ਚੰਡੀਗੜ੍ਹ: ਗਣਤੰਤਰ ਦਿਵਸ 'ਤੇ ਧਰਮਵੀਰ ਦੁੱਗਲ ਸਮੇਤ 32 ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ
ਚੰਡੀਗੜ੍ਹ, 25 ਜਨਵਰੀ 2026: ਚੰਡੀਗੜ੍ਹ ਪ੍ਰਸ਼ਾਸਨ ਨੇ 26 ਜਨਵਰੀ 2026 ਨੂੰ ਹੋਣ ਵਾਲੇ ਸਮਾਗਮ ਦੌਰਾਨ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਜਨਤਕ ਵਿਅਕਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਨੂੰ ਇਹ ਸਰਟੀਫਿਕੇਟ ਤਿਆਰ ਕਰਨ ਅਤੇ ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਲਈ ਵਿਸ਼ੇਸ਼ ਸੀਟਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ, ਸੈਕਟਰ 20-ਡੀ ਦੇ ਨਿਵਾਸੀ ਧਰਮਵੀਰ ਦੁੱਗਲ ਨੂੰ ਜਨਤਕ ਸੇਵਾ (Public Service) ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਬਾਕੀਆਂ ਦਾ ਵੇਰਵਾ ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ- https://drive.google.com/file/d/1HIk3d3WVVkWOrpFAarwrD6rt-tcbZpjs/view?usp=sharing