ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਿੱਤਲ ਗਰੁੱਪ ਵੱਲੋਂ ਬਣਾਈ ਧਰਮਸ਼ਾਲਾ ਦਾ ਕੀਤਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 13 ਫਰਵਰੀ 2026 :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਠਿੰਡਾ ਵਿਖੇ ਮਿੱਤਲ ਗਰੁੱਪ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਵੇਦ ਕੁਮਾਰੀ ਮਿੱਤਲ ਪੈਸ਼ੇਟ ਸ਼ੈਲਟਰ ਹੋਮ (ਧਰਮਸ਼ਾਲਾ) ਦਾ ਦੌਰਾ ਕੀਤਾ| ਇਸ ਮੌਕੇ ਜਿਥੇ ਉਨ੍ਹਾਂ ਮਿੱਤਲ ਪਰਿਵਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕੀਤੀ ਉਥੇ ਹੀ ਇਸ ਧਰਮਸ਼ਾਲਾ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੇ ਫਾਇਦੇ ਦਾ ਵੀ ਜਿਕਰ ਕੀਤਾ | ਇਸ ਮੌਕੇ ਮਿੱਤਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਤੋਂ ਇਲਾਵਾ ਡਿਪਟੀ ਕਮਿਸ਼ਨਰ ਬਠਿੰਡਾ, ਰਾਜੇਸ਼ ਧੀਮਾਨ, ਡੀਆਈਜੀ ਹਰਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ, ਏਮਜ਼ ਦੇ ਡਾਇਰੈਕਟਰ ਡਾ. ਰਤਨ ਗੁਪਤਾ, ਮਹਾਰਾਜਾਾਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸੰਜੀਵ ਸ਼ਰਮਾ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਵੀ ਸ਼ਾਮਲ ਸਨ |
ਬਠਿੰਡਾ ਏਮਜ਼ ਹਸਪਤਾਲ ਦੇ ਮੁੱਖ ਗੇਟ 'ਤੇ ਬਣੀ ਧਰਮਸ਼ਾਲਾ ਵਿਖੇ ਪਹੁੰਚਣ ਤੇ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆਂ ਹੋਰਾਂ ਦਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਅਤੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ ਮਿੱਤਲ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਉਪਰੰਤ ਰਾਜਪਾਲ ਕਟਾਰੀਆ ਨੇ ਧਰਮਸ਼ਾਲਾ ਦੇ ਅੰਦਰ ਸਥਿਤ ਕੰਟੀਨ, ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਠਹਿਰਣ ਲਈ ਬਣਾਏ ਗਏ ਕਮਰੇ, ਡੋਰ ਮੈਟਰੀ, ਰੈਸਟੋਰੈਂਟ ਹੋਰ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦੀ ਤਾਰੀਫ਼ ਕੀਤੀ | ਇਸ ਮੌਕੇ ਬੋਲਦਿਆ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਮਿੱਤਲ ਪਰਿਵਾਰ ਵੱਲੋਂ ਵੇਦ ਕੁਮਾਰੀ ਮਿੱਤਲ ਪੇਸ਼ੈਟ ਸ਼ੈਲਟਰ ਹੋਮ (ਧਰਮਸ਼ਾਲਾ) ਨੂੰ ਦੁਆਰਕਾ ਦਾਸ ਮਿੱਤਲ ਚੈਰੀਟੇਬਲ ਟਰੱਸਟ ਦੇ ਅਧੀਨ ਤਿਆਰ ਕਰਵਾਇਆ ਗਿਆ ਹੈ |
ਉਨ੍ਹਾਂ ਦੱਸਿਆ ਕਿ ਇਹ ਪੰਜਾਬ 'ਚ ਆਪਣੀ ਤਰਾਂ ਦਾ ਇਕ ਅਜਿਹਾ ਪ੍ਰੋਜੈਕਟ ਹੈ ਜਿਥੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਇੱਕ ਛੱਤ ਦੇ ਹੇਠਾਂ ਸਸਤੇ ਖਾਣ ਪੀਣ ਦੇ ਨਾਲ ਰਹਿਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਇਸ ਉਪਰਾਲੇ ਲਈ ਮਿੱਤਲ ਪਰਿਵਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਅਤੇ ਭਵਿੱਖ 'ਚ ਆਪਣੇ ਅਜਿਹੇ ਸਮਾਜ ਸੇਵੀ ਕਾਰਜਾਂ ਨੂੰ ਇਸੇ ਤਰਜ਼ 'ਤੇ ਜਾਰੀ ਰੱਖਣ ਦੀ ਸਲਾਹ ਦਿੱਤੀ |ਇਸ ਮੌਕੇ ਐਮਡੀ ਰਾਜਿੰਦਰ ਮਿੱਤਲ ਹ ਨੇ ਦੱਸਿਆ ਇਹ ਧਰਮਸ਼ਾਲਾ 13 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ ਇਹ ਸੁਪਨਾ ਉਨ੍ਹਾਂ ਦੀ ਮਾਤਾ ਵੇਦ ਕੁਮਾਰੀ ਮਿੱਤਲ ਦਾ ਸੀ | ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਦੇ ਅੰਦਰ 256 ਬੈਂਡਾਂ ਦਾ ਪ੍ਰਬੰਧ ਕੀਤਾ ਗਿਆ | ਜਿਸ 'ਚ ਏਸੀ ਅਤੇ ਨਾਨ ਏਸੀ 63 ਕਮਰੇ, 80 ਤੋਂ ਜ਼ਿਆਦਾ ਲੋਕਾਂ ਦੀ ਸਮਰੱਥਾ ਵਾਲੇ ਏਸੀ ਰੈਸਟੋਰੈਂਟ, ਵੇਟਿੰਗ ਰੂਮ ਤੋਂ ਇਲਾਵਾ ਇਕ ਛੱਤ ਦੇ ਹੇਠਾਂ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਗਈ ਹੈ | ਇਸ ਮੌਕੇ ਰਾਜਪਾਲ ਪੰਜਾਬ ਨੂੰ ਸਨਮਾਨਿਤ ਵੀ ਕੀਤਾ ਗਿਆ।