ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਮੰਡੀ ਗੋਬਿੰਦਗੜ੍ਹ 24 ਫਰਵਰੀ 2026 : ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਅੱਜ ਸਥਾਨਕ ਪੱਧਰ ‘ਤੇ ਕਾਂਗਰਸੀ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ , ਮੀਟਿੰਗ ਦੌਰਾਨ 28 ਫਰਵਰੀ 2026, ਦਿਨ ਸ਼ਨੀਵਾਰ ਨੂੰ ਬਰਨਾਲਾ ਵਿਖੇ ਹੋਣ ਜਾ ਰਹੀ “ਮਨਰੇਗਾ ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕ” ਵਿੱਚ ਰੈਲੀ ਸਬੰਧੀ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ , ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਵੱਡੀ ਰੈਲੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਦਾ ਮਕਸਦ ਮਨਰੇਗਾ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਬੁਲੰਦ ਕਰਨਾ ਹੈ , ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ
ਮੀਟਿੰਗ ਦੌਰਾਨ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਰਕਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ , ਆਵਾਜਾਈ, ਪ੍ਰਚਾਰ-ਪ੍ਰਸਾਰ, ਪਿੰਡ ਪੱਧਰੀ ਸੰਪਰਕ ਅਤੇ ਪ੍ਰਬੰਧਕੀ ਜ਼ਿੰਮੇਵਾਰੀਆਂ ਸੌਂਪਦਿਆਂ ਉਨ੍ਹਾਂ ਵਰਕਰਾਂ ਨੂੰ ਹੁਕਮ ਦਿੱਤੇ ਕਿ ਹਰ ਬੂਥ ਅਤੇ ਹਲਕੇ ਤੋਂ ਵੱਧ ਤੋਂ ਵੱਧ ਲੋਕਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ , ਸਾਬਕਾ ਮੰਤਰੀ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਦੇਸ਼ ਪੱਧਰ ‘ਤੇ ਉਠਾਉਣ ਲਈ ਇਹ ਰੈਲੀ ਮੀਲ ਪੱਥਰ ਸਾਬਤ ਹੋਵੇਗੀ , ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਰੈਲੀ ਨੂੰ ਇਤਿਹਾਸਕ ਬਣਾਇਆ ਜਾ ਸਕੇ , ਇਸ ਮੌਕੇ ਕਈ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ ਜਿਨ੍ਹਾਂ ਨੇ ਰੈਲੀ ਦੀ ਸਫਲਤਾ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ
Click to Follow Babushahi Facebook page →