ਅਕਾਲੀ ਦਲ ਨੇ ਮੁੱਖ ਮੰਤਰੀ 'ਤੇ ਗੁਰੂ ਸਾਹਿਬਾਨ ਦੇ ਅਪਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਬਿਆਨਬਾਜ਼ੀ ਦਾ ਲਾਇਆ ਦੋੋਸ਼
Babushahi Network
ਚੰਡੀਗੜ੍ਹ, 10 ਜਨਵਰੀ 2026- ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਸਾਹਿਬਾਨ ਦਾ ਅਪਮਾਨ ਕਰ ਕੇ ਕਦੇ ਵੀ ਮੁਆਫ ਨਾ ਕੀਤੇ ਜਾਣ ਵਾਲਾ ਗੁਨਾਹ ਕੀਤਾ ਹੈ। ਉਹਨਾਂ ਕਿਹਾ ਕਿ ਇਸ ਗੁਨਾਹ ਦੀ ਭੁੱਲ ਬਖਸ਼ਾਉਣ ਦੀ ਥਾਂ ’ਤੇ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖਿਲਾਫ ਮੋਰਚਾ ਖੋਲ੍ਹ ਲਿਆ ਹੈ। ਉਹਨਾਂ ਕਿਹਾ ਕਿ ਉਹ ਨਾ ਸਿਰਫ ਸਿੱਖਾਂ ਦੇ ਸਰਵਉਚ ਅਸਥਾਨ ਬਲਕਿ ਸਿੱਖ ਕੌਮ ਅਤੇ ਇਸਦੇ ਸਿੱਖ ਆਗੂਆਂ ਖਿਲਾਫ ਆਪਣੀਆਂ ਕਠਪੁਤਲੀਆਂ ਰਾਹੀਂ ਅਪਮਾਨਜਨਕ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਸਾਰੀ ਕੌਮ ਹੀ ਇਸ ਹੈਰਾਨੀਜਨਕ ਵਤੀਰੇ ਤੋਂ ਰੋਹ ਵਿਚ ਹੈ ਅਤੇ ਇਹ ਮੰਨਣ ਲਈ ਤਿਆਰ ਨਹੀਂ ਕਿ ਕੋਈ ਸਿੱਖ ਵੀ ਅਜਿਹਾ ਗੁਨਾਹ ਕਰ ਸਕਦਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਸਿੱਖ ਕੌਮ ਦੇ ਖਿਲਾਫ ਅਜਿਹੇ ਅਪਰਾਧਾਂ ਲਈ ਸਜ਼ਾ ਮਿਲਣੀ ਚਾਹੀਦੀ ਹੈ।