ਡਾਕਟਰ ਸੱਤਪਾਲ ਸਿੰਘ ਬਣੇ ਸੀਨੀਅਰ ਸਿਟੀਜਨ ਫੋਰਮ ਦੇ ਨਵੇਂ ਪ੍ਰਧਾਨ
ਰੋਹਿਤ ਗੁਪਤਾ
ਬਟਾਲਾ,2 ਫ਼ਰਵਰੀ
ਅੱਜ ਸੀਨੀਅਰ ਸਿਟੀਜਨ ਫੋਰਮ ਰਜਿ: ਦੀ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਬਕਾ ਪ੍ਰਧਾਨ ਸਵਰਗਵਾਸੀ ਪ੍ਰਿੰਸੀਪਲ ਲਛਮਣ ਸਿੰਘ ਜੀ ਦੇ ਅਕਾਲ ਚਲਾਣੇ ਉਪਰੰਤ ਨਵੀਂ ਟੀਮ ਦਾ ਗਠਨ ਕਰਦੇ ਹੋਏ ਡਾ. ਸੱਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਸੇਵਾਮੁਕਤ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਵ ਨਿਯੁਕਤ ਪ੍ਰਧਾਨ ਡਾ. ਸੱਤਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੇ ਦਿਨੀ ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਹੁਣ ਨਵੀਂ ਟੀਮ ਦਾ ਗਠਨ ਕਰਨ ਲਈ ਸਮੂਹ ਮੈਂਬਰਾਂ ਦੀ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਪਹਿਲਾਂ ਸਵਰਗਵਾਸੀ ਪ੍ਰਿੰਸੀਪਲ ਲਛਮਣ ਸਿੰਘ ਅਤੇ ਮੈਂਬਰ ਸ. ਗੁਰਨਾਮ ਸਿੰਘ ਸੰਧੂ ( ਗੋਲਡ ਮੈਡਲਿਸਟ ) ਦੇ ਅਕਾਲ ਚਲਾਣੇ ਤੇ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ। ਇਸ ਉਪਰੰਤ ਸੀਨੀਅਰ ਸਿਟੀਜਨ ਦੀਆਂ ਗਤੀਵਿਧੀਆਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਨਵੀਂ ਟੀਮ ਦਾ ਗਠਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਇੰਜੀਨੀਅਰ ਸ. ਨਰਿੰਦਰ ਸਿੰਘ ਸਿੱਧੂ ਨੂੰ ਫੋਰਮ ਦਾ ਉੱਪ ਪ੍ਰਧਾਨ, ਐਡਵੋਕੇਟ ਸਰਦੂਲ ਸਿੰਘ ਨੂੰ ਸਰਪ੍ਰਸਤ , ਜਨਰਲ ਸਕੱਤਰ ਮੈਨੇਜਰ ਗੁਰਦਰਸ਼ਨ ਸਿੰਘ ਧਾਮੀ , ਸਕੱਤਰ ਪ੍ਰਿੰਸੀਪਲ ਨਾਨਕ ਸਿੰਘ , ਪ੍ਰਿੰਸੀਪਲ ਪ੍ਰਿਤਪਾਲ ਸਿੰਘ ਨੂੰ ਜੁਆਇਟ ਸਕੱਤਰ , ਖ਼ਜ਼ਾਨਚੀ ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ ਨੂੰ ਨਿਯੁਕਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰਾਂ ਹੁਣ ਵੀ ਸੀਨੀਅਰ ਸਿਟੀਜਨ ਫੋਰਮ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਜਾਰੀ ਰੱਖੇਗੀ। ਇਸ ਮੌਕੇ ਇੰਸਪੈਕਟਰ ਸਵਿੰਦਰ ਸਿੰਘ ਸੰਧੂ , ਇੰਸਪੈਕਟਰ ਦਰਸ਼ਨ ਲਾਲ , ਹੈੱਡਮਾਸਟਰ ਕੁਲਵੰਤ ਸਿੰਘ ਸਟੇਟ ਐਵਾਰਡੀ, ਸੀਨੀ ਮੈਨੇਜਰ ਕਸ਼ਮੀਰ ਸਿੰਘ ਛੀਨਾ, ਪ੍ਰਿੰਸੀਪਲ ਬਲਵੰਤ ਸਿੰਘ ਮੱਲੀ, ਡੀ.ਐਸ.ਐਸ. ਓ. ਰਜਿੰਦਰ ਸਿੰਘ,, ਜਸਵੰਤ ਸਿੰਘ, ਡਾ. ਗੁਰਦੇਵ ਸਿੰਘ ਰੰਧਾਵਾ, ਰਘਬੀਰ ਸਿੰਘ, ਸਵਰਨ ਸਿੰਘ ਸਰੂਪਵਾਲੀ, ਸੁਰਿੰਦਰ ਸਿੰਘ ਕਾਹਲੋਂ ਅਤੇ ਅਰਵਿੰਦਰ ਸਿੰਘ ਪਰਮਾਰ ਆਦਿ ਹਾਜ਼ਰ ਸਨ।