ਐਸਡੀਐਮ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਹੁੰਚੇ ਫੂਡ ਪਾਈਜਿੰਗ ਦਾ ਸ਼ਿਕਾਰ ਹੋਏ ਬੱਚਿਆਂ ਦਾ ਹਾਲ ਚਾਲ ਜਾਣਨ
ਜਿਲਾ ਸਿੱਖਿਆ ਅਧਿਕਾਰੀ ਨੇ ਕਿਹਾ ਖਾਨੇ ਦੀ ਕੀਤੀ ਜਾ ਰਹੀ ਹੈ ਜਾਂਚ
ਰੋਹਿਤ ਗੁਪਤਾ
ਗੁਰਦਾਸਪੁਰ , 2 ਫਰਵਰੀ 2026 : ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਵਿੱਚ ਖਾਣਾ ਖਾਣ ਤੋਂ ਬਾਅਦ ਦੱਸ ਬੱਚੇ ਅਚਾਨਕ ਬਿਮਾਰ ਹੋ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਾਰੇ ਬੱਚਿਆਂ ਨੂੰ ਹੁਣ ਛੁੱਟੀ ਦੇ ਦਿੱਤੀ ਗਈ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ, ਗੁਰਦਾਸਪੁਰ, ਮੈਡਮ ਪਰਮਜੀਤ ਕੌਰ ਅਤੇ ਐਸਡੀਐਮ ਅਨੁਪ੍ਰੀਤ ਨੇ ਬੱਚਿਆਂ ਦੀ ਸਿਹਤਯਾਬੀ ਬਾਰੇ ਪੁੱਛਗਿੱਛ ਕਰਨ ਲਈ ਸਕੂਲ ਦਾ ਦੌਰਾ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਨੇ ਕਿਹਾ ਕਿ ਸਾਰੇ ਬੱਚੇ ਠੀਕ ਹਨ, ਅਤੇ ਦੋ ਘਰ ਵਾਪਸ ਆ ਗਏ ਹਨ। ਉਨ੍ਹਾਂ ਨੂੰ ਡਾਕਟਰੀ ਜਾਂਚ ਲਈ ਸਰਕਾਰੀ ਹਸਪਤਾਲ ਵਾਪਸ ਲਿਜਾਇਆ ਜਾਵੇਗਾ, ਅਤੇ ਖਾਣੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।