ਪਿੰਡ ਮਾਹਿਲ ਗਹਿਲਾਂ ਵਿਖੇ ਮਾਹਿਲ ਪਰਿਵਾਰ ਵੱਲੋ ਲਗਵਾਏ 21ਵੇਂ ਫਰੀ ਮੈਡੀਕਲ ਕੈਪ ਦਾ 188 ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ 08 ਫਰਵਰੀ 2026- ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਟਰੱਸਟ ਮੈਂਬਰ ਦਰਸ਼ਨ ਸਿੰਘ ਮਾਹਿਲ ਅਤੇ ਸਮੂਹ ਮਾਹਿਲ ਪਰਿਵਾਰ ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਇੰਡੀਆ ਵੱਲੋਂ 21 ਵਾਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਮਾਹਿਲ ਗਹਿਲਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ । ਇਸ ਦਾ ਉਦਘਾਟਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਇਸ ਮੌਕੇ ਦਾ ਸਹਿਯੋਗ ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣਾਂ ਨੇ ਦਿੱਤਾ। ਇਸ ਮੌਕੇ 188 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਚੈਕਅੱਪ ਕਰਵਾਕੇ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ ।
ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ ਅਤੇ ਸਮੂਹ ਮਾਹਿਲ ਪਰਿਵਾਰ ਵੱਲੋਂ ਹਰ ਸਾਲ ਲੋੜਵੰਦ ਲੋਕਾਂ ਦੀ ਮਦਦ ਕਰਨ ਹਿੱਤ ਫਰੀ ਅੱਖਾਂ ਦਾ ਜਾਂਚ ਅਤੇ ਫਰੀ ਮੈਡੀਕਲ ਜਾਂਚ ਕਰਵਾਉਣ ਦੇ ਨਿਸ਼ਕਾਮ ਸੇਵਾ ਕਾਰਜ ਦੀ ਭਾਰੀ ਸ਼ਲਾਘਾ ਕੀਤੀ । ਇਸ ਮੌਕੇ ਸ. ਦਰਸ਼ਨ ਸਿੰਘ ਮਾਹਿਲ ਨੇ ਦੱਸਿਆ ਕਿ ਸਮੂਹ ਮਾਹਿਲ ਪਰਿਵਾਰ ਕੈਨੇਡਾ, ਯੂ.ਐਸ.ਏ, ਇੰਗਲੈਂਡ ਅਤੇ ਇੰਡੀਆ ਦੇ ਸਹਿਯੋਗ ਨਾਲ ਹਰ ਸਾਲ ਮੁਫਤ ਕੈਂਪ ਲਗਵਾਕੇ ਇਲਾਕਾ ਨਿਵਾਸੀਆਂ ਨੂੰ ਮੁਫਤ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਸਾਲ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਕਰਵਾਏ ਜਾਂਦੇ ਹਨ । ਅੱਜ ਇਸ ਮੈਡੀਕਲ ਕੈਂਪ ਵਿਚ ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ ਅਤੇ ਉਪਟੋਮੀਟਰਸ ਮੈਡਮ ਦਲਜੀਤ ਕੌਰ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ । ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ ਉਹਨਾਂ ਦੇ ਸ਼ੂਗਰ ਟੈਸਟ ਵੀ ਮੁਫਤ ਕੀਤੇ ਗਏ ।
