ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲੋਹੜੀ ਅਤੇ ਮਾਘੀ ਮੌਕੇ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਲਗਾਇਆ ਗਿਆ ਦੋ ਰੋਜ਼ਾ ਦਸਤਾਰ ਕੈਂਪ
ਨੌਜਵਾਨਾਂ ਅਤੇ ਬੱਚਿਆਂ ਵੱਲੋਂ ਇਸ ਕੈਂਪ ਵਿੱਚ ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ ਗਿਆ
13 ਜਨਵਰੀ 2026, ਘਨੌਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲੋਹੜੀ ਦੇ ਤਿਉਹਾਰ ਅਤੇ ਮਾਘੀ ਮੌਕੇ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਦੋ ਰੋਜ਼ਾ ‘ਮੇਰੀ ਦਸਤਾਰ, ਮੇਰੀ ਸ਼ਾਨ’ — ਦਸਤਾਰਾਂ ਦਾ ਲੰਗਰ (ਮੁਫ਼ਤ ਦਸਤਾਰ ਬੰਨ੍ਹਣ ਕੈਂਪ) ਲਗਾਇਆ ਗਿਆ ਹੈ। ਇਸ ਕੈਂਪ ਦੀ ਸ਼ੁਰੂਆਤ ਐੱਸਜੀਪੀਸੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕੀਤੀ।
ਅੱਜ ਇਸ ਕੈਂਪ ਦੇ ਪਹਿਲੇ ਦਿਨ 200 ਤੋਂ ਵੱਧ ਸ਼ਰਧਾਲੂਆਂ ਨੂੰ ਦਸਤਾਰਾਂ ਬੰਨ੍ਹੀਆਂ ਗਈਆਂ, ਜਿਨ੍ਹਾਂ ਵਿੱਚ ਬੱਚੇ, ਨੌਜਵਾਨ, ਵੱਡੀ ਉਮਰ ਦੇ ਵਿਅਕਤੀ, ਔਰਤਾਂ ਅਤੇ ਸੰਗਤਾਂ ਦੇ ਹਰ ਵਰਗ ਦੇ ਲੋਕ ਸ਼ਾਮਲ ਸਨ। ਖਾਸ ਤੌਰ ‘ਤੇ ਨੌਜਵਾਨਾਂ ਅਤੇ ਬੱਚਿਆਂ ਵੱਲੋਂ ਇਸ ਕੈਂਪ ਵਿੱਚ ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ ਗਿਆ। ਸੰਗਤਾਂ ਵੱਲੋਂ ਯੂਥ ਅਕਾਲੀ ਦਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਇਸ ਮੌਕੇ ਬੋਲਦਿਆਂ ਝਿੰਜਰ ਨੇ ਕਿਹਾ ਕਿ ਦਸਤਾਰ ਸਿੱਖੀ ਦੀ ਪਹਿਚਾਣ, ਗੌਰਵ ਅਤੇ ਆਤਮ-ਸਨਮਾਨ ਦਾ ਪ੍ਰਤੀਕ ਹੈ ਅਤੇ ਯੂਥ ਅਕਾਲੀ ਦਲ ਵੱਲੋਂ ਇਸ ਤਰ੍ਹਾਂ ਦੇ ਉਪਰਾਲਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਿਆ ਜਾ ਰਿਹਾ ਹੈ।
ਝਿੰਜਰ ਨੇ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਦੀ ਇਤਿਹਾਸਕ ਮਹੱਤਤਾ ‘ਤੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੀ 22 ਵਾਰ ਚਰਨ ਛੋਹ ਪ੍ਰਾਪਤ ਇਸ ਪਾਵਨ ਧਰਤੀ ‘ਤੇ ਦਸਤਾਰ ਸੇਵਾ ਕਰਨਾ ਵੱਡਾ ਸੌਭਾਗ ਹੈ। ਉਨ੍ਹਾਂ ਨੇ ਕਿਹਾ ਕਿ ‘ਮੇਰੀ ਦਸਤਾਰ, ਮੇਰੀ ਸ਼ਾਨ’ ਵਰਗੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ, ਪੰਥਕ ਮਰਿਆਦਾ ਅਤੇ ਆਪਣੀ ਧਾਰਮਿਕ ਪਹਿਚਾਣ ਨਾਲ ਜੋੜਨ ਵਿੱਚ ਵਧੀਆ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਯੂਥ ਅਕਾਲੀ ਦਲ ਵੱਲੋਂ ਇਸ ਕੈਂਪ ਰਾਹੀਂ ਸਿੱਖੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਸਦਾ ਹੀ ਗੁਰੂ ਘਰ, ਪੰਥ ਅਤੇ ਸਮਾਜ ਦੀ ਸੇਵਾ ਲਈ ਵਚਨਬੱਧ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ, ਕੁਰੀਤੀਆਂ ਤੋਂ ਦੂਰ ਰੱਖ ਕੇ ਗੁਰੂ ਵਾਲੇ ਰਾਹ ‘ਤੇ ਤੁਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਭਵਿੱਖ ਵਿੱਚ ਵੀ ਲਗਾਤਾਰ ਕੀਤੇ ਜਾਣਗੇ।
ਇਸ ਮੌਕੇ ਲਾਲ ਸਿੰਘ ਮਦਨਪੁਰ, ਅਵਤਾਰ ਸਿੰਘ ਸੰਭੂ, ਕੁਲਦੀਪ ਸਿੰਘ ਘਨੌਰ, ਗੁਰਜਿੰਦਰ ਸਿੰਘ ਕਬੂਲਪੁਰ, ਮਾਸਟਰ ਦਵਿੰਦਰ ਸਿੰਘ ਟਹਿਲਪੁਰ, ਗੁਰਜੰਟ ਸਿੰਘ ਮਹਿਦੂਦਾਂ, ਬੰਬੀ ਕੁੱਤਾਖੇੜੀ, ਬਲਜੀਤ ਸਿੰਘ ਚੀਚੀ, ਭੁਪਿੰਦਰ ਸਿੰਘ ਗਧਾਪੁਰ, ਭੁਪਿੰਦਰ ਸਿੰਘ ਡਿਪਟੀ, ਸੁਰਿੰਦਰ ਸਿੰਘ ਹਰਪਾਲਪੁਰ, ਅਮਰੀਕ ਸਿੰਘ ਹਰਪਾਲਪੁਰ, ਜੋਗਾ ਸਿੰਘ ਮੰਡੋਲੀ, ਕੰਵਰਪਾਲ ਸਿੰਘ ਲੋਹਸਿੰਬਲੀ, ਗੁਰਪ੍ਰੀਤ ਨੂਨਾ, ਸਤਨਾਮ ਸਿੰਘ ਅਲੀਮਾਜਰਾ, ਸ਼ੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਹਲਕਾ ਦੀ ਪੂਰੀ ਟੀਮ ਮੌਜੂਦ ਰਹੀ।