ਅਸ਼ਵਨੀ ਸ਼ਰਮਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਦਾ ਹਾਲ ਜਾਨਣ
ਮੋਹਾਲੀ, 13 ਫਰਵਰੀ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਇਲਾਜ ਅਧੀਨ ਹਨ, ਜਿੱਥੇ ਹਾਲ ਹੀ ਵਿੱਚ ਉਨ੍ਹਾਂ ਦੇ ਗੋਡੇ ਦੀ ਸਰਜਰੀ ਹੋਈ ਹੈ।
ਮੁਲਾਕਾਤ ਦੌਰਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ:
"ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਜਲਦੀ ਹੀ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ।"
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ 10 ਫਰਵਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਅਤੇ ਸਫਲ ਆਪ੍ਰੇਸ਼ਨ ਤੋਂ ਬਾਅਦ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।