'ਪੰਜਾਬ ਸਖੀ ਸ਼ਕਤੀ ਮੇਲਾ-2026'
ਹਲਕਾ ਇੰਚਾਰਜ ਰਮਨ ਬਹਿਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਕੀਤੀ ਸ਼ਿਰਕਤ
ਰੋਹਿਤ ਗੁਪਤਾ
ਗੁਰਦਾਸਪੁਰ, 11 ਫਰਵਰੀ
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਗੁਰਦਾਸਪੁਰ ਵੱਲੋਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਤਹਿਤ 10 ਤੋਂ 13 ਫਰਵਰੀ ਤੱਕ ਚੱਲਣ ਵਾਲਾ 'ਪੰਜਾਬ ਸਖੀ ਸ਼ਕਤੀ ਮੇਲਾ-2026' ਵਿੱਚ ਅੱਜ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ “ਪੰਜਾਬ ਸਖੀ ਸ਼ਕਤੀ ਮੇਲਾ-2026” ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੱਡਾ ਮੰਚ ਪ੍ਰਦਾਨ ਕਰਨਾ ਹੈ।
ਉਨ੍ਹਾਂ ਵਲੋਂ ਮੇਲੇ ਵਿੱਚ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦ, ਆਚਾਰ, ਮੁਰੱਬੇ ਅਤੇ ਜੈਮ ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ, ਆਦਿ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ।
ਇਸ ਮੌਕੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸੂਫੀ ਗਾਇਕ ਸੁਭਾਸ਼ ਸੂਫੀ ਤੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀ ਵਲੋਂ ਖੂਬਸੂਰਤ ਪੇਸ਼ਕਾਰੀ ਦਿੱਤੀ ਗਈ। ਸੂਫ਼ੀ ਗਾਇਕ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਗਗਨ ਮਹਾਜਨ, ਫੰਕਸ਼ਨਲ ਮੈਨੇਜਰ ਕਰਨਬੀਰ ਸਿੰਘ, ਐੱਸ.ਡੀ.ਓ ਕੰਵਰਜੀਤ ਰੱਤੜਾ, ਅਮਰਪਾਲ ਸਿੰਘ ਇੰਚਾਰਜ ਸੈਲਫ ਹੈਲਪ ਗਰੁੱਪ, ਦਮਨਜੀਤ ਸਿੰਘ, ਵਰਿੰਦਰ ਸਿੰਘ, ਸ਼ਿਵ ਕੁਮਾਰ ਅਤੇ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।