ਨਸ਼ਾ ਮੁਕਤ ਪੰਜਾਬ ਦੀ ਦਿਸ਼ਾ ਵੱਲ ਇਕ ਮਜ਼ਬੂਤ ਕਦਮ
ਜਿਲ੍ਹਾ ਗੁਰਦਾਸਪੁਰ ਦੇ ਸਕੂਲ ਮੁਖੀਆਂ ਲਈ ਵਿਸ਼ੇਸ਼ ਟ੍ਰੇਨਿੰਗ
ਰੋਹਿਤ ਗੁਪਤਾ
ਕਾਦੀਆਂ/ਗੁਰਦਾਸਪੁਰ, 9 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਹਤ ਵਿਭਾਗ ਦੀ ਅਗਵਾਈ ਹੇਠ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵੱਲ ਇਕ ਅਹਿਮ ਕਦਮ ਚੁੱਕਦਿਆਂ, ਜਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਲਈ ਇਕ ਵਿਸ਼ੇਸ਼ ਇੱਕ ਦਿਨਾਂ ਟ੍ਰੇਨਿੰਗ ਵਰਕਸ਼ਾਪ ਸਰਕਾਰੀ ਕਾਲਜ ਗੁਰਦਾਸਪੁਰ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਡੇਰਾ ਬਾਬਾ ਨਾਨਕ ਅਤੇ ਸੇਂਟ ਵਾਰੀਅਰਜ ਸਕੂਲ ਕਾਦੀਆਂ ਵਿਖੇ ਕਰਵਾਈ ਗਈ ।
ਇਹ ਵਰਕਸ਼ਾਪ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਵੱਲੋਂ ਭੇਜੇ ਗਏ ਮਾਹਰ ਮਾਸਟਰ ਟਰੇਨਰ ਦੁਆਰਾ ਸੰਚਾਲਿਤ ਕੀਤੀ ਗਈ।
ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲ ਮੁਖੀਆਂ ਨੂੰ ਨਸ਼ਿਆਂ ਦੇ ਖਤਰੇ, ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਨਸ਼ਿਆਂ ਤੋਂ ਬਚਾਅ ਦੇ ਰੋਕਥਾਮੀ ਉਪਾਅ, ਕੌਂਸਲਿੰਗ ਪ੍ਰਣਾਲੀ ਅਤੇ ਸਕੂਲ ਪੱਧਰ ’ਤੇ ਪ੍ਰਭਾਵਸ਼ਾਲੀ ਨਿਗਰਾਨੀ ਮਕੈਨਿਜ਼ਮ ਬਾਰੇ ਵਿਗਿਆਨਕ ਅਤੇ ਵਿਹਾਰਕ ਤਰਬੀਅਤ ਪ੍ਰਦਾਨ ਕਰਨਾ ਸੀ।
ਇਸ ਟ੍ਰੇਨਿੰਗ ਵਿੱਚ ਜਿਲ੍ਹੇ ਦੇ 236ਸਰਕਾਰੀ ਸਕੂਲਾਂ ਦੇ ਮੁਖੀਆਂ ਨੇ ਸਰਗਰਮ ਭਾਗੀਦਾਰੀ ਕੀਤੀ।
ਇਸ ਪ੍ਰੋਗਰਾਮ ਦੇ ਨੋਡਲ ਅਫਸਰ ਸਰਦਾਰ ਪਰਮਿੰਦਰ ਸਿੰਘ ਸੈਣੀ, ਜੋ ਕਿ ਜਿਲ੍ਹਾ ਗਾਈਡੈਂਸ ਅਤੇ ਕੌਂਸਲਿੰਗ ਅਫਸਰ ਵੀ ਹਨ, ਦੀ ਸੁਚੱਜੀ ਅਤੇ ਸਰਗਰਮ ਅਗਵਾਈ ਹੇਠ ਇਹ ਟ੍ਰੇਨਿੰਗ ਵਰਕਸ਼ਾਪ ਸਫਲਤਾਪੂਰਵਕ
ਸਮਾਪਤ ਹੋਈ ।
ਇਸ ਅਹਿਮ ਸਮਾਗਮ ਦੇ ਮੁੱਖ ਮਹਿਮਾਨ ਚੀਫ ਜੁਡੀਸ਼ਅਲ ਮੈਜਿਸਟਰੇਟ ਅਤੇ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ ਦੇ ਸਕੱਤਰ ਸਰਦਾਰ ਹਰਪ੍ਰੀਤ ਸਿੰਘ ਸਨ, ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ਕੁਲਦੀਪ ਚੰਦ (ਪੀ.ਸੀ.