ਵੱਡੀ ਖ਼ਬਰ: ਮਜੀਠੀਆ ਦੀ ਜ਼ਮਾਨਤ ਫਿਰ ਟਲੀ
Babushahi Network
ਨਵੀਂ ਦਿੱਲੀ/ਚੰਡੀਗੜ੍ਹ, 19 ਜਨਵਰੀ 2026- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਇੱਕ ਵਾਰ ਫਿਰ ਟਲ ਗਈ ਹੈ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ 2026 ਲਈ ਤੈਅ ਕੀਤੀ ਹੈ।
ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਕੋਲੋਂ 19 ਜਨਵਰੀ ਤੱਕ ਜਵਾਬ ਮੰਗਿਆ ਸੀ। ਪਰ ਅੱਜ ਸੁਣਵਾਈ ਦੌਰਾਨ ਸਰਕਾਰ ਵੱਲੋਂ ਪੱਖ ਰੱਖਣ ਲਈ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ ਗਿਆ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ।
ਹੁਣ ਅਦਾਲਤ ਇਸ ਮਾਮਲੇ 'ਤੇ 2 ਫਰਵਰੀ 2026 ਨੂੰ ਵਿਚਾਰ ਕਰੇਗੀ। ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਹਾਈ ਕੋਰਟ ਤੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਅਕਾਲੀ ਦਲ ਵੱਲੋਂ ਲਗਾਤਾਰ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਿਆ ਜਾ ਰਿਹਾ ਹੈ, ਜਦਕਿ ਸਰਕਾਰ ਮਾਮਲੇ ਦੀ ਗੰਭੀਰਤਾ ਦਾ ਹਵਾਲਾ ਦੇ ਰਹੀ ਹੈ।