ਕਾਬਲੇਗੌਰ ਹੈ ਕਿ ਸੀਨੀਅਰ ਟਰੱਸਟ ਮੈਂਬਰ ਸ. ਦਰਸ਼ਨ ਸਿੰਘ ਮਾਹਿਲ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਮਾਹਿਲ ਦੀ ਅਗਵਾਈ ਵਿਚ ਸ. ਸ਼ਮਸ਼ੇਰ ਸਿੰਘ ਮਾਹਿਲ ਅਤੇ ਦਲਜੀਤ ਕੌਰ ਮਾਹਿਲ ਕੈਨੇਡਾ, ਸ. ਬਲਜਿੰਦਰ ਸਿੰਘ ਮਾਹਿਲ ਅਤੇ ਹਰਜੀਤ ਕੌਰ ਮਾਹਿਲ ਕੈਨੇਡਾ, ਬੀਬੀ ਦਰਸ਼ਨ ਕੌਰ ਪੁਰੇਵਾਲ ਯੂ.ਕੇ. ਅਤੇ ਅਵਤਾਰ ਸਿੰਘ ਪੁਰੇਵਾਲ ਯੂ ਕੇ, ਬੀਬੀ ਰਸ਼ਪਾਲ ਕੌਰ ਸੰਧੂ ਕੈਨੇਡਾ ਪਤਨੀ ਲੇਟ ਹਰਜੀਤ ਸਿੰਘ ਸੰਧੂ ਕੈਨੇਡਾ, ਨਰਿੰਦਰ ਕੌਰ ਤੱਖਰ ਅਤੇ ਬਲਹਾਰ ਸਿੰਘ ਤੱਖਰ ਕੈਨੇਡਾ, ਮਨਪ੍ਰੀਤ ਕੌਰ ਉੱਪਲ ਅਤੇ ਰਣਵੀਰ ਸਿੰਘ ਉੱਪਲ ਕੈਨੇਡਾ, ਜਸਪ੍ਰੀਤ ਕੌਰ ਗਿੱਲ ਅਮਰੀਕਾ ਅਤੇ ਇੰਦਰਪਾਲ ਗਿੱਲ ਅਮਰੀਕਾ, ਅਮਨਦੀਪ ਕੌਰ ਧਾਲੀਵਾਲ ਅਤੇ ਗੌਰਵਜੀਤ ਧਾਲੀਵਾਲ ਕੈਨੇਡਾ, ਅਮਰਜੀਤ ਕੌਰ ਤੇ ਗੁਰਜੀਤ ਸਿੰਘ ਬਰਾੜ ਕੈਨੇਡਾ, ਗੁਰਿੰਦਰ ਕੌਰ ਮਾਹਿਲ ਤੇ ਸ਼ਰਨਜੀਤ ਸਿੰਘ ਮਾਹਿਲ ਯੂ ਐਸ ਏ, ਚਾਚੀ ਜੀ ਰਛਪਾਲ ਕੌਰ ਮਾਹਿਲ ਤੇ ਚਾਚਾ ਜੀ ਸ. ਅਵਤਾਰ ਸਿੰਘ ਮਾਹਿਲ ਯੂ.ਐਸ.ਏ, ਚਾਚੀ ਜੀ ਸੁਰਜੀਤ ਕੌਰ ਮਾਹਿਲ ਤੇ ਚਾਚਾ ਜੀ ਸ. ਰਘਬੀਰ ਸਿੰਘ ਮਾਹਿਲ ਕੈਨੇਡਾ, ਚਾਚੀ ਜੀ ਸਰਬਜੀਤ ਕੌਰ ਤੇ ਚਾਚਾ ਜੀ ਸ. ਜਸਵੀਰ ਸਿੰਘ ਮਾਹਿਲ ਪਿੰਡ ਮਾਹਿਲ ਗਹਿਲਾਂ ਅਤੇ ਸਮੂਹ ਆਰ-ਪਰਿਵਾਰ ਵੱਲੋਂ ਹਰ ਸਾਲ ਫਰੀ ਮੈਡੀਕਲ ਸਹਾਇਤਾ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ ।
ਇਸ ਮੌਕੇ ਸਮੂਹ ਮਾਹਿਲ ਪਰਿਵਾਰ ਤੋਂ ਇਲਾਵਾ ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ, ਸ੍ਰੀ ਢੇਰੂ ਰਾਮ ਦਰਦੀ, ਸ ਜਸਵੀਰ ਸਿੰਘ ਰਾਣਾ, ਸ ਬਲਦੇਵ ਸਿੰਘ ਮਾਹਿਲ, ਸ. ਨਿਰਮਲ ਸਿੰਘ ਬੰਗਾ, ਹੈੱਡ ਮਾਸਟਰ ਬਲਵੀਰ ਸਿੰਘ, ਸ. ਸ਼ਿੰਗਾਰਾ ਸਿੰਘ ਮਾਹਿਲ ਪ੍ਰਧਾਨ, ਸ. ਪ੍ਰਗਟ ਸਿੰਘ ਮੁਕੰਦਪੁਰ ਸਮੂਹ ਮਾਹਿਲ ਪਰਿਵਾਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ । ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ । ਸਾਰਾ ਦਿਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ ਨੇ ਬਾਖੂਬੀ ਨਿਭਾਈ । ਇਸ ਮੌਕੇ ਪਤਵੰਤੇ ਸੱਜਣਾਂ ਅਤੇ ਸਮੂਹ ਮੈਡੀਕਲ ਟੀਮ ਦਾ ਸਨਮਾਨ ਵੀ ਕੀਤਾ ਗਿਆ ।