ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਰਿਹਾਈ ਬਾਰੇ Ganieve kaur ਮਜੀਠੀਆ ਦਾ ਅਹਿਮ ਬਿਆਨ, ਦੱਸਿਆ ਕਦੋਂ ਆਉਣਗੇ ਜੇਲ੍ਹ ਤੋਂ ਬਾਹਰ!
ਚੰਡੀਗੜ੍ਹ (2 ਫਰਵਰੀ, 2026): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਦੇਸ਼ ਦੀ ਸਰਵਉੱਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਇਸ ਫੈਸਲੇ ਤੋਂ ਬਾਅਦ ਉਨ੍ਹਾਂ ਦੀ ਧਰਮਪਤਨੀ ਅਤੇ ਹਲਕਾ ਮਜੀਠਾ ਤੋਂ ਮੌਜੂਦਾ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਅਦਾਲਤ ਦੇ ਫੈਸਲੇ ਨੂੰ ਇਨਸਾਫ਼ ਦੀ ਜਿੱਤ ਦੱਸਿਆ ਹੈ।
ਬਿਕਰਮ ਮਜੀਠੀਆ ਦੀ ਪਤਨੀ ਅਤੇ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਇਸ ਫੈਸਲੇ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸੱਚ ਨੂੰ ਕੁਝ ਦੇਰ ਲਈ ਦਬਾਇਆ ਤਾਂ ਜਾ ਸਕਦਾ ਹੈ, ਪਰ ਮਿਟਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੂਰੇ ਪਰਿਵਾਰ ਅਤੇ ਹਲਕੇ ਦੇ ਲੋਕਾਂ ਨੂੰ ਸੁਪਰੀਮ ਕੋਰਟ 'ਤੇ ਪੂਰਾ ਭਰੋਸਾ ਸੀ। ਉਨ੍ਹਾਂ ਕਿਹਾ ਕਿ ਮਜੀਠੀਆ ਕੱਲ੍ਹ ਸਵੇਰੇ ਸਾਢੇ 10 ਵਜੇ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ।