ਪੁਲਿਸ ਮੁਲਾਜ਼ਮਾਂ ਦੇ ਕਤਲ ਕਾਂਡ 'ਤੇ CM ਮਾਨ ਦਾ ਵੱਡਾ ਬਿਆਨ, ਕਿਹਾ- ਆਪਸੀ ਝਗੜੇ ਦੀ ਵੀ ਆਈ ਸੀ ਰਿਪੋਰਟ, ਫਿਲਹਾਲ ਜਾਂਚ ਜਾਰੀ
Babushahi Network
ਚੰਡੀਗੜ੍ਹ/ਗੁਰਦਾਸਪੁਰ, 23 ਫਰਵਰੀ 2026: ਗੁਰਦਾਸਪੁਰ ਦੀ ਆਦੀਆਂ ਪੁਲਿਸ ਚੌਕੀ ਵਿੱਚ ਤਾਇਨਾਤ ਦੋ ਮੁਲਾਜ਼ਮਾਂ ਦੀਆਂ ਗੋਲੀਆਂ ਨਾਲ ਛਲਨੀ ਲਾਸ਼ਾਂ ਮਿਲਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੁੱਪ ਤੋੜੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਇਸ ਘਟਨਾ ਦੇ ਵੱਖ-ਵੱਖ ਪਹਿਲੂਆਂ 'ਤੇ ਚੱਲ ਰਹੀ ਜਾਂਚ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਤੇ ਜਾਂਚ ਏਜੰਸੀਆਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਖ਼ੁਲਾਸਾ ਕੀਤਾ ਕਿ ਮੁੱਢਲੀ ਜਾਂਚ ਅਤੇ ਕੁਝ ਰਿਪੋਰਟਾਂ ਮੁਤਾਬਕ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੋਵਾਂ ਮੁਲਾਜ਼ਮਾਂ ਵਿਚਕਾਰ ਕੋਈ ਆਪਸੀ ਝਗੜਾ ਹੋਇਆ ਹੋ ਸਕਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਅਜੇ ਤੱਕ ਕਿਸੇ ਵੀ ਨਤੀਜੇ 'ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ, "ਜਾਂਚ ਚੱਲ ਰਹੀ ਹੈ, ਜੋ ਵੀ ਤੱਥ ਸਾਹਮਣੇ ਆਉਣਗੇ, ਉਹ ਪਾਰਦਰਸ਼ੀ ਤਰੀਕੇ ਨਾਲ ਮੀਡੀਆ ਨਾਲ ਸਾਂਝੇ ਕਰ ਦਿੱਤੇ ਜਾਣਗੇ।" ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Click to Follow Babushahi Facebook page →