ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ‘ਤੇ ਰਾਣਾ ਗੁਰਜੀਤ ਸਿੰਘ ਵੱਲੋਂ ਨਿਮਰ ਸ਼ਰਧਾਂਜਲੀ, ਗਾਂਧੀਵਾਦੀ ਮਾਰਗ ‘ਤੇ ਚਲਣ ਦੀ ਅਪੀਲ
ਕਪੂਰਥਲਾ 30 ਜਨਵਰੀ,2026
ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਇਕ ਸੰਦੇਸ਼ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਨਿਮਰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਸਿਰਫ਼ ਭਾਰਤ ਦੀ ਆਜ਼ਾਦੀ ਲਈ ਵਡਮੁੱਲਾ ਯੋਗਦਾਨ ਪਾਇਆ , ਸਗੋਂ ਉਹ ਸੱਚ, ਅਹਿੰਸਾ, ਤਿਆਗ ਅਤੇ ਮਨੁੱਖਤਾ ਦੇ ਆਦਰਸ਼ਾਂ ਦਾ ਜੀਵੰਤ ਪ੍ਰਤੀਕ ਵੀ ਸਨ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਵੱਲੋਂ ਦੱਸਿਆ ਗਿਆ ਅਹਿੰਸਾ ਅਤੇ ਸੱਚ ਦਾ ਮਾਰਗ ਅੱਜ ਵੀ ਸਮਾਜ ਲਈ ਉਨਾ ਹੀ ਮਹੱਤਵਪੂਰਨ ਹੈ ਜਿੰਨਾ ਕਿ ਆਜ਼ਾਦੀ ਦੇ ਸੰਘਰਸ਼ ਦੇ ਦੌਰਾਨ ਸੀ। ਉਨ੍ਹਾਂ ਆਖਿਆ ਕਿ ਦੇਸ਼ ਅਤੇ ਸਮਾਜ ਵਿੱਚ ਸਹਿਣਸ਼ੀਲਤਾ, ਭਰਾਤਰੀਚਾਰਾ ਅਤੇ ਸਾਂਝੀ ਸੋਚ ਨੂੰ ਮਜ਼ਬੂਤ ਕਰਨ ਲਈ ਗਾਂਧੀਵਾਦੀ ਵਿਚਾਰਧਾਰਾ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਤਮਾ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਨਿਆਂ, ਸਮਾਨਤਾ ਅਤੇ ਸ਼ਾਂਤੀ ‘ਤੇ ਅਧਾਰਿਤ ਸਮਾਜ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਸੁਪਨੇ ਵਾਲੇ ਭਾਰਤ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉਨ੍ਹਾਂ ਦੇ ਮੂਲ ਸਿਧਾਂਤਾਂ ‘ਤੇ ਚਲਣ ਦਾ ਸੰਕਲਪ ਲੈਣਾ ਚਾਹੀਦਾ ਹੈ।