ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਨਸਸ ਸਿਟੀ ਦੇ ਪ੍ਰਧਾਨ ਅਮਰਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਨਮਾਨ
ਬੰਗਾ 30 ਜਨਵਰੀ 2026 : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਵਿਸ਼ੇਸ਼ ਤੌਰ 'ਤੇ ਪੁੱਜੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਓਲਾਥ, ਕੈਂਨਸਸ ਸਿਟੀ ਅਮਰੀਕਾ ਦੇ ਪ੍ਰਧਾਨ ਸ. ਅਮਰਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਸਨਮਾਨ ਦੀ ਇਹ ਰਸਮ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਅਦਾ ਕੀਤੀ । ਇਸ ਮੌਕੇ ਸ.ਕੁਲਵਿੰਦਰ ਸਿੰਘ ਢਾਹਾਂ ਨੇ ਸ. ਅਮਰਜੀਤ ਸਿੰਘ ਪ੍ਰਧਾਨ ਸਾਹਿਬ ਨੂੰ ਨਿੱਘਾ ਜੀ ਆਇਆਂ ਕਿਹਾ ਅਤੇ ਢਾਹਾਂ ਕਲੇਰਾਂ ਵਿਖੇ ਚੱਲਦੀਆਂ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਬਾਰੇ ਜਾਣਕਾਰੀ ਦਿੱਤੀ । ਉਹਨਾਂ ਨੇ ਇਸ ਮੌਕੇ ਸ. ਅਮਰਜੀਤ ਸਿੰਘ ਪ੍ਰਧਾਨ ਅਤੇ ਉਹਨਾਂ ਦੇ ਮਿੱਤਰ ਸ. ਸਤਨਾਮ ਸਿੰਘ ਨੌਰਾ ਕੈਨੇਡਾ ਦਾ ਸਨਮਾਨ ਵੀ ਕੀਤਾ । ਸ. ਅਮਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਓਲਾਥ ਕੈਂਨਸਸ ਸਿਟੀ ਨੇ ਇਸ ਸਨਮਾਨ ਲਈ ਧੰਨਵਾਦ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਚੱਲਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਵਿਦਿਅਕ ਸੰਥਵਾਵਾਂ ਵੱਲੋਂ ਇਲਾਕੇ ਭਰ ਵਿਚ ਦਿੱਤੀਆਂ ਜਾ ਰਹੀਆਂ ਮਿਆਰੀ ਮੈਡੀਕਲ ਅਤੇ ਸਿੱਖਿਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਇਹਨਾਂ ਸੇਵਾਵਾਂ ਵਿਚ ਯੋਗਦਾਨ ਪਾਉਣ ਦਾ ਭਰੋਸਾ ਦਵਾਇਆ । ਇਸ ਮੌਕੇ ਟਰੱਸਟ ਦੇ ਮੀਤ ਸਕੱਤਰ ਜਗਜੀਤ ਸਿੰਘ ਸੋਢੀ, ਸ ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਸ. ਸਤਵਿੰਦਰ ਸਿੰਘ ਰਾਜੂ ਨੌਰਾ, ਸ. ਚਰਨਜੀਤ ਸਿੰਘ ਯੂ ਕੇ ਅਤੇ ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਵੀ ਹਾਜ਼ਰ ਸਨ।