ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ 7 ਫਰਵਰੀ ਨੂੰ; ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 163 ਲਾਗੂ
ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 7 ਫਰਵਰੀ ਨੂੰ
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਅਧੀਨ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਲਗਾਈ ਪਾਬੰਦੀ
ਮੋਗਾ 5 ਫਰਵਰੀ 2026- ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਤਹਿਸੀਲ ਨਿਹਾਲ ਸਿੰਘ ਵਾਲਾ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਮਿਤੀ 07ਫਰਵਰੀ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 02 ਵਜੇ ਤੱਕ ਜ਼ਿਲ੍ਹਾ ਮੋਗਾ ਵਿਖੇ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ।
ਉਕਤ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ -ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 07-02-2026 ਲਈ ਲਾਗੂ ਰਹੇਗਾ।