ਰਿਸ਼ੀ ਅਪਾਰਟਮੈਂਟ ਵਿੱਚ 98 ਲੱਖ ਦੇ ਵਿਕਾਸ ਕਾਰਜ ਸ਼ੁਰੂ : ਵਿਧਾਇਕ ਕੁਲਵੰਤ ਸਿੰਘ
ਤੇ ਚੇਅਰਮੈਨ ਪ੍ਰਭਜੋਤ ਕੌਰ ਨੇ ਟੱਕ ਲਾ ਕੇ ਕੀਤੀ ਸ਼ੁਰੂਆਤ
ਮੋਹਾਲੀ 24 ਜਨਵਰੀ ,2026 ਰਿਸ਼ੀ ਅਪਾਰਟਮੈਂਟ, ਸੈਕਟਰ 70 ਮੋਹਾਲੀ ਵਿਖੇ ਤਕਰੀਬਨ 98 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤੀ ਗਈ। ਇਹ ਰਾਸ਼ੀ ਸਥਾਨਕ ਕੌਂਸਲਰ ਸ੍ਰੀ ਸੁਖਦੇਵ ਸਿੰਘ ਪਟਵਾਰੀ ਦੇ ਸੰਨ 2022 ਤੋਂ ਲਗਾਤਾਰ ਕੀਤੇ ਗਏ ਯਤਨਾਂ ਸਦਕਾ ਸਰਕਾਰ ਵੱਲੋਂ ਪਾਸ ਕੀਤੀ ਗਈ ਹੈ, ਜਿਸ ਨਾਲ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਮੋਹਾਲੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਜਿਨ੍ਹਾਂ ਨੇ ਰਿਸ਼ੀ ਅਪਾਰਟਮੈਂਟ ਵਿੱਚ ਲੱਗ ਰਹੇ ਜਿੰਮ ਲਈ ਪੰਜ ਲੱਖ ਦੀ ਰਾਸ਼ੀ ਸਰਕਾਰ ਤੋਂ ਮਨਜ਼ੂਰ ਕਰਵਾਈ।
ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿੱਚ ਵਿਕਾਸ ਦੇ ਕੰਮ ਲਗਾਤਾਰ ਜਾਰੀ ਹਨ ਅਤੇ ਸਰਕਾਰ ਦਾ ਮੁੱਖ ਟੀਚਾ ਹੈ ਕਿ ਸ਼ਹਿਰ ਦੀ ਹਰ ਸੁਸਾਇਟੀ ਨੂੰ ਬੁਨਿਆਦੀ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਜ਼ਿਲ੍ਹਾ ਪਲਾਨਿੰਗ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਸ਼ਹਿਰ ਦੀਆਂ ਸੁਸਾਇਟੀਆਂ ਅੰਦਰ ਬੁਨਿਆਦੀ ਢਾਂਚੇ ਦਾ ਵਿਕਾਸ ਲੋਕਾਂ ਦੀ ਜੀਵਨ ਸ਼ੈਲੀ ਨੂੰ ਬਿਹਤਰ ਬਣਾਉਂਦਾ ਹੈ ਅਤੇ ਸਰਕਾਰ ਲੋਕ-ਪੱਖੀ ਪ੍ਰੋਜੈਕਟਾਂ ਨੂੰ ਪਹਿਲ ਦੇ ਰਹੀ ਹੈ।
ਇਸ ਮੌਕੇ ਵਾਰਡ ਨੰਬਰ 34 ਤੋਂ ਕੌਂਸਲਰ ਸ੍ਰੀ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਉਹ ਆਪਣੇ ਵਾਰਡ ਨੂੰ ਆਪਣਾ ਪਰਿਵਾਰ ਸਮਝਦੇ ਹਨ ਅਤੇ ਰਿਸ਼ੀ ਅਪਾਰਟਮੈਂਟ ਦੇ ਵਿਕਾਸ ਲਈ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ 98 ਲੱਖ ਰੁਪਏ ਦੇ ਵਿਕਾਸ ਕਾਰਜ ਰਿਹਾਇਸ਼ੀਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨਗੇ।
ਇਸ ਸਮਾਗਮ ਦੌਰਾਨ ਰਿਸ਼ੀ ਅਪਾਰਟਮੈਂਟ ਓਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਧਾਇਕ ਕੁਲਵੰਤ ਸਿੰਘ, ਚੇਅਰਪਰਸਨ ਪ੍ਰਭਜੋਤ ਕੌਰ ਅਤੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਸ੍ਰੀ ਸੱਤਪਾਲ ਘੁੰਮਣ ਨੇ ਬਹੁਤ ਵਧੀਆ ਢੰਗ ਨਾਲ ਨਿਭਾਈ ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਿਸ਼ੀ ਸੁਸਾਇਟੀ ਦੇ ਲੋਕ ਸ ਕੁਲਵੰਤ ਸਿੰਘ ਦੇ ਧੰਨਵਾਦੀ ਰਹਿਣਗੇ।
ਇਸ ਮੌਕੇ ਮੀਤ ਪ੍ਰਧਾਨ ਇੰਦਰਾਵਤੀ ਚੋਬੇ, ਜਨਰਲ ਸਕੱਤਰ ਪੁਨੀਤ ਭਾਰਦਵਾਜ, ਖ਼ਜ਼ਾਨਚੀ ਸੁਨੀਤਾ ਰੀਨ, ਵੈਲਫੇਅਰ ਸਕੱਤਰ ਸੁਨੀਤਾ ਟਿੱਕੂ, ਜੁਆਇੰਟ ਸਕੱਤਰ ਤਜਿੰਦਰ ਸਿੰਘ ਕੁਲਾਰ ਤੋਂ ਇਲਾਵਾ ਕਮਲਜੀਤ ਕੌਰ, ਸਿੰਮੀ ਬਖਸ਼ੀ, ਜਸਬੀਰ ਸਿੰਘ ਪੂਨੀਆ, ਰੂਪਿੰਦਰ ਸਿੰਘ ਸਰਾਓ,ਸਵਰਨਜੀਤ ਸ਼ਰਮਾ, ਸ਼ਰਦ ਭੱਟ ਸਮੇਤ ਵੱਡੀ ਗਿਣਤੀ ਵਿੱਚ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀ ਹਾਜ਼ਰ ਸਨ।