ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ
ਅੰਮ੍ਰਿਤਸਰ, 2 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਆਪਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦਾ ਸ. ਬਿਕਰਮ ਸਿੰਘ ਮਜੀਠੀਆ ਸਬੰਧੀ ਇਹ ਇਕ ਚੰਗਾ ਫੈਸਲਾ ਹੈ, ਜਿਸ ਨਾਲ ਨਿਰਪੱਖ ਨਿਆਪ੍ਰਣਾਲੀ ’ਤੇ ਭਰੋਸਾ ਹੋਰ ਮਜਬੂਤ ਹੋਵੇਗਾ।