ਪਿੰਡ ਪੱਡਾ 'ਚ AAP ਨੂੰ ਮਿਲਿਆ ਵੱਡਾ ਬਲ, ਸੈਂਕੜੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ
ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਮਿਸ਼ਨ ਪੰਜਾਬ ਬਚਾਓ ਮੁਹਿੰਮ ਤੇ ਗੁਰਦੀਪ ਰੰਧਾਵਾ ਨੇ ਚੁੱਕੇ ਵੱਡੇ ਸਵਾਲ ,ਐਮਪੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੀਜੀਪੀ ਵੱਲੋਂ ਮੋਗਾ ਰੈਲੀ ਵਿੱਚ ਦਿੱਤੇ ਭਾਸ਼ਣ ਤੇ ਲਿਖੀ ਚਿੱਠੀ ਤੇ ਵੀ ਕੱਸਿਆ ਤੰਜ
ਰਿਪੋਰਟਰ ਰੋਹਿਤ ਗੁਪਤਾ
ਗੁਰਦਾਸਪੁਰ
ਐਂਕਰ.. ਅੱਜ ਆਮ ਆਦਮੀ ਪਾਰਟੀ ਨੂੰ ਪਿੰਡ ਪੱਡਾ ਵਿੱਚ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸੈਂਕੜੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਲੋਕਾਂ ਨੇ ਬਲਾਕ ਸੰਮਤੀ ਮੈਂਬਰ ਰੇਸ਼ਮ ਸਿੰਘ ਪੱਡਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ।ਸੀਨੀਅਰ ਯੂਥ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਪੱਡਾ ਦੇ ਗ੍ਰਹਿ ਵਿਖੇ ਰੱਖੇ ਗਏ ਸਮਾਗਮ ਵਿੱਚ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਪਹੁੰਚੇ ਜਿੱਥੇ ਕਿ ਸ਼ਮਸ਼ੇਰ ਸਿੰਘ ਅਤੇ ਹੋਰ ਆਗੂਆਂ ਵੱਲੋਂ ਗੁਰਦੀਪ ਰੰਧਾਵਾ ਦਾ ਨਿੱਘਾ ਸਵਾਗਤ ਕੀਤਾ ਗਿਆ।ਗੁਰਦੀਪ ਸਿੰਘ ਰੰਧਾਵਾ ਨੇ ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕਰਵਾਏ ਗਏ ਕੰਮਾਂ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ।ਗੁਰਦੀਪ ਰੰਧਾਵਾ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੋ ਵੀ ਉਹਨਾਂ ਦੇ ਕੰਮ ਹਨ ਉਹ ਮੇਰੇ ਕੋਲ ਲੈ ਕੇ ਆਉਣ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ।ਇਸ ਮੌਕੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਏ ਵਰਕਰਾਂ ਨੂੰ ਗੁਰਦੀਪ ਸਿੰਘ ਰੰਧਾਵਾ ਵੱਲੋਂ ਪਾਰਟੀ ਦੇ ਨਿਸ਼ਾਨ ਵਾਲੇ ਸਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੁਰਦੀਪ ਰੰਧਾਵਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਹਲਕਾ ਕਾਦੀਆਂ ਤੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਮਿਸ਼ਨ ਮੁਹਿੰਮ ਤੇ ਵੱਡੇ ਸਵਾਲ ਚੁੱਕੇ ਗਏ ਤੇ ਉੱਥੇ ਹੀ ਬੀਤੇ ਕੱਲ ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਦੂਜੀ ਮੁਹਿੰਮ ਤਹਿਤ ਡਿਫੈਸ ਕਮੇਟੀਆਂ ਨਾਲ ਰੱਖੀ ਗਈ ਰੈਲੀ ਵਿੱਚ ਡੀਜੀਪੀ ਪੰਜਾਬ ਵੱਲੋਂ ਕੀਤੇ ਗਏ ਸੰਬੋਧਨ ਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰ ਨੂੰ ਲਿਖੀ ਗਈ ਚਿੱਠੀ ਤੇ ਗੁਰਦੀਪ ਸਿੰਘ ਵੱਲੋਂ ਪਲਟਵਾਰ ਕੀਤਾ ਹੈ।