ਲੁਧਿਆਣਾ ਪੁਲਿਸ ਵੱਲੋਂ ਨਸ਼ੇ ਸਮੇਤ ਦੋਸ਼ੀ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 17 ਜਨਵਰੀ 2026
ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖਿਲਾਫ ਲੁਧਿਆਣਾ ਸ਼ਹਿਰ ਤੇ ਪਿੰਡਾਂ ਵਿਖੇ ਨਸ਼ਾ ਵੇਚਣ ਵਗੈਰਾ ਦੀਆਂ ਵਾਰਦਾਤਾਂ ਕਰਨ ਵਾਲੇ ਦੋਸ਼ੀ ਨੂੰ ਥਾਣਾ ਕੂੰਮ ਕਲਾਂ ਲੁਧਿਆਣਾ ਦੇ ਅਧੀਨ ਪੈਂਦੀ ਚੌਕੀ ਕਟਾਣੀ ਕਲਾਂ ਦੀ ਪੁਲਿਸ ਟੀਮ ਨੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਅਤੇ ਨਸ਼ਾ ਵੇਚਣ ਵਾਲੇ ਇੱਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ।
ਮਿਤੀ 17-01-2026 ਨੂੰ ਥਾਣਾ ਕੂੰਮ ਕਲਾਂ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਕਾਸੋ ਉਪਰੇਸ਼ਨ ਦੌਰਾਨ ਨਾਕਾ ਬੰਦੀ ਦੋਸ਼ੀ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਕਟਾਣੀ ਕਲਾਂ ਜਿਲਾ ਲੁਧਿਆਣਾ ਨੂੰ 05 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਜਿਸਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ 17-01-2026 ਅ/ਧ 21-61-85 NDPS ACT ਥਾਣਾ ਕੂੰਮ ਕਲਾਂ ਲੁਧਿਆਣਾ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ, ਜਿਸਨੂੰ ਕੱਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਸਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।