ਰਾਣਾ ਗੁਰਜੀਤ ਸਿੰਘ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ, UP ਲਈ AICC ਅਬਜ਼ਰਵਰ ਨਿਯੁਕਤ
ਕਪੂਰਥਲਾ, 24 ਜਨਵਰੀ 2026: ਕਾਂਗਰਸ ਪਾਰਟੀ ਵੱਲੋਂ ਚਲਾਏ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਫੈਸਲੇ ਰਾਹੀਂ, ਕਾਂਗਰਸ ਹਾਈਕਮਾਂਡ ਨੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਉੱਤਰ ਪ੍ਰਦੇਸ਼ ਵਿੱਚ ਡਿਸਟ੍ਰਿਕਟ ਕਾਂਗਰਸ ਕਮੇਟੀ (DCC) ਦੇ ਪ੍ਰਧਾਨਾਂ ਦੀ ਚੋਣ ਲਈ ਆਲ ਇੰਡੀਆ ਕਾਂਗਰਸ ਕਮੇਟੀ (AICC) ਦਾ ਅਬਜ਼ਰਵਰ ਨਿਯੁਕਤ ਕੀਤਾ ਹੈ।
ਇਸ ਮਹਤਵਪੂਰਣ ਜ਼ਿੰਮੇਵਾਰੀ ਲਈ ਕਾਂਗਰਸ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਕੀਤਾ ਗਿਆ ਇਹ ਵਿਸ਼ਵਾਸ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਇਹ ਮਹੱਤਵਪੂਰਨ ਉਪਰਾਲਾ ਸੰਗਠਨਾਤਮਕ ਢਾਂਚੇ ਨੂੰ ਜੜਾਂ ਤੋਂ ਮਜ਼ਬੂਤ ਕਰੇਗਾ ਅਤੇ ਕਾਂਗਰਸ ਦੀ ਸੋਚ, ਨੀਤੀਆਂ ਅਤੇ ਵਿਚਾਰਧਾਰਾ ਨੂੰ ਹਰ ਬੂਥ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।
ਰਾਣਾ ਗੁਰਜੀਤ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਕੈਡਰ ਨੂੰ ਹੋਰ ਮਜ਼ਬੂਤੀ ਮਿਲੇਗੀ, ਜੋ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਰਾਜਨੀਤਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਏਗੀ।