ਤਰਨਤਾਰਨ: ਸਾਬਕਾ ਫੌਜੀ ਦਾ ਬੇਰਹਿਮੀ ਨਾਲ ਕਤਲ
ਬਲਜੀਤ ਸਿੰਘ
ਪੱਟੀ/ਤਰਨ ਤਾਰਨ, 5 ਫਰਵਰੀ 2026: ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਚੀਮਾ ਖੁਰਦ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਸਾਬਕਾ ਫੌਜੀ ਗੁਰਭੇਜ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੇ ਭਰਾ ਗੁਰਚੇਤ ਸਿੰਘ ਅਨੁਸਾਰ, ਪਿੰਡ ਦੇ ਸਾਬਕਾ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਭੇਜ ਸਿੰਘ ਨੂੰ ਪਹਿਲਾਂ ਫੜਿਆ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਹ ਵਾਰਦਾਤ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੁਰਾਣੀ ਰੰਜਿਸ਼ ਦਾ ਨਤੀਜਾ ਦੱਸੀ ਜਾ ਰਹੀ ਹੈ।
ਪਰਿਵਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. (SSP) ਅਤੇ ਥਾਣਾ ਵਲਟੋਹਾ ਦੀ ਪੁਲਿਸ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।