ਭੁਪਿੰਦਰ ਸਿੰਘ ਝਿੰਗੜ ਗਜਟਿਡ ਐਂਡ ਨਾਨ ਗਜਟਿਡ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ 16 ਜਨਵਰੀ ,2026
ਗਜ਼ਟਿਡ ਐਡ ਨਾਨ ਗਜ਼ਟਿਡ ਐੱਸ ਸੀ ,ਬੀ ਸੀ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਸਟੇਟ ਚੇਅਰਮੈਨ ਸਰਦਾਰ ਕੁਲਵਿੰਦਰ ਸਿੰਘ ਬੋਦਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਸਬੀਰ ਸਿੰਘ ਪਾਲ ਸਟੇਟ ਚੇਅਰਮੈਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਨੁਮਾਇੰਦੇ ਹਾਜ਼ਰ ਸਨ ।ਮੀਟਿੰਗ ਵਿੱਚ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਬੁਲੰਦੀਆਂ ਤੇ ਪਹੁੰਚਾਉਣ ਵਾਸਤੇ ਭੁਪਿੰਦਰ ਸਿੰਘ ਝਿੰਗੜ ਨੂੰ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਪੰਜਾਬ ਦੇ ਸਾਰੇ ਲੀਡਰਾਂ ਦੀ ਹਾਜ਼ਰੀ ਵਿੱਚ ਉਹਨਾਂ ਨੂੰ ਨਿਯੁਕਤੀ ਪੱਤਰ ਸਟੇਟ ਕਮੇਟੀ ਵੱਲੋਂ ਦਿੱਤਾ ਗਿਆ। ਭੁਪਿੰਦਰ ਸਿੰਘ ਝਿੰਗੜ ਨੇ ਆਪਣੇ ਸੰਬੋਧਿਤ ਵਿੱਚ ਕਿਹਾ ਕਿ ਉਹ ਜਥੇਬੰਦੀ ਨੂੰ ਦਲਿਤ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਹਿੱਤ ਅਤੇ ਦਲਿਤ ਵਰਗ ਦੇ ਲਟਕਦੀਆਂ ਮੰਗਾਂ ਦੀ ਪੂਰਤੀ ਹਿੱਤ ਦਿਨ ਰਾਤ ਸੰਘਰਸ਼ ਕਰਨਗੇ ਅਤੇ ਬੁਲੰਦੀਆਂ ਤੇ ਲੈ ਕੇ ਜਾਣਗੇ। ਇਸ ਸਮੇਂ ਉਹਨਾਂ ਦੇ ਨਾਲ ਜਿਲਾ ਚੇਅਰਮੈਨ ਪ੍ਰਿੰਸੀਪਲ ਅਮਰਜੀਤ ਖਟਕੜ ਅਤੇ ਸ੍ਰੀ ਬਲਦੇਵ ਭਾਰਤੀ ਚੀਫ ਆਰਗਨਾਇਜਰ ਐਨ ਐਲ ਓ ਹਾਜ਼ਰ ਸਨ। ਇਸ ਸਮੇਂ ਸਟੇਟ ਦੇ ਵਾਈਸ ਚੇਅਰਮੈਨ ਚੋਧਰੀ ਬਲਰਾਜ ਕੁਮਾਰ ਅਤੇ ਸੰਗਰੂਰ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਹਰਵਿੰਦਰ ਸਿੰਘ, ਫਰੀਦਕੋਟ ਦੇ ਪ੍ਰਧਾਨ ਸ੍ਰੀ ਮਨੋਹਰ ਲਾਲ, ਸਰਦਾਰ ਹਰਜਸ ਸਿੰਘ ਕਪੂਰਥਲਾ ਦੇ ਪ੍ਰਧਾਨ ਸਤਵਿੰਦਰ ਸਿੰਘ ਟੂਰਾ, ਮਨਜੀਤ ਸਿੰਘ ਵਾਹਦ ਜਲੰਧਰ ਦੇ ਪ੍ਰਧਾਨ ਅਤੇ ਹੁਸ਼ਿਆਰਪੁਰ ਦੇ ਪ੍ਰਧਾਨ ਬਲਦੇਵ ਸਿੰਘ ਧੁਗਾ ਅਤੇ ਹੋਰ ਹਾਜ਼ਰ ਸਨ