ਵੱਡੀ ਖ਼ਬਰ: ਸੁਨੀਲ ਜਾਖੜ ਦੀ ਸਿਹਤ ਵਿਗੜੀ; ਹਸਪਤਾਲ ਦਾਖ਼ਲ
Babushahi Network
ਮੋਹਾਲੀ/ਚੰਡੀਗੜ੍ਹ 18 ਜਨਵਰੀ 2026: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਜ਼ਰੂਰੀ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪਰਿਵਾਰਕ ਮੈਂਬਰ ਅਤੇ ਪਾਰਟੀ ਦੇ ਕਈ ਆਗੂ ਵੀ ਹਸਪਤਾਲ ਪਹੁੰਚ ਰਹੇ ਹਨ।