ਬਠਿੰਡਾ: ਭਾਜਪਾ ਨੇ ਰਾਹੁਲ ਗਾਂਧੀ ਦਾ ਸਾੜਿਆ ਪੁਤਲਾ
ਅਸ਼ੋਕ ਵਰਮਾ
ਬਠਿੰਡਾ, 5 ਫਰਵਰੀ 2026: ਪੰਜਾਬ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ “ਦੇਸ਼ ਦਾ ਗੱਦਾਰ” ਕਹੇ ਜਾਣ ਦੇ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਬਠਿੰਡਾ ਨੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ। ਇਸ ਮੌਕੇ ਭਾਜਪਾ ਵਰਕਰਾਂ ਨੇ ਰਾਹੁਲ ਗਾਂਧੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਭਾਸ਼ਾ ਨਿੰਦਣਯੋਗ, ਸ਼ਰਮਨਾਕ ਅਤੇ ਦੇਸ਼ ਦੀ ਏਕਤਾ ਨੂੰ ਠੇਸ ਪਹੁੰਚਾਉਣ ਵਾਲੀ ਹੈ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਤੁਰੰਤ ਰਵਨੀਤ ਸਿੰਘ ਬਿੱਟੂ ਤੋਂ ਜਨਤਕ ਤੌਰ ’ਤੇ ਮਾਫ਼ੀ ਮੰਗਣ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਕਥਿਤ “ਰਾਹੁਲ ਬ੍ਰਿਗੇਡ”, ਜਿਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਵੇਡਿੰਗ ਅਤੇ ਸੁਖਵਿੰਦਰ ਸਿੰਘ ਰੰਧਾਵਾ ਵਰਗੇ ਨੇਤਾ ਸ਼ਾਮਲ ਹਨ, ਦੀ ਸੋਚ ਪੂਰੀ ਤਰ੍ਹਾਂ ਘਟੀਆ ਅਤੇ ਦੇਸ਼ ਵਿਰੋਧੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਰਾਹੁਲ ਗਾਂਧੀ ਵਰਗੇ ਨੇਤਾ, ਸਿੱਖ ਕੌਮ ਨਾਬਠਿੰਡਾ ਭਾਜਪਾ ਨੇ ਰਵਨੀਤ ਬਿੱਟੂ ਖਿਲਾਫ ਬੋਲ ਬਾਣੀ ਨੂੰ ਲੈ ਕੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ ਲ ਸਬੰਧਿਤ ਆਗੂਆਂ ਦੀ ਮੌਜੂਦਗੀ ਵਿੱਚ, ਸਰਦਾਰ ਰਵਨੀਤ ਸਿੰਘ ਬਿੱਟੂ ਨੂੰ ਦੇਸ਼ ਦਾ ਗੱਦਾਰ ਕਹਿੰਦੇ ਹਨ, ਤਾਂ ਇਹ ਸਿਰਫ਼ ਇੱਕ ਵਿਅਕਤੀ ਦੀ ਨਹੀਂ ਸਗੋਂ ਪੂਰੀ ਸਿੱਖ ਕੌਮ ਦੀ ਬੇਇੱਜ਼ਤੀ ਹੈ। ਸਿੰਗਲਾ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਰਾਹੁਲ ਗਾਂਧੀ ਦੇ ਮਨ ਵਿੱਚ ਸਿੱਖ ਸਮਾਜ ਪ੍ਰਤੀ ਕਿੰਨਾ ਆਦਰ ਹੈ।
ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੀ ਪੁਰਾਣੀ ਸੋਚ ਰਹੀ ਹੈ ਕਿ ਜੋ ਵਿਅਕਤੀ ਕਾਂਗਰਸ ਪਾਰਟੀ ਵਿੱਚ ਰਹਿ ਕੇ ਕੰਮ ਕਰਦਾ ਹੈ, ਉਹੀ ਦੇਸ਼ਭਗਤ ਹੈ ਅਤੇ ਜੋ ਕਾਂਗਰਸ ਤੋਂ ਬਾਹਰ ਹੈ, ਉਸ ਨੂੰ ਗੱਦਾਰ ਕਰਾਰ ਦੇ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਆਪਣੇ ਪੂਰੇ ਰਾਜਨੀਤਿਕ ਜੀਵਨ ਵਿੱਚ ਕਦੇ ਵੀ ਦੇਸ਼ ਦੀ ਤਰੱਕੀ ਦੀ ਗੱਲ ਨਹੀਂ ਕੀਤੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਹਿਤ ਵਿੱਚ ਕੀਤੇ ਜਾ ਰਹੇ ਇਤਿਹਾਸਕ ਕੰਮਾਂ ਅਤੇ ਯੁੱਧ ਪੱਧਰ ’ਤੇ ਹੋ ਰਹੇ ਵਿਕਾਸ ਕਾਰਜਾਂ ਵਿੱਚ ਰਾਹੁਲ ਗਾਂਧੀ ਹਮੇਸ਼ਾਂ ਰੁਕਾਵਟਾਂ ਪੈਦਾ ਕਰਦੇ ਰਹੇ ਹਨ। ਉਨ੍ਹਾਂ ਕਦੇ ਵੀ ਚੰਗੇ ਕੰਮਾਂ ਦੀ ਸਰਾਹਣਾ ਨਹੀਂ ਕੀਤੀ।
ਸਿੰਗਲਾ ਨੇ ਕਿਹਾ ਕਿ ਸੱਤਾ ਦੇ ਲਾਲਚ ਵਿੱਚ ਰਾਹੁਲ ਗਾਂਧੀ ਇੰਨੇ ਅੰਨ੍ਹੇ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਦੇਸ਼ ਦੀ ਤਰੱਕੀ ਨਜ਼ਰ ਹੀ ਨਹੀਂ ਆਉਂਦੀ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜਦੋਂ ਭਾਰਤੀ ਫੌਜ ਨੇ ਆਪਰੇਸ਼ਨ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ, ਤਦ ਵੀ ਰਾਹੁਲ ਗਾਂਧੀ ਨੇ ਫੌਜ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਨ ਦੀ ਥਾਂ ਸਬੂਤ ਮੰਗ ਕੇ ਜਵਾਨਾਂ ਦੀ ਬੇਇੱਜ਼ਤੀ ਕੀਤੀ।ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਹੈ। ਦੇਸ਼, ਵਿਕਾਸ ਅਤੇ ਜਨਤਾ ਦੇ ਹਿਤ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਦਾਰ ਰਵਨੀਤ ਸਿੰਘ ਬਿੱਟੂ ਅਤੇ ਸਿੱਖ ਕੌਮ ਖ਼ਿਲਾਫ਼ ਵਰਤੀ ਗਈ ਇਸ ਭਾਸ਼ਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਰਾਹੁਲ ਗਾਂਧੀ ਨੂੰ ਜਨਤਕ ਤੌਰ ’ਤੇ ਮਾਫ਼ੀ ਮੰਗਣੀ ਹੀ ਪਵੇਗੀ।