ਪ੍ਰਿਯੰਕਾ ਗਾਂਧੀ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ—ਰਾਣਾ ਗੁਰਜੀਤ ਸਿੰਘ
ਕਪੂਰਥਲਾ 12 ਜਨਵਰੀ,2026
ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਕ ਵਧਾਈ ਸੰਦੇਸ਼ ਜਾਰੀ ਕਰਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ੍ਰੀਮਤੀ ਪ੍ਰਿਯੰਕਾ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਦਿਲੋਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ।
ਸ੍ਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ੍ਰੀਮਤੀ ਪ੍ਰਿਯੰਕਾ ਗਾਂਧੀ ਜੀ ਦੀ ਨਿਡਰ ਅਗਵਾਈ, ਲੋਕਤੰਤਰਿਕ ਮੁੱਲਾਂ ਪ੍ਰਤੀ ਅਟੱਲ ਨਿਸ਼ਠਾ ਅਤੇ ਦੇਸ਼ ਦੇ ਨਾਗਰਿਕਾਂ ਦੀ ਆਵਾਜ਼ ਬਣਨ ਦੀ ਵਚਨਬੱਧਤਾ ਨੇ ਦੇਸ਼ ਭਰ ਵਿੱਚ ਕਾਂਗਰਸ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਤਾਕਤ ਪ੍ਰਦਾਨ ਕੀਤੀ ਹੈ। ਉਨ੍ਹਾਂ ਦਾ ਸਮਾਜਿਕ ਨਿਆਂ, ਮਹਿਲਾ ਸਸ਼ਕਤੀਕਰਨ ਅਤੇ ਕਿਸਾਨ-ਮਜ਼ਦੂਰ ਹੱਕਾਂ ਲਈ ਸੰਘਰਸ਼ ਦੇਸ਼ ਦੀ ਰਾਜਨੀਤੀ ਵਿੱਚ ਉਮੀਦ ਦੀ ਨਵੀਂ ਕਿਰਣ ਹੈ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਿਯੰਕਾ ਗਾਂਧੀ ਦੀ ਪ੍ਰੇਰਣਾਦਾਇਕ ਸੋਚ ਅਤੇ ਜਨ-ਸਰੋਕਾਰਾਂ ਨਾਲ ਜੁੜੀ ਸਿਆਸਤ ਦੇਸ਼ ਦੇ ਨੌਜਵਾਨਾਂ ਵਿੱਚ ਨਵਾਂ ਜੋਸ਼ ਪੈਦਾ ਕਰ ਰਹੀ ਹੈ। ਉਹਨਾਂ ਦੀ ਸਾਦਗੀ, ਸਪਸ਼ਟਤਾ ਅਤੇ ਸੰਵੇਦਨਸ਼ੀਲਤਾ ਕਾਂਗਰਸ ਦੀ ਮਜ਼ਬੂਤ ਪ੍ਰੰਪਰਾ ਨੂੰ ਅੱਗੇ ਵਧਾਉਂਦੀ ਹੈ।
ਅੰਤ ਵਿੱਚ ਸ੍ਰੀ ਰਾਣਾ ਗੁਰਜੀਤ ਸਿੰਘ ਨੇ ਅਰਦਾਸ ਕੀਤੀ ਕਿ ਪਰਮਾਤਮਾ ਸ੍ਰੀਮਤੀ ਪ੍ਰਿਯੰਕਾ ਗਾਂਧੀ ਜੀ ਨੂੰ ਚੜ੍ਹਦੀ ਕਲਾ, ਉੱਤਮ ਸਿਹਤ ਅਤੇ ਲੰਮੀ ਉਮਰ ਬਖ਼ਸ਼ੇ, ਤਾਂ ਜੋ ਉਹ ਦੇਸ਼ ਅਤੇ ਲੋਕਾਂ ਦੀ ਨਿਸ਼ਕਾਮ ਸੇਵਾ ਕਰਦੀ ਰਹਿਣ।