ਐਸ.), ਸਹਾਇਕ ਕਮਿਸ਼ਨਰ ਜਨਰਲ ਨੇ ਕੀਤੀ। ਇਸ ਮੌਕੇ ’ਤੇ ਸ੍ਰੀ ਮਹੇਸ਼ ਪਰਵਾਕਰ, ਸਿਵਲ ਸਰਜਨ ਗੁਰਦਾਸਪੁਰ ਅਤੇ ਡਾ. ਤਜਿੰਦਰ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਗੁਰਦਾਸਪੁਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਆਪਣੇ ਸੰਬੋਧਨ ਵਿੱਚ ਚੀਫ ਜੁਡੀਸ਼ਅਲ ਮੈਜਿਸਟਰੇਟ ਸਰਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਮਾਜ ਦੀ ਸਭ ਤੋਂ ਵੱਡੀ ਲੋੜ ਹੈ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਘਾਤਕ ਅਲਾਮਤਾਂ ਤੋਂ ਬਚਾਈਏ। ਉਨ੍ਹਾਂ ਨਾਲ ਹੀ ਸਮਾਜ ਵਿੱਚ ਫੈਲ ਰਹੀਆਂ ਹੋਰ ਬੁਰਾਈਆਂ, ਖ਼ਾਸ ਕਰਕੇ ਔਰਤਾਂ ਵਿਰੁੱਧ ਅੱਤਿਆਚਾਰ, ਦੀ ਰੋਕਥਾਮ ਲਈ ਵੀ ਸਕੂਲਾਂ ਵਿੱਚ ਸੰਬੰਧਿਤ ਕਮੇਟੀਆਂ ਨੂੰ ਪੂਰੀ ਤਰ੍ਹਾਂ ਸਰਗਰਮ ਅਤੇ ਲਾਮਬੰਦ ਕਰਨਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਸ੍ਰੀ ਕੁਲਦੀਪ ਚੰਦ, ਪੀ.ਸੀ.ਐਸ. ਨੇ ਕਿਹਾ ਕਿ ਸਰਦਾਰ ਪਰਮਿੰਦਰ ਸਿੰਘ ਸੈਣੀ ਅਤੇ ਸ੍ਰੀ ਮੁਕੇਸ਼ ਵਰਮਾ ਦੇ ਯਤਨਾਂ ਨਾਲ ਜ਼ਿਲ੍ਹਾ ਪੱਧਰ ਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕਰਨਾ ਬੇਹੱਦ ਸ਼ਲਾਘਾਯੋਗ ਹੈ।
ਪ੍ਰੋਗਰਾਮ ਦੇ ਪ੍ਰਬੰਧਕ ਅਤੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ ਅਤੇ ਪ੍ਰਿੰਸੀਪਲ ਪਰਮਵੀਰ ਸਿੰਘ ਸੇਂਟ ਵਾਰੀਅਰਜ ਸਕੂਲ ਕਾਦੀਆਂ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਸੁਨਿਸ਼ਚਿਤ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਅਦਿੱਤਿਆ ਉੱਪਲ ਹਨ ਅਤੇ ਕੋ-ਕਨਵੀਨਰ ਪਰਮਿੰਦਰ ਸਿੰਘ ਸੈਣੀ ਹਨ।
ਅੰਤ ਵਿੱਚ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਇਸ ਤਰ੍ਹਾਂ ਦਾ ਮਹੱਤਵਪੂਰਣ ਟ੍ਰੇਨਿੰਗ ਬਤੌਰ ਨੋਡਲ ਅਫ਼ਸਰ ਉਹ ਕਰਵਾ ਰਹੇ ਹਨ, ਜਿਸ ਨਾਲ ਭਵਿੱਖ ਵਿੱਚ ਸਕੂਲ ਮੁਖੀ ਵਿਦਿਆਰਥੀਆਂ ਦੀ ਚੰਗੀ ਸਿਹਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਸੰਸਥਾ ਵਿੱਚ ਵਿਸ਼ੇਸ਼ ਉਪਰਾਲੇ ਕਰ ਸਕਣਗੇ।
ਇਸ ਮੌਕੇ ਸਿਮਰਨਜੀਤ ਸਿੰਘ ਪ੍ਰੋਗਰਾਮ ਐਸੋਸੀਏਟ ਮਨੋਵਿਗਿਆਨੀ ਡਿਟਸੂ, ਮਨੋਵਿਗਿਆਨੀ ਮਾਸਟਰ ਟ੍ਰੇਨਰ ਡਿਟਸੂ ਕਬੀਰਪਾਲ ਸਿੰਘ ,ਖੁਸ਼ੀ ਸ਼ਰਮਾ,ਅਨੁਰੀਤ ਕੌਰ ਸਮੇਤ ਸਰਵਣ ਸਿੰਘ ਧੰਦਲ ਡਾਇਰੈਕਟਰ ਸੇਂਟ ਵਾਰੀਅਰਜ ਸਕੂਲ ਕਾਦੀਆਂ ਹਾਜ਼ਰ ਸਨ ।