ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ 'ਚ 24 ਜਨਵਰੀ ਨੂੰ ਰਹੇਗੀ ਛੁੱਟੀ
ਰੂਪਨਗਰ, 22 ਜਨਵਰੀ: ਜ਼ਿਲ੍ਹਾ ਸੇਵਾ ਕੇਂਦਰ ਮੈਨੇਜਰ ਸ. ਕਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਨਵੇਂ ਸਾਲ ਦੇ ਆਗਾਜ ਵਿਚ ਸੇਵਾ ਕੇਂਦਰ ਦੇ ਕਰਮਚਾਰੀਆਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਂਦੇ ਹਨ, ਜਿਸ ਦੇ ਮੱਦੇਨਜ਼ਰ 24 ਜਨਵਰੀ 2026 ਦਿਨ ਸ਼ਨੀਵਾਰ ਨੂੰ ਛੁੱਟੀ ਰਹੇਗੀ।
ਉਨ੍ਹਾਂ ਕਿਹਾ ਕਿ ਉਸ ਦਿਨ ਆਮ ਜਨਤਾ ਲਈ ਕੋਈ ਵੀ ਸੇਵਾ ਉਪਲਬਧ ਨਹੀਂ ਹੋਵੇਗੀ। ਸੇਵਾ ਕੇਂਦਰ ਅਗਲੇ ਕਾਰਜ ਦਿਨ ਤੋਂ ਆਪਣੇ ਨਿਯਮਿਤ ਸਮੇਂ ਅਨੁਸਾਰ ਦੁਬਾਰਾ ਖੁੱਲ੍ਹੇਗਾ।