ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਭਵਨ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਣੀ ਸਾਹਿਬ ਪਾਠ ਦੇ ਪਾਏ ਭੋਗ
ਅਸ਼ੋਕ ਵਰਮਾ
ਬਠਿੰਡਾ, 16 ਜਨਵਰੀ 2026 : ਅੱਜ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਭਵਨ ਵਿਖੇ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਣੀ ਸਾਹਿਬ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਤੋਂ ਇਲਾਵਾ ਸਮੁੱਚਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਨਤਮਸਤਕ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ।
ਇਸ ਤੋਂ ਪਹਿਲਾ ਰਾਗੀ ਜਥਾ ਗੁਰੂ ਕੀ ਸੰਗਤ ਬਰਨਾਲਾ ਬਾਈਪਾਸ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਬਠਿੰਡਾ ਸ੍ਰੀ ਬਲਕਰਨ ਸਿੰਘ, ਐਸ.ਡੀ.ਐਮ. ਰਾਮਪੁਰਾ ਸ੍ਰੀ ਸੁਨੀਲ ਫੋਗਾਟ, ਐਸ.ਡੀ.ਐਮ. ਮੌੜ ਸ੍ਰੀ ਸੁਖਰਾਜ ਸਿੰਘ, ਐਸ.ਡੀ.ਐਮ. ਤਲਵੰਡੀ ਸਾਬੋ ਸ੍ਰੀ ਪੰਕਜ ਕੁਮਾਰ, ਸੀ.ਐਮ.ਐਫ.ਓ. ਸ੍ਰੀ ਰਮਨਜੀਤ, ਡੀ.ਡੀ.ਪੀ.ਓ. ਸ੍ਰੀ ਅਭਿਨਵ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।