100ਫੀਸਦੀ ਟੀਕਾਕਰਨ ਨਾਲ ਬਚਾਈ ਜਾ ਸਕਦੀ ਹੈ ਬੱਚਿਆਂ ਦੀ ਜਾਨ-ਡਾ. ਭਾਵਨਾ ਸ਼ਰਮਾ
ਰੋਹਿਤ ਗੁਪਤਾ
ਗੁਰਦਾਸਪੁਰ , 9 ਜਨਵਰੀ 2026 :
ਮਾਨਯੋਗ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਾਈਲਡ ਡੈਥ ਰੀਵਿੳ ਮੀਟਿੰਗ ਕੀਤੀ ਗਈ।ਇਸ ਮੌਕੇ ਜ਼ਿਲਾ ਟੀਕਾਕਰਨ ਅਫ਼ਸਰ ਡਾਕਟਰ ਭਾਵਨਾ ਸ਼ਰਮਾ ਨੇ
ਟੀਕਾਕਰਨ ਪ੍ਰੋਗਰਾਮ ਦੀ ਮਹੱਤਤਾ ਬਾਰੇ ਦੱਸਿਆ । ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸੰਪੂਰਣ ਟੀਕਾਕਰਨ ਕੀਤਾ ਜਾਵੇ ਅਤੇ ਅਨੀਮੀਆਂ ਦੀ ਰੋਕਥਾਮ ਵੀ ਕੀਤੀ ਜਾਵੇ | ਬੀਮਾਰੀਆਂ ਤੋ ਸੁਰਖਿਆ ਲ਼ਈ ਟੀਕਾਕਰਨ ਬਹੁਤ ਜਰੂਰੀ ਹੈ ।
ਰੁਟੀਨ ਟੀਕਾਕਰਨ ਦਾ ਟਾਰਗਟ ਪੂਰਾ ਕਰਦੇ ਹੌਏ ਯੂਵਿਨ ਪੋਰਟਲ ਤੇ ਐੰਟਰੀ ਕੀਤੀ ਜਾਵੇ । ਜਨਮ ਤੋ ਲੈ ਕੇ 9ਮਹੀਨੇ ਤਕ ਪੂਰਨ ਜਦਕਿ 2ਸਾਲ ਤਕ ਸੰਪੂਰਨ ਟੀਕਾਕਰਨ ਕਰਵਾਇਆ ਜਾਵੇ। ਸਿਹਤ ਵਿਭਾਗ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਲਈ ਯਤਨਸ਼ੀਲ ਹੈ, ਜਿਸ ਲਈ ਲ਼ੋਕਾਂ ਦਾ ਸਹਿਯੋਗ ਜਰੂਰੀ ਹੈ।ਉਨਾਂ ਸਿਹਤ ਕਾਮਿਆਂ ਨੂੰ ਹਿਦਾਇਤ ਕੀਤੀ ਕਿ ਟੀਕਾਕਰਨ ਦਾ ਰਿਕਾਰਡ ਆਨਲਾਈਨ ਕੀਤਾ ਜਾਵੇ।
ਉਨਾਂ ਕਿਹਾ ਕਿ ਬੱਚਿਆਂ ਦੀ ਮੌਤ ਦਰ ਘਟਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਹਰੇਕ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਹ ਐਮਸੀਪੀ ਕਾਰਡ ਨੂੰ ਧਿਆਨ ਨਾਲ ਪੜਣ ਅਤੇ ਕਾਰਡ ਤੇ ਦਿਤੀਆਂ ਹਿਦਾਇਤਾਂ ਦੀ ਪਾਲਨਾ ਕੀਤੀ ਜਾਵੇ।
ਡਾ. ਵਿਕਾਸ ਮਿਨਹਾਸ ਨੇ ਕਿਹਾ ਕਿ ਜਨਨੀ ਸ਼ਿਸ਼ੂ ਸੁਰੱਖਿਆ ਕਾਰਇਆਕ੍ਰਮ ਅਤੇ ਰਾਸ਼ਟਰੀ ਬਾਲ ਸੁਰੱਖਿਆ ਕਾਰਇਆਕ੍ਰਮ ਤਹਿਤ ਬੱਚਿਆਂ ਦੇ ਮੁਫ਼ਤ ਇਲਾਜ ਦੀ ਸੁਵਿਧਾ ਮੁਹੱਈਆ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ । ਹਰੇਕ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਹ ਐਮਸੀਪੀ ਕਾਰਡ ਨੂੰ ਧਿਆਨ ਨਾਲ ਪੜਣ ਅਤੇ ਕਾਰਡ ਤੇ ਦਿਤੀਆਂ ਹਿਦਾਇਤਾਂ ਦੀ ਪਾਲਨਾ ਕੀਤੀ ਜਾਵੇ।
ਇਸ ਮੌਕੇ ਡਾਕਟਰ ਸੰਦੀਪ ਕੌਰ , ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