਡ ਬਿਨਾਂ ਕਿਸੇ ਦੇਰੀ ਦੇ ਤਿਆਰ ਕੀਤੇ ਜਾਣ।