ਢਾਹਾਂ ਕਲੇਰਾਂ ਵਿਖੇ ਬੀਜੀ ਕਸ਼ਮੀਰ ਕੌਰ ਢਾਹਾਂ ਨਮਿੱਤ ਹੋਇਆ ਸ਼ਰਧਾਂਜਲੀ ਸਮਾਗਮ
ਬੀਜੀ ਦਾ ਜੀਵਨ ਸਮਾਜ ਸੇਵੀਆਂ ਲਈ ਇੱਕ ਪ੍ਰੇਰਣਾ ਸਰੋਤ : ਕੁਲਵਿੰਦਰ ਸਿੰਘ ਢਾਹਾਂ
ਬੰਗਾ 10 ਫਰਵਰੀ 2026 : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਦੀ ਸੁਪਤਨੀ ਅਤੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਦੇ ਮਾਤਾ ਜੀ ਸਰਦਾਰਨੀ ਕਸ਼ਮੀਰ ਕੌਰ ਢਾਹਾਂ ਜੀ ਦਾ ਪਿਛਲੇ ਦਿਨੀ ਵੈਨਕੂਵਰ (ਕੈਨੇਡਾ) ਵਿਖੇ 100 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ, ਉਹਨਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਅੱਜ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਹੋਇਆ, ਜਿੱਥੇ ਦੇਸ ਵਿਦੇਸ ਦੀਆਂ ਸੰਗਤਾਂ ਨੇ ਪੁੱਜ ਕੇ ਬੀਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਤੋਂ ਪਹਿਲਾਂ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਦੇ ਨਮਿੱਤ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ । ਸਰਧਾਂਜਲੀ ਸਮਾਰੋਹ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ ਅਤੇ ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ । ਉਹਨਾਂ ਕਿਹਾ ਕਿ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਦਾ ਢਾਹਾਂ ਕਲੇਰਾਂ ਵਿਖੇ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਦੀ ਸਥਾਪਨਾ ਵਿਚ ਪ੍ਰਮੁੱਖ ਯੋਗਦਾਨ ਸੀ । ਉਹਨਾਂ ਤੋਂ ਮਿਲੀ ਪ੍ਰੇਰਣਾ ਤੇ ਸਹਿਯੋਗ ਸਦਕਾ ਬਾਨੀ ਪ੍ਰਧਾਨ ਸਵ: ਬਾਬਾ ਬੁੱਧ ਸਿੰਘ ਢਾਹਾਂ ਜੀ ਸਮਾਜ ਸੇਵਾ ਦੇ ਖੇਤਰ ਵਿਚ ਨਵੀਂ ਸੋਚ ਅਤੇ ਵਿਚਾਰ ਲੈ ਕੇ ਆਏ । ਉਹਨਾਂ ਕਿਹਾ ਕਿ ਬੀਜੀ ਦਾ ਸਮੁੱਚਾ ਜੀਵਨ ਸਮਾਜ ਸੇਵੀਆਂ ਲਈ ਇੱਕ ਪ੍ਰੇਰਣਾ ਸਰੋਤ ਹੈ । ਬੀਜੀ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸਾਨੂੰ ਸਭ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਇਸ ਮੌਕੇ ਬਰਜਿੰਦਰ ਸਿਘ ਢਾਹਾਂ ਨੇ ਭਾਵੁਕ ਹੁੰਦੇ ਕਿਹਾ ਕਿ ਬੀਜੀ ਹਮੇਸ਼ਾਂ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੇ ਸਨ । ਇਸੇ ਲਈ ਬੀਜੀ ਨੇ ਪੰਜਾਬ ਦੇ ਪੇਂਡੂ ਖਿੱਤੇ ਦੀਆਂ ਲੜਕੀਆਂ ਨੂੰ ਸਿੱਖਿਅਤ ਕਰਕੇ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਆਮ ਲੋਕਾਈ ਨੂੰ ਮਿਆਰੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਾਬਾ ਜੀ ਨੂੰ ਕੈਨੇਡਾ ਤੋਂ ਪੰਜਾਬ ਜਾਣ ਲਈ ਪ੍ਰੇਰਿਤ ਕੀਤਾ । ਉਹਨਾਂ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿਚ ਨਰਸਿੰਗ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਦੇ ਖੇਤਰ ਵਿਚ ਵੱਡੀ ਤਬਦੀਲੀ ਆਈ । ਇਸ ਮੌਕੇ ਸ ਬਰਜਿੰਦਰ ਸਿੰਘ ਢਾਹਾਂ ਨੇ ਸਮੂਹ ਪਰਿਵਾਰ ਵੱਲੋਂ ਉਹਨਾਂ ਨਾਲ ਦੁੱਖ ਸਾਂਝਾਂ ਕਰਨ ਲਈ ਅਤੇ ਸ਼ਰਧਾਂਜ਼ਲੀ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ।
ਸ਼ਰਧਾਂਜਲੀ ਸਮਾਗਮ ਵਿਚ ਬੀਬੀ ਹਰਿੰਦਰ ਕੌਰ (ਸਪੁੱਤਰੀ) ਬੀਬੀ ਮਨਜੀਤ ਕੌਰ ਥਾਂਦੀ- ਸ. ਅਜੀਤ ਸਿਘ ਥਾਂਦੀ (ਸਪੁੱਤਰੀ-ਜਵਾਈ), ਮਨਵੀਰ ਕੌਰ (ਦੋਹਤੀ), ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਕਲਸੀ ਖਜ਼ਾਨਚੀ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ, ਸ. ਨਰਿੰਦਰ ਸਿੰਘ ਸ਼ੇਰਗਿੱਲ ਕੈਨੇਡਾ ਸੀਨੀਅਰ ਮੈਂਬਰ, ਸ. ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਡਾ. ਰਘਬੀਰ ਸਿੰਘ ਸਿਰਜਨਾ ਚੰਡੀਗੜ੍ਹ, ਸ. ਗੁਰਦੀਪ ਸਿੰਘ ਢਾਹਾਂ, , ਸ. ਸ਼ਮਸ਼ੇਰ ਸਿੰਘ ਮਾਹਿਲ ਕੈਨੇਡਾ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੁਖਮਿੰਦਰ ਕੌਰ ਉੱਭੀ, ਸ. ਬਹਾਦਰ ਸਿੰਘ ਮਜਾਰੀ ਅਤੇ ਟਰੱਸਟ ਅਧੀਨ ਢਾਹਾਂ ਕਲੇਰਾਂ ਵਿਖੇ ਚੱਲਦੇ ਸਮੂਹ ਅਦਾਰਿਆਂ ਦਾ ਸਟਾਫ਼ ਅਤੇ ਵਿਦਿਆਰਥੀ ਵੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੇ ਸਨ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਵਰਣਨਯੋਗ ਹੈ ਕਿ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਦਾ 100ਵਾਂ ਜਨਮ ਦਿਨ ਦਸੰਬਰ 2025 ਵਿਚ ਪਰਿਵਾਰ ਤੇ ਸ਼ੁਭਚਿੰਤਕਾਂ ਵੱਲੋਂ ਮਨਾਇਆ ਗਿਆ ਸੀ।